Menu

ਕਿਸਾਨ ਰਾਜਿੰਦਰ ਸਿੰਘ ਹੋਰਨਾਂ ਕਿਸਾਨਾਂ ਲਈ ਬਣਿਆ ਪ੍ਰੇਰਨਾ ਸਰੋਤ

ਬਠਿੰਡਾ 13 ਨਵੰਬਰ – ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਵਾਤਾਵਰਨ  ਦੀ ਸ਼ੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਨਾ ਸਾੜਣ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਮਿਲਾਇਆ ਜਾਵੇ ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਉੱਥੇ ਜ਼ਮੀਨ ਅੰਦਰਲੇ ਲਘੂ ਤੱਤ ਵੀ ਬਰਕਰਾਰ ਰਹਿੰਦੇ ਹਨ
ਮੁੱਖ ਖੇਤੀਬਾੜੀ ਅਫ਼ਸਰ ਸ. ਬਹਾਦਰ ਸਿੰਘ ਨੇ ਦੱਸਿਆ ਕਿ ਜੇਕਰ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਜ਼ਮੀਨ ਵਿੱਚ ਮਿਲਾ ਦੇਈਏ ਤਾਂ ਜ਼ਮੀਨ ਵਿਚਲਾ ਜੈਵਿਕ ਮਾਦਾ ਵਧਣ ਨਾਲ ਜਮੀਨ ਦੀ ਸਿਹਤ ਵਿੱਚ ਬਹੁਤ ਸੁਧਾਰ ਹੁੰਦਾ ਹੈ। ਇਸ ਤੱਥ ਨੂੰ ਪਿੰਡ ਮਹਿਮਾ ਸਰਜਾ ਦੇ ਕਿਸਾਨ ਸ੍ਰੀ ਰਾਜਿੰਦਰ ਸਿੰਘ ਨੇ ਸਿੱਧ ਕਰ ਕੇ ਵਿਖਾਇਆ ਹੈ ਇਹ ਕਿਸਾਨ ਕੁੱਲ 35 ਏਕੜ ਰਕਬੇ ਵਿੱਚ ਝੋਨੇ ਦੀ ਖੇਤੀ ਕਰਦਾ ਹੈ ਅਤੇ ਪਿਛਲੇ ਤਿੰਨ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਤੋਂ ਬਾਅਦ ਸੀਡ ਡਰਿੱਲ ਨਾਲ ਕਣਕ ਦੀ ਬਿਜਾਈ ਕਰਦਾ ਹੈ। ਇਹ ਕਿਸਾਨ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਸਰੋਤ ਸਾਬਿਤ ਹੋ ਰਿਹਾ ਹੈ
ਖੇਤੀਬਾੜੀ ਵਿਕਾਸ ਅਫ਼ਸਰ ਡਾ: ਜਸਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਕਿਸਾਨ ਨੇ ਖੇਤੀਬਾੜੀ ਮਹਿਕਮੇ ਦੀ ਸਲਾਹ ‘ਤੇ ਚੱਲਦਿਆਂ ਵਿਭਾਗ ਦੇ ਸਹਿਯੋਗ ਨਾਲ ਸਾਲ 2018 ਵਿੱਚ ਮਲਚਰ ਅਤੇ ਸਾਲ 2019 ਵਿੱਚ ਪਲਟਾਵੇਂ ਹਲ ਸਬਸਿਡੀ ਤੇ ਖਰੀਦੇ ਸਨ ਇਹ ਕਿਸਾਨ ਪਿਛਲੇ ਤਿੰਨ ਸਾਲਾਂ ਤੋਂ ਝੋਨੇ ਦੀ ਕਟਾਈ ਕਰਨ ਉਪਰੰਤ ਝੋਨੇ ਦੀ ਪਰਾਲੀ ਨੂੰ ਕ੍ਰਮਵਾਰ ਮਲਚਰ, ਪਲਟਾਵੇਂ ਹਲਾਂ ਅਤੇ ਰੋਟਾਵੇਟਰ ਦੀ ਮੱਦਦ ਨਾਲ ਖੇਤ ਵਿੱਚ ਵਾਹ ਦਿੰਦਾ ਹੈ। ਇਸ ਤੋਂ ਬਾਅਦ ਕਣਕ ਦੀ ਬਿਜਾਈ ਸੀਡ ਡਰਿੱਲ ਨਾਲ ਕਰਦਾ ਹੈ
ਇਸ ਅਗਾਂਹਵਧੂ ਕਿਸਾਨ ਦਾ ਦੱਸਣਾ ਹੈ ਕਿ ਉਸ ਵੱਲੋਂ ਝੋਨੇ ਦੀ ਪਰਾਲੀ ਜ਼ਮੀਨ ਵਿੱਚ ਮਿਲਾਉਣ ਕਰਕੇ ਜ਼ਮੀਨ ਦੀ ਸਿਹਤ ਵਿੱਚ ਕਾਫ਼ੀ ਸੁਧਾਰ ਹੋਇਆ ਹੈ ਅਤੇ ਮਿੱਟੀ ਵਿੱਚ ਜੈਵਿਕ ਮਾਦਾ ਵਧਣ ਨਾਲ ਕੈਮੀਕਲ ਖਾਦਾਂ ਦੀ ਵਰਤੋਂ ਵੀ ਘਟੀ ਹੈ। ਜਿਸ ਨਾਲ ਖੇਤੀ ਖਰਚੇ ਵੀ ਘਟੇ ਹਨ ਕਿਸਾਨ ਨੇ ਇਹ ਵੀ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਲਈ ਤਕਰੀਬਨ 30 ਲਿਟਰ ਡੀਜ਼ਲ ਦੀ ਖਪਤ ਹੁੰਦੀ ਹੈ ਅਤੇ ਉਸਨੇ ਪਿਛਲੇ ਸਮੇਂ ਤੋਂ ਲਗਾਤਾਰ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨਾਲ ਕਿਸਾਨਾਂ ‘ਤੇ ਪੈਂਦੇ ਬੋਝ ਬਾਰੇ ਵੀ ਚਿੰਤਾ ਜਾਹਿਰ ਕੀਤੀ ਹੈ
ਖੇਤੀਬਾੜੀ ਵਿਕਾਸ ਅਫ਼ਸਰ ਡਾ: ਜਸਵਿੰਦਰ ਕੁਮਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਰਾਜਿੰਦਰ ਸਿੰਘ ਦੀ ਤਰਾਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਜ਼ਮੀਨ ਵਿੱਚ ਵਾਹੁਣ ਤੋਂ ਬਾਅਦ ਕਣਕ ਦੀ ਬਿਜਾਈ ਨਵੀਆਂ ਖੇਤੀ ਤਕਨੀਕਾਂ ਅਤੇ ਸੁਧਰੇ ਸੰਦਾਂ ਨਾਲ ਕਰਨ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨਾਂ ਦੱਸਿਆ ਕਿ ਇਨਾਂ ਤਕਨੀਕਾਂ ਨਾਲੇ ਖੇਤੀ ਖਰਚੇ ਘਟਣ ਦੇ ਨਾਲ ਮਿੱਤਰ ਕੀੜੇ ਵੀ ਬਚ ਜਾਂਦੇ ਹਨ

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40434 posts
  • 0 comments
  • 0 fans