Menu

ਤ੍ਰਿਪਤ ਬਾਜਵਾ ਨੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਪੱਤਰ ਲਿਖ ਕੇ ਬਿਨਾਂ ਕਿਸੇ ਦੇਰੀ ਤੋਂ ਸੈਨੇਟ ਚੋਣਾਂ ਕਰਵਾਉਣ ਲਈ ਕਿਹਾ

ਚੰਡੀਗੜ੍ਹ, 13 ਨਵੰਬਰ(ਹਰਜੀਤ ਮਠਾੜੂ) – ਪੰਜਾਬ ਦੇ ਉਚਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਉਪ ਕੁਲਪਤੀ ਡਾ. ਰਾਜ ਕੁਮਾਰ ਨੂੰ ਪੱਤਰ ਲਿਖ ਕੇ ਬਿਨਾਂ ਕਿਸੇ ਦੇਰੀ ਤੋਂ ਸੈਨੇਟ ਚੋਣਾਂ ਕਰਵਾਉਣ ਲਈ ਕਿਹਾ ਹੈ। ਬਾਜਵਾ ਨੇ ਅਤਪਣੇ ਪੱਤਰ ਵਿਚ ਕਿਹਾ ਹੈ ਕਿ ਚੋਣਾਂ ਨਾ ਕਰਾਉਣ ਨਾਲ ਯੂਨੀਵਰਸਿਟੀ ਪ੍ਰਸ਼ਾਸਨ ਯੂਨੀਵਰਸਿਟੀ ਦੀ ਸੈਨੇਟ ਦੇ ਵੋਟਰਾਂ ਨੂੰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਕਰ ਰਿਹਾ ਹੈ, ਜੋ ਨਾ ਸਿਰਫ ਲੋਕਤੰਤਰੀ ਸਿਧਾਂਤਾਂ ਦੇ ਉੱਲਟ ਹੈ ਸਗੋਂ ਮੌਜੂਦਾ ਕਨੂੰਨਾਂ ਅਤੇ ਨਿਯਮਾਂ ਦੇ ਵੀ ਵਿਰੁੱਧ ਹੈ।

ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੇਸ਼ੇਵਰਾਂ, ਅਧਿਆਪਕਾਂ, ਪ੍ਰਿੰਸੀਪਲਾਂ ਆਦਿ ਦੇ ਭਾਰੀ ਰੋਸ ਤੋਂ ਜਾਣੂ ਕਰਾਇਆ ਗਿਆ ਹੈ, ਜੋ ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸੈਨੇਟ ਦੀਆਂ ਚੋਣਾਂ ਕਰਵਾ ਕੇ ਇਸ ਰੋਸ ਤੋਂ ਅਸਾਨੀ ਨਾਲ ਬਚਿਆ ਜਾ ਸਕਦਾ ਹੈ।

ਉਚੇਰੀ ਸਿੱਖਿਆ ਮੰਤਰੀ ਨੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਲਿਖੇ ਅਪਣੇ ਪੱਤਰ ਵਿੱਚ ਸੈਨੇਟ ਦੀਆਂ ਚੋਣਾਂ ਕਰਵਾਉਣ ਬਿਨਾਂ ਕਿਸੇ ਦੇਰੀ ਦੇ ਕਰਵਾਉਣ ਅਤੇ ਇਨ੍ਹਾਂ ਚੋਣਾਂ ਲਈ ਢੁੱਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਸਬੰਧੀ ਅਪੀਲ ਕੀਤੀ ਹੈ। ਉਹਨਾਂ ਨੇ ਉਪ ਕੁਲਪਤੀ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਚੋਣਾਂ ਨੂੰ ਕਰਵਾਉਣ ਲਈ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਏਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ ਵਲੋਂ “ਨੋ ਸੈਨੇਟ” ਵਾਲੀ ਮੌਜੂਦਾ ਸਥਿਤੀ ਨੂੰ ਜਾਰੀ ਰੱਖਣ ਦੇ ਹੱਕ ਵਿਚ ਨਹੀਂ।

ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਮਿਆਦ 31 ਅਗਸਤ, 2020 ਨੂੰ ਖ਼ਤਮ ਹੋ ਚੁੱਕੀ ਹੈ ਅਤੇ ਯੂਨੀਵਰਸਿਟੀ ਦੇ ਨਿਯਮਾਂ ਅਨੁਸਾਰ ਸੈਨੇਟ ਲਈ ਹਰ ਚਾਰ ਸਾਲਾਂ ਬਾਅਦ ਨਿਯਮਤ ਤੌਰ ‘ਤੇ ਚੋਣਾਂ ਕਰਵਾਉਣਾ ਲਾਜ਼ਮੀ ਹੈ। ਪਿਛਲੇ ਛੇ ਦਹਾਕਿਆਂ ਦੌਰਾਨ, ਇਹ ਚੋਣਾਂ ਅਗਸਤ-ਸਤੰਬਰ ਵਿੱਚ ਹਰ ਚਾਰ ਸਾਲਾਂ ਬਾਅਦ ਨਿਯਮਿਤ ਤੌਰ `ਤੇ ਹੁੰਦੀਆਂ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਗੱਲ ਦੀ ਸਮਝ ਨਹੀਂ ਆ ਰਹੀ ਕਿ ਸੈਨੇਟ ਦੀ ਮਿਆਦ ਖਤਮ ਹੋਣ ਦੇ ਬਾਵਜੂਦ ਵੀ ਸੈਨੇਟ ਦੀਆਂ ਚੋਣਾਂ ਇਸ ਸਾਲ ਕਿਉਂ ਨਹੀਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ, ਜੇਕਰ ਸੈਨੇਟ ਦਾ ਗਠਨ ਨਹੀਂ ਕੀਤਾ ਜਾਂਦਾ, ਤਾਂ ਯੂਨੀਵਰਸਿਟੀ ਦਾ ਸਿੰਡੀਕੇਟ ਵੀ ਨਹੀਂ ਬਣਾਈ ਜਾਵੇਗਾ ਕਿਉਂਕਿ ਇਸਦਾ ਕਾਰਜਕਾਲ 31 ਦਸੰਬਰ, 2020 ਨੂੰ ਖਤਮ ਹੋ ਰਿਹਾ ਹੈ।

ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਸੈਨੇਟ ਦੀਆਂ ਚੋਣਾਂ ਨਾ ਹੋ ਸਕਣ ਸਬੰਧੀ ਬਹਾਨੇ ਨਹੀਂ ਬਣਾਉਣੇ ਚਾਹੀਦੇ ਕਿਉਂਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਦੇਸ਼ ਭਰ ਵਿੱਚ ਸੰਸਦ, ਰਾਜ ਵਿਧਾਨ ਸਭਾਵਾਂ ਅਤੇ ਸਥਾਨਕ ਸਵੈ-ਸਰਕਾਰ ਦੀਆਂ ਵੱਖ-ਵੱਖ ਚੁਣੀਆਂ ਗਈਆਂ ਸੰਸਥਾਵਾਂ ਦੀਆਂ ਚੋਣਾਂ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਸਬੰਧੀ ਲੋੜੀਂਦੀਆਂ ਸਾਵਧਾਨੀਆਂ ਵਰਤਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਬਿਨਾਂ ਕਿਸੇ ਦੇਰੀ ਤੋਂ ਇਹ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans