Menu

ਦੀਵਾਲੀ, ਗੁਰਪੁਰਬ ਅਤੇ ਕ੍ਰਿਸਮਿਸ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਿਤ

ਬਠਿੰਡਾ, 12 ਨਵੰਬਰ – ਵਧੀਕ ਜ਼ਿਲਾ ਮੈਜਿਸਟ੍ਰੇਟ ਸ. ਰਾਜਦੀਪ ਸਿੰਘ ਬਰਾੜ ਨੇ ਹੁਕਮ ਜਾਰੀ ਕਰਕੇ     ਦੀਵਾਲੀ, ਗੁਰਪੁਰਬ ਅਤੇ ਕ੍ਰਿਸਮਿਸ ਮੌਕੇ ਪਟਾਕੇ ਚਲਾਉਣ ਸਬੰਧੀ ਸਮਾਂ ਨਿਰਧਾਰਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ   ਉਨਾਂ ਵੱਲੋਂ ਇਹ ਹੁਕਮ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ 14 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਰਾਤ 8 ਵਜੇ ਤੋਂ 10 ਵਜੇ ਤੱਕ, 30 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਤੇ ਰਾਤ 9 ਵਜੇ ਤੋਂ 10 ਵਜੇ ਤੱਕ ਅਤੇ ਕ੍ਰਿਸਮਿਸ ਦਿਵਸ ਮੌਕੇ ਰਾਤ 11:55 ਵਜੇ ਤੋਂ ਰਾਤ 12:30 ਵਜੇ ਤੱਕ ਦਾ ਸਮਾਂ ਨਿਰਧਾਰਤ ਕੀਤਾ ਹੈ
ਇੰਨਾਂ ਹੁਕਮਾਂ ਅਨੁਸਾਰ ਜ਼ਿਲੇ ਅੰਦਰ ਦੀਵਾਲੀ, ਗੁਰਪੁਰਬ ਅਤੇ ਕ੍ਰਿਸਮਿਸ ਦੇ ਮੌਕੇ ਤੇ ਉਕਤ ਸਮੇਂ ਅਨੁਸਾਰ ਆਮ ਪਬਲਿਕ ਪਟਾਕੇ ਚਲਾ ਸਕਦੀ ਹੈ ਅਤੇ ਇਸ ਤੋਂ ਇਲਾਵਾ ਹੋਰ ਕਿਸੇ ਵੀ ਸਮੇਂ ਜਾਂ ਕਿਸੇ ਹੋਰ ਦਿਨ ਪਟਾਕੇ ਚਲਾਉਣ ‘ਤੇ ਮਾਨਯੋਗ ਅਦਾਲਤ ਵਿੱਚ ਅਗਲੀ ਸੁਣਵਾਈ ਤੱਕ ਪੂਰਨ ਤੌਰ ‘ਤੇ ਪਾਬੰਦੀ ਲਗਾਈ ਜਾਂਦੀ ਹੈ।
ਇਸ ਤੋਂ ਇਲਾਵਾ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ (ਤੇਲ ਸੋਧਕ ਕਾਰਖਾਨਾ), ਫੁੱਲੋਖਾਰੀ ਦੇ ਨਜ਼ਦੀਕ ਪੈਂਦੇ ਪਿੰਡਾਂ ਫੁੱਲੋਖਾਰੀ, ਰਾਮਾਂ ਮੰਡੀ, ਰਾਮਾਂ ਪਿੰਡ, ਰਾਮਸਰਾ, ਗਿਆਨਾ, ਕਣਕਵਾਲ ਅਤੇ ਫੂਸਮੰਡੀ ਵਿੱਚ ਵੱਖ-ਵੱਖ ਤੇਲ ਕੰਪਨੀਆਂ ਦੇ ਤੇਲ ਭੰਡਾਰ ਹੋਣ ਕਾਰਨ ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਸਮੇਂ ਪਟਾਕੇ ਚਲਾਉਣ ਨਾਲ ਤੇਲ ਸੋਧਕ ਕਾਰਖਾਨੇ/ਤੇਲ ਭੰਡਾਰ ਵਿੱਚ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਜਿਸਦੇ ਮੱਦੇਨਜ਼ਰ ਇੰਨਾਂ ਪਿੰਡਾਂ ਅਤੇ ਆਲੇ-ਦੁਆਲੇ ਦੇ ਏਰੀਏ ਵਿੱਚ ਵੀ ਪਟਾਕੇ ਚਲਾਉਣ ‘ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।
ਹੁਕਮਾਂ ਅਨੁਸਾਰ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ) ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲੇ ਦੇ ਸਾਰੇ ਸਕੂਲਾਂ ਅੰਦਰ ਪ੍ਰਾਰਥਨਾ ਸਭਾ ਸਮੇਂ ਉਕਤ ਮਾਨਯੋਗ ਹਾਈਕੋਰਟ ਦੇ ਹੁਕਮਾਂ ਪ੍ਰਤੀ ਸਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਗੇ ਅਤੇ ਇਸ ਸਬੰਧੀ ਸਕੂਲਾਂ ਦੀ ਡਿਸਪਲੇਅ ਬੋਰਡ ‘ਤੇ ਨੋਟਿਸ ਲਗਾਉਣਾ ਯਕੀਨੀ ਬਣਾਉਣਗੇ। ਇੰਨਾਂ ਹੁਕਮਾਂ ਅਨੁਸਾਰ ਕਾਰਜਕਾਰੀ ਇੰਜਨੀਅਰ, ਪ੍ਰਦੂਸ਼ਣ ਕੰਟਰੋਲਰ ਦੀਵਾਲੀ ਤੋਂ ਪਹਿਲਾਂ ਅਤੇ ਦੀਵਾਲੀ ਤੋਂ ਸੱਤ ਦਿਨ ਬਾਅਦ ਤੱਕ ਪ੍ਰਦੂਸ਼ਣ ਦੀ ਨਿਗਰਾਨੀ ਕਰਨਗੇ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans