Menu

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਦਾ ਦੌਰਾ ਕਰਕੇ ਦੁਕਾਨਦਾਰਾਂ ਨੂੰ ਦੀਵਾਲੀ ਦੀਆਂ ਦਿੱਤੀਆਂ ਮੁਬਾਰਕਾਂ

ਬਠਿੰਡਾ, 12 ਨਵੰਬਰ – ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਦਾ ਦੌਰਾ ਕਰਕੇ ਦੁਕਾਨਦਾਰਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਵੱਖ ਵੱਖ ਵਪਾਰਿਕ ਐਸੋਸੀਏਸ਼ਨਾਂ ਦੇ ਨੁਮਾਇੰਦੇ ਤੇ ਸਖ਼ਸ਼ੀਅਤਾਂ ਉਨਾਂ ਦੇ ਨਾਲ ਵਿਸ਼ੇਸ਼ ਤੌਰ ‘ਤੇ ਹਾਜ਼ਿਰ ਰਹੇ।
ਵਿੱਤ ਮੰਤਰੀ ਨੇ ਬਠਿੰਡਾ ਦੇ ਸਿਰਕੀ ਬਾਜ਼ਾਰ, ਹਸਪਤਾਲ ਬਜ਼ਾਰ, ਪੋਸਟ ਆਫ਼ਿਸ ਬਜ਼ਾਰ, ਧੋਬੀ ਬਜ਼ਾਰ ਅਤੇ ਹੋਲ ਸੇਲ ਕੱਪੜਾ ਮਾਰਕਿਟ ਆਦਿ ਮੁੱਖ ਬਜ਼ਾਰਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨਾਂ ਵੱਲੋਂ ਇਨਾਂ ਬਜ਼ਾਰਾਂ ਦੀਆਂ ਸਾਰੀਆਂ ਦੁਕਾਨਾਂ ‘ਤੇ ਪੈਦਲ ਜਾ ਕੇ ਦੁਕਾਨਦਾਰਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।
ਇਸ ਮੌਕੇ ਉਨਾਂ ਦੁਕਾਨਦਾਰਾਂ ਨੂੰ ਮੁਬਾਰਕਵਾਦ ਦਿੰਦਿਆਂ ਵਿਸਵਾਸ਼ ਦਵਾਇਆ ਕਿ ਸੂਬਾ ਸਰਕਾਰ ਵੱਲੋਂ ਉਨਾਂ ਦੀਆਂ ਸਾਰੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਉਨਾਂ ਦਾ ਸੁਪਨਾ ਹੈ ਕਿ ਬਠਿੰਡੇ ਨੂੰ ਨਮੂਨੇ  ਦਾ ਸ਼ਹਿਰ ਬਣਾਇਆ ਜਾਵੇਗਾ। ਇਸਦੇ ਮੱਦੇਨਜ਼ਰ ਉਨਾਂ ਵੱਲੋਂ ਇੱਥੋਂ ਦੇ ਵੱਖ ਵੱਖ ਬਜ਼ਾਰਾਂ ਦਾ ਸੁੰਦਰੀਕਰਨ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਰਹਿੰਦੇ ਬਜ਼ਾਰਾਂ ਦਾ ਵੀ ਸੁੰਦਰੀਕਰਨ ਹੋਵੇਗਾ।
ਇਸ ਮੌਕੇ ਉਨਾਂ ਦੇ ਨਾਲ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਗਰੂਪ ਸਿੰਘ ਗਿੱਲ, ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਮਾਰਕਿਟ ਕਮੇਟੀ ਬਠਿੰਡਾ ਦੇ ਚੇਅਰਮੈਨ ਸ਼੍ਰੀ ਮੋਹਨ ਲਾਲ ਝੁੰਬਾ ਤੋਂ ਂਇਲਾਵਾ ਸ਼੍ਰੀ ਅਰੁਣ ਵਧਾਵਨ, ਸ਼੍ਰੀ ਰਾਜਨ ਗਰਗ, ਸ਼੍ਰੀ ਪਵਨ ਮਾਨੀ, ਸ਼੍ਰੀ ਨੱਥੂ ਰਾਮ ਅਤੇ ਸ਼੍ਰੀ ਪ੍ਰਕਾਸ਼ ਚੰਦ ਆਦਿ ਸਖ਼ਸ਼ੀਅਤਾਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੀਆਂ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans