Menu

ਪਰਾਲੀ ਦੀ ਸੰਭਾਲ ਕਰਕੇ ਸਮੇਂ-ਸਿਰ ਕੀਤੀ ਜਾ ਸਕਦੀ ਹੈ ਕਣਕ ਦੀ ਬਿਜਾਈ : ਅਗਾਂਹਵਧੂ ਕਿਸਾਨ ਹਰਪ੍ਰੀਤ ਸਿੰਘ

ਬਠਿੰਡਾ 12 ਨਵੰਬਰ – ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿਚ ਮਿਲਾਉਣ ਦੇ ਅਨੇਕਾਂ ਫਾਇਦੇ ਦੱਸਦਿਆਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਜ਼ਮੀਨ ਵਿਚ ਵਾਹੁਣ ਨਾਲ ਜ਼ਮੀਨ ਦੇ ਲਘੂ ਤੱਤ ਬਰਕਰਾਰ ਰੱਖ ਸਕਦੇ ਹਨ। ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਉੱਥੇ ਜ਼ਮੀਨ ਵਿਚ ਆਰਗੈਨਿਕ ਮਾਦੇ ਦੀ ਮਾਤਰਾ ਵਿਚ ਵਾਧਾ ਹੁੰਦਾ ਹੈ। ਇਸ ਤੋਂ ਇਲਾਵਾ ਇਸ ਨਾਲ ਜ਼ਮੀਨ ਦੀ ਪਾਣੀ ਜਜ਼ਬ ਕਰਨ ਦੀ ਸਮਰੱਥਾ ਵਿਚ ਵਾਧਾ ਹੁੰਦਾ ਹੈ। ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਲਾਲ  ਕਿਸਾਨ ਮਿੱਤਰ ਜੀਵਾਂ ਦੀ ਸੰਖਿਆ ਵਿਚ ਵਾਧਾ ਹੁੰਦਾ ਹੈ ਅਤੇ ਵਾਤਾਵਰਣ ਦੀ ਸ਼ੁੱਧਤਾ ਤੇ ਚੰਗੀ ਸਿਹਤ ਵੀ ਬਰਕਰਾਰ ਰਹਿੰਦੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ. ਬਹਾਦਰ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਪਿੰਡ ਫੂਸ ਮੰਡੀ ਦਾ ਅਗਾਂਹ ਵਧੂ ਕਿਸਾਨ ਸ੍ਰੀ ਹਰਪ੍ਰੀਤ ਸਿੰਘ ਪਿਛਲੇ ਤਕਰੀਬਨ ਦਸ ਸਾਲਾਂ ਤੋਂ ਖੇਤੀਬਾੜੀ ਵਿਭਾਗ ਨਾਲ ਜੁੜਿਆ ਹੋਇਆ ਹੈ ਅਤੇ ਉਹ ਪਿਛਲੇ ਦਸ ਸਾਲਾਂ ਤੋਂ ਹੀ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਹੈ ਇਸ ਕਿਸਾਨ ਕੋਲ ਕੁੱਲ 13 ਏਕੜ ਜਮੀਨ ਹੈ ਅਤੇ 4 ਏਕੜ ਠੇਕੇ ‘ਤੇ ਲੈ ਕੇ ਕੁੱਲ 17 ਏਕੜ ਰਕਬੇ ਵਿੱਚ ਖੇਤੀ ਕਰਦਾ ਹੈ।
ਇਸ ਅਗਾਂਹਵਧੂ ਸੋਚ ਦੇ ਮਾਲਕ ਕਿਸਾਨ ਦਾ ਕਹਿਣਾ ਹੈ ਕਿ ਇਸ ਸਾਲ ਉਸਨੇ 6 ਏਕੜ ਵਿੱਚ ਨਰਮਾਂ ਅਤੇ 11 ਏਕੜ ਰਕਬੇ ਵਿੱਚ ਝੋਨੇ ਦੀ ਖੇਤੀ ਕੀਤੀ ਹੈ ਕਿਸਾਨ ਨੇ ਇਹ ਵੀ ਦੱਸਿਆ ਕਿ ਪਿਛਲੇ ਦਸ ਸਾਲਾਂ ਤੋਂ ਉਹ ਝੋਨੇ ਦੀ ਪਰਾਲੀ ਖੇਤ ਵਿੱਚੋਂ ਬਾਹਰ ਕੱਢ ਕੇ ਗਾਵਾਂ ਵਾਲਿਆਂ ਨੂੰ ਦੇ ਦਿੰਦਾ ਹੈ ਅਤੇ ਬਾਕੀ ਕਰਚਿਆਂ ਨੂੰ ਤਵੀਆਂ ਦੀ ਮੱਦਦ ਨਾਲ ਖੇਤ ਵਿੱਚ ਵਾਹ ਦਿੰਦਾ ਹੈ ਪਿਛਲੇ ਸਾਲ ਉਸਨੇ 10 ਏਕੜ ਰਕਬੇ ਵਿੱਚੋਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਵਾਈਆਂ ਸਨ ਇਸ ਸਾਲ ਕਿਸਾਨ ਨੇ 4 ਏਕੜ ਰਕਬੇ ਵਿੱਚ ਪਰਾਲੀ ਦੀਆਂ ਗੱਠਾਂ ਬਣਵਾਈਆਂ ਹਨ ਅਤੇ ਗੱਠਾਂ ਬਣਵਾਉਣ ਤੋਂ ਬਾਅਦ ਤਵੀਆਂ ਨਾਲ ਕਰਚੇ ਖੇਤ ਵਿੱਚ ਵਾਹ ਦਿੱਤੇ। ਇਸ ਤੋਂ ਬਾਅਦ ਦੋ ਵਾਰ ਹਲਾਂ ਨਾਲ ਖੇਤ ਵਾਹ ਕੇ ਤਿਆਰ ਕਰਕੇ ਸੀਡ ਡਰਿੱਲ ਨਾਲ ਕਣਕ ਦੀ ਬਿਜਾਈ ਕੀਤੀ ਹੈ ਬਾਕੀ 7 ਏਕੜ ਵਿੱਚ ਉਸਨੇ ਜ਼ਮੀਨ ਵਿੱਚ ਝੋਨੇ ਦੀ ਪਰਾਲੀ ਤਵੀਆਂ ਨਾਲ ਖੇਤ ਵਿੱਚ ਵਾਹ ਕੇ ਰੌਣੀ ਕਰਕੇ ਖੇਤ ਤਿਆਰ ਕਰ ਲਿਆ ਹੈ, ਜਿਸ ਵਿੱਚ ਉਹ ਸੀਡ ਡਰਿੱਲ ਨਾਲ ਕਣਕ ਦੀ ਬਿਜਾਈ ਕਰੇਗਾ ਕਿਸਾਨ ਦੇ ਦੱਸਣ ਮੁਤਾਬਕ ਪਰਾਲੀ ਵਿੱਚ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧੀ ਹੈ ਅਤੇ ਖਾਦਾਂ ਦਾ ਬੇਲੋੜਾ ਖਰਚਾ ਵੀ ਘਟਿਆ ਹੈ
ਖੇਤੀਬਾੜੀ ਵਿਕਾਸ ਅਫ਼ਸਰ ਡਾ: ਜਸਕਰਨ ਸਿੰਘ ਕੁਲਾਰ ਨੇ ਦੱਸਿਆ ਕਿ ਕਿਸਾਨ ਹਰਪ੍ਰੀਤ ਸਿੰਘ ਮਹਿੰਗੇ ਖੇਤੀ ਸੰਦਾਂ ਤੋਂ ਬਿਨਾਂ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਕਰਕੇ ਉਨਾਂ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਹੋਇਆ ਹੈ ਜੋ ਮਹਿੰਗੇ ਖੇਤੀ ਸੰਦ ਨਹੀਂ ਲੈ ਸਕਦੇ
ਬਲਾਕ ਖੇਤੀਬਾੜੀ ਅਫ਼ਸਰ ਡਾ: ਕੰਵਲ ਕੁਮਾਰ ਜਿੰਦਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨ ਹਰਪ੍ਰੀਤ ਸਿੰਘ ਦੀ ਤਰਾਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭਸੰਭਾਲ ਉਨਾਂ ਕੋਲ ਮੌਜੂਦ ਖੇਤੀ ਸੰਦਾਂ ਨਾਲ ਹੀ ਕਰ ਸਕਦੇ ਹਨ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਹਿੱਸਾ ਪਾਉਣ ਦੇ ਨਾਲ ਨਾਲ ਆਪਣੇ ਖੇਤੀ ਖਰਚੇ ਵੀ ਘਟਾ ਸਕਦੇ ਹਨ

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans