Menu

ਬਰਸਾਤ ਤੋਂ ਬਾਅਦ ਘਰਾਂ ਵਿੱਚ ਕਿਤੇ ਵੀ ਖੜ੍ਹਾ ਸਾਫ ਪਾਣੀ ਡੇਂਗੂ ਮੱਛਰ ਦਾ ਕਾਰਨ: ਡਾ. ਕੁੰਦਨ ਕੇ ਪਾਲ

ਫਾਜ਼ਿਲਕਾ, 17 ਨਵੰਬਰ (ਸੁਰਿੰਦਰਜੀਤ ਸਿੰਘ)   –  ਸਿਵਲ ਸਰਜਨ ਫਾਜ਼ਿਲਕਾ ਡਾ. ਕੁੰਦਨ ਕੇ ਪਾਲ ਨੇ ਡੇਂਗੂ ਬਾਰੇ ਜਾਗਰੂਕ ਕਰਦੇ ਹੋਏ ਦੱਸਿਆ ਕਿ ਇਸ ਬਰਸਾਤ ਤੋਂ ਬਾਅਦ ਸਾਡੇ ਘਰਾਂ ਦੀਆਂ ਛੱਤਾਂ ਤੇ ਪਏ ਹੋਏ ਕਬਾੜ, ਟੁੱਟੇ ਹੋਏ ਬਰਤਨ ਜਾਂ ਹੋਰ ਵਸਤੂਆਂ ਵਿੱਚ ਬਰਸਾਤ ਦਾ ਪਾਣੀ ਇਕੱਠਾ ਹੋ ਸਕਦਾ ਹੈ ਜਿੱਕੇ ਡੇਂਗੂ ਮੱਛਰ ਦੇ ਪੈਦਾ ਹੋਣ ਦੀ ਸੰਭਾਵਨਾ ਹੁੰਦੀ ਹੈ, ਇਸ ਲਈ ਅਜਿਹੇ ਥਾਵਾਂ ਤੋਂ ਪਾਣੀ ਨੂੰ ਚੰਗੀ ਤਰ੍ਹਾਂ ਸੁੱਕਾ ਦੇਣਾ ਚਾਹੀਦਾ ਹੈ ਤਾਂ ਜੋ ਡੇਂਗੂ ਮੱਛਰ ਪੈਦਾ ਨਾ ਹੋ ਸਕੇ।  ਸਿਵਲ ਸਰਜਨ ਨੇ ਦੱਸਿਆ ਕਿ ਸਾਡੇ ਘਰਾਂ ਵਿੱਚ ਜੇਕਰ ਕੂਲਰ ਅਤੇ ਗਮਲਿਆਂ ਵਿੱਚ ਪਾਣੀ ਪਿਆ ਹੈ ਤਾਂ ਉਸ ਨੂੰ ਕੱਢ ਦੇਣਾ ਚਾਹੀਦਾ ਹੈ ਤਾਂ ਜੋ ਡੇਂਗੂ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਥੋੜਾ ਜਿਹਾ ਵੀ ਬੁਖਾਰ ਹੈ ਤਾਂ ਉਹ ਆਪਣੇ ਨਜ਼ਦੀਕੀ ਹਸਪਤਾਲ ਵਿੱਚ ਜਾ ਕੇ ਡੇਂਗੂ ਅਤੇ ਕਰੋਨ ਦਾ ਟੈਸਟ ਜ਼ਰੂਰ ਕਰਵਾਉਣ ਅਤੇ ਆਪਣਾ ਇਲਾਜ ਸ਼ੁਰੂ ਕਰਵਾਉਣ। ਉਨ੍ਹਾਂ ਕਿਹਾ ਕਿ ਕਦੇ ਵੀ ਘਰ ਬੈਠ ਕੇ ਆਪਣਾ ਇਲਾਜ ਖੁਦ ਨਾ ਕਰੋ ਅਤੇ ਨਾ ਹੀ ਨੀਮ ਹਕੀਮਾਂ ਕੋਲੋਂ ਕਰਵਾਓ ਕਿਉਂਕਿ ਇਹ ਘਾਤਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਬੁਖਾਰ ਹੋਣ ਦੀ ਸੂਰਤ ਵਿੱਚ ਕੇਵਲ ਪੈਰਾਸਿਟਾਮੋਲ ਹੀ ਲੈਣ ਅਤੇ ਤਰਲ ਪਦਾਰਥਾਂ ਤੇ ਪਾਣੀ ਆਦਿ ਦਾ ਸੇਵਨ ਕਰਨ।   ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਨਿਲ ਧਾਮੂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਕਰੋਨਾ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਇਸ ਦਾ ਇਲਾਜ ਵੀ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਜ਼ਰੂਰੀ ਜਾਗਰੂਕ ਹੋ ਕੇ ਮੱਛਰਾਂ ਦੇ ਪੈਦਾ ਹੋਣ ਨੂੰ ਰੋਕਣਾ ਹੈ ਅਤੇ ਸਹੀ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਹਰ ਸ਼ੁੱਕਰਵਾਰ ਨੂੰ ਡ੍ਰਾਈ-ਡੇਅ ਵਜੋਂ ਮਨਾਉਣਾ ਚਾਹੀਦਾ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans