Menu

ਹਫਤਾਵਾਰੀ ਫੇਸਬੁੱਕ ਸੰਵਾਦ ਦੌਰਾਨ ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਜ਼ਿਲਾ ਵਾਸੀਆਂ ਨੂੰ ਹਰੀ ਦੀਵਾਲੀ ਮਨਾਉਣ ਦੀ ਅਪੀਲ

ਫਾਜ਼ਿਲਕਾ, 11 ਨਵੰਬਰ (ਸੁਰਿੰਦਰਜੀਤ ਸਿੰਘ) – ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਆਪਣੇ ਹਫਤਵਾਰੀ ਫੇਸਬੁੱਕ ਸੰਵਾਦ ਦੌਰਾਨ ਜ਼ਿਲਾ ਵਾਸੀਆਂ ਨੂੰ ਆ ਰਹੇ ਦੀਵਾਲੀ ਦੇ ਤਿਓਹਾਰ ਦੀਆਂ ਵਧਾਈਆਂ ਦਿੰਦਿਆਂ ਉਨਾਂ ਨੂੰ ਹਰੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨਾਂ ਨੇ ਕਿਹਾ ਕਿ ਇਹ ਤਿਓਹਾਰ ਸਭ ਦੇ ਜੀਵਨ ਵਿਚ ਖੁਸ਼ੀਆਂ ਅਤੇ ਤਰੱਕੀ ਲੈ ਕੇ ਆਵੇ ਇਸਦੀ ਅਰਦਾਸ ਉਹ ਕਰਦੇ ਹਨ। ਪਰ ਨਾਲ ਹੀ ਉਨਾਂ ਨੇ ਕਿਹਾ ਕਿ ਇਸ ਵਾਰ ਕੋਵਿਡ ਕਾਰਨ ਪੈਦਾ ਹੋਏ ਹਲਾਤਾਂ ਦੇ ਮੱਦੇਨਜਰ ਹਰ ਇਕ ਨੂੰ ਚਾਹੀਦਾ ਹੈ ਕਿ ਉਹ ਹਰੀ ਦੀਵਾਲੀ ਮਨਾਏ ਅਤੇ ਤਿਓਹਾਰ ਮਨਾਉਂਦੇ ਸਮੇਂ ਪ੍ਰਦੂਸ਼ਨ ਪੈਦਾ ਹੋਣ ਤੋਂ ਰੋਕਿਆ ਜਾਵੇ ਕਿਉਂਕਿ ਧੂੰਆ ਕੋਵਿਡ ਮਰੀਜਾਂ ਲਈ ਬਹੁਤ ਘਾਤਕ ਸਿੱਧ ਹੋ ਸਕਦਾ ਹੈ। ਉਨਾਂ ਨੇ ਲੋਕਾਂ ਨੂੰ ਹਰੀ ਦੀਵਾਲੀ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਦੀਵਾਲੀ ਤੇ ਕੇਵਲ ਗ੍ਰੀਨ ਪਟਾਖੇ ਹੀ ਚਲਾਏ ਜਾਣ ਅਤੇ ਪਟਾਖੇ ਦੀਵਾਲੀ ਵਾਲੇ ਦਿਨ ਸ਼ਾਮ 8 ਤੋਂ ਰਾਤ 10 ਵਜੇ ਤੱਕ ਹੀ ਚਲਾਏ ਜਾ ਸਕਦੇ ਹਨ। ਉਨਾਂ ਨੇ ਅਪੀਲ ਕੀਤੀ ਕਿ ਲੋਕ ਪਟਾਖੇ ਨਾ ਚਲਾਉਣ ਅਤੇ ਰਵਾਇਤੀ ਤਰੀਕੇ ਨਾਲ ਦੀਵਾਲੀ ਮਨਾਈ ਜਾਵੇ। ਉਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਵੇ ਕਿਉਂਕਿ ਪਰਾਲੀ ਦਾ ਧੂੰਆ ਕਰੋਨਾ ਮਰੀਜਾਂ ਲਈ ਮਾਰੂ ਸਾਬਤ ਹੋ ਰਿਹਾ ਹੈ।
ਜ਼ਿਲੇ ਵਿਚ ਕੋਵਿਡ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲੇ ਵਿਚ ਅੱਜ 9 ਜਣੇ ਕਰੋਨਾ ਤੋਂ ਠੀਕ ਹੋਏ ਹਨ ਅਤੇ 33 ਨਵੇਂ ਮਾਮਲੇ ਆਏ ਹਨ। ਹੁਣ ਤੱਕ ਜ਼ਿਲੇ ਵਿਚ 3004 ਲੋਕ ਠੀਕ ਹੋ ਚੁੱਕੇ ਹਨ ਅਤੇ ਇਸ ਸਮੇਂ 220 ਐਕਟਿਵ ਕੇਸ ਹਨ ਜਦ ਕਿ 54 ਮੌਤਾਂ ਹੋਈਆਂ ਹਨ। ਜਦ ਕਿ ਜ਼ਿਲੇ ਵਿਚ ਹੁਣ ਤੱਕ 3278 ਕੁੱਲ ਪਾਜਿਟਿਵ ਕੇਸ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚ 50409 ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਤਿਓਹਾਰਾਂ ਮੌਕੇ ਮਾਸਕ ਲਗਾ ਕੇ ਰੱਖੋ, ਭੀੜ ਭਾੜ ਵਾਲੀਆਂ ਥਾਂਵਾਂ ਤੇ ਨਾ ਜਾਵੋ, ਵਾਰ ਵਾਰ ਹੱਥ ਧੋਵੋ, ਸਮਾਜਿਕ ਦੂਰੀ ਰੱਖੋ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans