Menu

ਕਾਹਨੂੰਵਾਨ : ਕਾਲੇ ਝੰਡੇ ਲੈ ਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

 ਕਾਹਨੂੰਵਾਨ, 12 ਨਵੰਬਰ (ਕੁਲਦੀਪ ਜਾਫਲਪੁਰ) – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਦੇ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਸੰਘਰਸ਼ ਕਮੇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ। ਹੁਣ ਕਿਸਾਨ ਸੰਘਰਸ਼ ਕਮੇਟੀ ਵੱਲੋਂ ਪੰਜਾਬ ਵਿੱਚ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਕੀਤਾ ਹੈ ਇਸੇ ਲੜੀ ਤਹਿਤ ਅੱਜ ਕਾਹਨੂੰਵਾਨ ਬੇਟ ਖੇਤਰ ਦੇ ਕਿਸਾਨਾਂ ਨੇ ਕਾਲੀ ਦੀਵਾਲੀ ਮਨਾਉਣ ਦੀ ਲਹਿਰ ਦੀ ਆਗਾਜ਼ ਕੀਤਾ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਗੁਰਪ੍ਰਤਾਪ ਸਿੰਘ ਅਤੇ ਸਾਥੀਆਂ ਨੇ ਦੱਸਿਆ ਕਿ ਇਕ ਪਾਸੇ ਜਿਥੇ ਕੇਂਦਰ ਨੇ ਧੱਕੇ ਨਾਲ ਕਿਸਾਨਾਂ ਉੱਤੇ ਖੇਤੀ ਦੇ ਕਾਲੇ ਕਾਨੂੰਨ ਥੋਪ ਦਿੱਤੇ ਹਨ, ਇਸ ਤੋਂ ਇਲਾਵਾ ਪੰਜਾਬ ਦੀ ਆਰਥਿਕ ਨਾਕਾਬੰਦੀ ਕਰਦੇ ਹੋਏ ਪੰਜਾਬ ਦੇ ਕਿਸਾਨ ਮਜ਼ਦੂਰ ਵਪਾਰੀ ਅਤੇ ਛੋਟੇ ਦੁਕਾਨਦਾਰ ਨੂੰ ਵੀ ਕੱਖਾਂ ਤੋਂ ਹੌਲੇ ਕਰ ਦਿੱਤਾ ਹੈ। ਉਹਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ  ਪੰਜਾਬ ਵਿੱਚ ਰੇਲਾਂ ਚਲਾਉਣ ਲਈ ਰੇਲ ਪਟੜੀਆਂ ਤੇ ਪਲੇਟਫਾਰਮ ਖਾਲੀ ਕਰਨ ਦੀ ਮੰਗ ਕੀਤੀ ਸੀ ਕਿਸਾਨਾਂ ਵੱਲੋਂ ਹੁਣ ਰੇਲ ਪਟੜੀਆਂ ਅਤੇ ਪਲੇਟਫਾਰਮ ਖਾਲੀ ਕਰਕੇ ਖੁੱਲ੍ਹੇ ਮੈਦਾਨਾਂ ਵਿੱਚ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੀ ਆਰਥਕ ਨਾਕੇਬੰਦੀ ਕਰਕੇ ਉਨ੍ਹਾਂ ਨੂੰ ਬਿਲ ਮਨਜ਼ੂਰ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।ਇਸ ਮੌਕੇ ਉਹਨਾਂ ਨਾਲ ਜਸਬੀਰ ਸਿੰਘ ਮਨਜੀਤ ਸਿੰਘ ਪ੍ਰੀਤਮ ਸਿੰਘ ਨਰੰਜਣ ਸਿੰਘ ਪਰਮਜੀਤ ਸਿੰਘ ਗੁਰਵਿੰਦਰ ਸਿੰਘ ਜਸਵਿੰਦਰ ਸਿੰਘ ਸੰਦੀਪ ਸਿੰਘ ਅਮਰਜੀਤ ਸਿੰਘ ਨਿਸ਼ਾਨ ਸਿੰਘ
ਜਗੀਰ ਸਿੰਘ, ਸੁਖਵਿੰਦਰ ਸਿੰਘ, ਰਜਵੰਤ ਸਿੰਘ, ਜਸਵੰਤ ਸਿੰਘ, ਦਿਲਬਾਗ  ਸਿੰਘ,   ਗੇਜਾ ਸਿੰਘ, ਸੁਰਜੀਤ ਸਿੰਘ,   ਧਰਮ ਸਿੰਘ,  ਦਰਬਾਰਾ ਸਿੰਘ, ਬਲ਼ਵਿੰਦਰ ਸਿੰਘ ਆਦਿ ਵੀ ਹਾਜਰ ਸਨ।

Listen Live

Subscription Radio Punjab Today

Our Facebook

Social Counter

  • 18960 posts
  • 1 comments
  • 0 fans

Log In