Menu

ਵਿਧਾਇਕ ਦਵਿੰਦਰ ਘੁਬਾਇਆ ਵੱਲੋਂ ਸਮਾਰਟ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਗਈ

ਫਾਜ਼ਿਲਕਾ 12 ਨਵੰਬਰ (ਸੁਰਿੰਦਰਜੀਤ ਸਿੰਘ) – ਫਾਜ਼ਿਲਕਾ ਵਿਧਾਇਕ ਸਰਦਾਰ ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਾ ਹੈ ਕਿ ਕੋਈ ਵੀ ਲੋੜਵੰਦ ਰਾਸ਼ਨ ਕਾਰਡ ਬਣਾਉਣ ਤੇ ਰਾਸ਼ਨ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਲੋੜਵੰਦ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਦੇਣ ਦੀ ਸ਼ੁਰੂਆਤ ਘਰ ਘਰ ਜਾ ਕੇ ਕੀਤੀ ਜਾ ਰਹੀ ਹੈ।
ਵਿਧਾਇਕ ਸ. ਘੁਬਾਇਆ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਲੋੜਵੰਦ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਲਾਭ ਮੁਹੱਈਆ ਕਰਵਾਉਣ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਲੋੜਵੰਦ ਨੂੰ ਯੋਜਨਾਵਾਂ ਅਧੀਨ ਬਣਦਾ ਲਾਭ ਦੇਣ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਲੋੜਵੰਦ ਲਾਭਪਾਤਰੀ ਨੂੰ ਬਣਦਾ ਹੱਕ ਮੁਹੱਈਆ ਕਰਵਾਇਆ ਜਾਵੇਗਾ।
ਇਸ ਮੌਕੇ ਫੂਡ ਸਪਲਾਈ ਅਫਸਰ ਸ਼੍ਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਚੁਆੜਿਆਂ ਵਾਲੀ ਵਿਖੇ 190 ਕਾਰਡ ਲਾਭਪਾਤਰੀਆਂ ਨੂੰ ਦਿਤੇ ਗਏ ਹਨ ਜੋ ਰਹਿ ਗਏ ਹਨ, ਉਹਨਾਂ ਤੱਕ ਵੀ ਜਲਦ ਪਹਚਾਏ ਜਾਣਗੇ।ਉਨ੍ਹਾਂ ਕਿਹਾ ਕਿ  ਬਲਾਕ ਫਾਜ਼ਿਲਕਾ ਦੇ ਲਾਭਪਾਤਰੀਆਂ ਨੂੰ ਲਗਭੱਗ 36 ਹਜ਼ਾਰ 400 ਸਮਾਰਟ ਕਾਰਡ ਜਾਰੀ ਕੀਤੇ ਗਏ ਹਨ।
ਇਸ ਮੌਕੇ ਪ੍ਰੇਮ ਕੁਮਾਰ ਕੁਲਰੀਆਂ ਚੇਅਰਮੈਨ, ਬੈਗ ਚੰਦ ਸੀਨੀਅਰ ਨੇਤਾ ਕਾਂਗਰਸ ਪਾਰਟੀ, ਬਲਕਾਰ ਸਿੰਘ ਸਿੱਧੂ ਸਲਾਹਕਾਰ ਮੀਡੀਆ, ਰਾਜ ਸਿੰਘ ਪੰਚ, ਜਸਵਿੰਦਰ ਸਿੰਘ ਪੰਚ, ਚੰਦਰ ਮੋਹਨ ਪੰਚ, ਲੇਖ ਰਾਮ ਪੰਚ, ਰਾਮਾ ਪੰਚ, ਜਸਵਿੰਦਰ ਸਿੰਘ ਓਝਾ ਜ਼ੋਨ ਇਨਚਾਰਜ, ਵਰਿੰਦਰ ਸਿੰਘ ਬਰਾੜ ਜ਼ੋਨ ਇਨਚਾਰਜ, ਰਾਜਾ ਸਰਪੰਚ, ਨੀਲਾ ਮਦਾਨ, ਸੋਨੂ ਸਲੈਮ ਸ਼ਾਹ, ਰਾਜ ਸਿੰਘ ਨੱਥੂ ਚਿਸਤੀ, ਵਿਪਨ ਕੁਮਾਰ ਇੰਸਪੈਕਟਰ ਫੂਡ ਸਪਲਾਈ, ਬਲਰਾਮ ਡਿਪੂ ਹੋਲਡਰ ਅਤੇ ਹੋਰ ਸੀਨੀਅਰ ਲੀਡਰਸ਼ਿਪ ਮੌਜੂਦ ਸਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans