Menu

ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਜ਼ਿਲਾ ਨਿਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ

ਫਾਜ਼ਿਲਕਾ, 13 ਨਵੰਬਰ (ਸੁਰਿੰਦਰਜੀਤ ਸਿੰਘ) – ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦਪਾਲ ਸਿੰਘ ਸੰਧੂ ਨੇ ਜ਼ਿਲਾ ਨਿਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਹੈ ਕਿ ਆਉਣ ਵਾਲਾ ਸਮਾਂ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।
ਡਿਪਟੀ ਕਮਿਸ਼ਨਰ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਦੀਵਾਲੀ ਸਮੂਹ ਲੋਕਾਂ ਲਈ ਖੁਸ਼ੀਆਂ ਅਤੇ ਬਰਕਤਾਂ ਲੈ ਕੇ ਆਵੇ। ਉਨਾਂ ਨਾਲ ਹੀ ਪਰਮਾਤਮਾ ਕੋਲ ਅਰਦਾਸ ਕੀਤੀ ਕਿ ਕੋਵਿਡ-19 ਮਹਾਂਮਾਰੀ ਦੇ ਇਸ ਸਮੇਂ ਦੌਰਾਨ ਹਰ ਕੋਈ ਸਿਹਤਮੰਦ ਰਹੇ ਅਤੇ ਤਰੱਕੀ ਕਰੇ। ਉਨਾਂ ਨੇ ਇਹ ਵੀ ਅਪੀਲ ਕੀਤੀ ਕਿ ਦੀਵਾਲੀ ਸਮੇਂ ਪਟਾਕੇ ਘੱਟ ਤੋਂ ਘੱਟ ਅਤੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਚਲਾਏ ਜਾਣ।
ਸ: ਅਰਵਿੰਦਪਾਲ ਸਿੰਘ ਸੰਧੂ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਇਹ ਦੀਵਾਲੀ ਸਾਫ਼-ਸੁਥਰੀ ਤੇ ਸਵੱਛ ਮਨਾਈ ਜਾਵੇ ਅਤੇ ਲੋਕਾਂ ਨਾਲ ਮਿਲ ਜੁਲਕੇ ਇਕ ਦੂਜੇ ਨੂੰ ਵਧਾਈਆਂ ਦੇ ਕੇ ਆਪਸੀ ਭਾਈਚਾਰਕ ਸਾਂਝ ਕਾਇਮ ਰੱਖੀ ਜਾਵੇ। ਉਨਾਂ ਹੋਰ ਕਿਹਾ ਕਿ ਕੋਰੋਨਾ ਵਾਇਰਸ ਅਜੇ ਖ਼ਤਮ ਨਹੀਂ ਹੋਇਆ ਅਤੇ ਇਸ ਮਹਾਂਮਾਰੀ ਦੀ ਦੂਜੀ ਲਹਿਰ ਆਉਣ ਦਾ ਖਦਸ਼ਾ ਹੈ, ਜਿਸ ਕਰਕੇ ਆਮ ਲੋਕ ਪੂਰੇ ਇਹਤਿਹਾਤ ਵਰਤਦਿਆਂ ਦੀਵਾਲੀ ਦੀਆਂ ਖੁਸ਼ੀਆਂ ਮਨਾਉਣ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39850 posts
  • 0 comments
  • 0 fans