Menu

ਵਿਧਾਇਕ ਘੁਬਾਇਆ ਨੇ ਪਿੰਡਾਂ ਵਿਚ ਚਲ ਰਹੇ ਵਿਕਾਸ ਕੰਮਾਂ ਬਾਰੇ ਬਲਾਕ ਸੰਮਤੀ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ

ਫਾਜ਼ਿਲਕਾ, 18 ਨਵੰਬਰ (ਸੁਰਿੰਦਰਜੀਤ ਸਿੰਘ) – ਵਿਧਾਇਕ ਫਾਜ਼ਿਲਕਾ ਸ. ਦਵਿੰਦਰ ਸਿੰਘ ਘੁਬਾਇਆ ਦੀ ਪ੍ਰਧਾਨਗੀ ਹੇਠ ਬਲਾਕ ਸੰਮਤੀ ਦਫਤਰ ਵਿਖੇ ਸਮੂਹ ਮੈਂਬਰਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਵਿਧਾਇਕ ਘੁਬਾਇਆ ਨੇ ਸਮਾਰਟ ਵਿਲੇਜ਼ ਸਕੀਮ ਤਹਿਤ ਪਿੰਡਾਂ ਦੇ ਬਹੁਪੱਖੀ ਵਿਕਾਸ ਕਰਨ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ।ਉਨ੍ਹਾਂ ਮੈਂਬਰਾਂ ਤੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਦੇ ਵਿਕਾਸ ਕਰਨ ਵਿੱਚ ਵਿਸ਼ੇਸ਼ ਤਵਜੋਂ ਦਿੱਤੀ ਜਾਵੇ।
ਬੈਠਕ ਦੌਰਾਨ ਵਿਧਾਇਕ ਸ. ਘੁਬਾਇਆ ਨੇ ਪਿੰਡਾਂ ਦੇ ਵਿਕਾਸ ਲਈ ਚੱਲ ਰਹੇ ਵਿਕਾਸ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਸਮਾਰਟ ਵਿਲੇਜ਼ ਸਕੀਮ ਤਹਿਤ ਪਿੰਡਾਂ ਦਾ ਵਿਕਾਸ ਕਰਨ ਲਈ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਤਹਿਤ ਬੇਘਰੇ ਲੋਕਾਂ ਨੂੰ ਘਰ ਬਣਾਉਣ ਲਈ ਥਾਂ, ਕਚੇ ਘਰਾਂ ਨੂੰ ਪੱਕਾ ਕਰਨ ਤੇ ਘਰਾਂ ਵਿਚ ਪਖਾਣੇ ਬਣਾਉਣ ਆਦਿ ਹੋਰ ਵੱਖ-ਵੱਖ ਸਕੀਮਾਂ ਤਹਿਤ ਲਾਭ ਮੁਹੱਈਆ ਕਰਵਾਏ ਜਾ ਰਹੇ ਹਨ।
ਉਨ੍ਹਾਂ ਸਬੰਧਤਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਲੋੜਵੰਦਾਂ ਨੂੰ ਮਕਾਨਾਂ ਦੀਆ ਸਮੇਂ ਸਿਰ ਕਿਸ਼ਤਾਂ ਜਾਰੀ ਕਰਵਾਉਣ, ਮਗਨਰੇਗਾ ਤਹਿਤ ਵਧ ਤੋਂ ਵੱਧ ਕੰਮਾਂ ਨੂੰ ਚਾਲੂ ਕਰਵਾਉਣ, ਸੰਮਤੀ ਦੀਆ ਦੁਕਾਨਾ ਦੇ ਕਿਰਾਏ ਦੇ ਪੈਸਾ ਜਮਾ ਕਰਵਾਉਣ ਅਤੇ ਪੰਚਾਇਤੀ ਜਮੀਨਾਂ ਦੇ ਠੇਕੇ ਦੇ ਪੈਸੇ ਜਲਦ ਦਫਤਰ ਵਿਖੇ ਜਮਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਤਾਂ ਜ਼ੋ ਪਿੰਡਾਂ ਦਾ ਵਿਕਾਸ ਹੋਰ ਤੇਜੀ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਰਨ ਵਿਚ ਉਹ ਕਿਸੇ ਤਰ੍ਹਾਂ ਦੀ ਢਿਲ-ਮੱਠ ਬਰਦਾਸ਼ਤ ਨਹੀਂ ਕਰਨਗੇ।
ਇਸ ਮੌਕੇ ਬਾਗੋ ਬਾਈ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਸੁੱਖਾ ਸਿੰਘ ਵਾਇਸ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਗੁਰਜੀਤ ਸਿੰਘ ਗਿੱਲ ਮੈਂਬਰ ਬਲਾਕ ਸੰਮਤੀ, ਗੁਰਨਾਮ ਸਿੰਘ ਮੈਂਬਰ ਬਲਾਕ ਸੰਮਤੀ, ਸੁਰਿੰਦਰ ਕੁਮਾਰ ਮੈਂਬਰ ਬਲਾਕ ਸੰਮਤੀ, ਅੰਗਰੇਜ਼ ਕੁਮਾਰ ਮੈਂਬਰ ਬਲਾਕ ਸੰਮਤੀ, ਸੁਬੇਗ ਸਿੰਘ ਮੈਂਬਰ ਬਲਾਕ ਸੰਮਤੀ, ਡਾ ਸੰਤੋਖ ਸਿੰਘ ਮੈਂਬਰ ਬਲਾਕ ਸੰਮਤੀ ਫਾਜ਼ਿਲਕਾ, ਅਨਿਲ ਕੁਮਾਰ ਬੇਗਾ ਵਾਲਾ ਸੀਨੀਅਰ ਆਗੂ, ਬੀ ਡੀ ਪੀ ਓ ਫ਼ਾਜ਼ਿਲਕਾ ਪਰਮਜੀਤ ਸਿੰਘ, ਪੰਚਾਇਤ ਸਕੱਤਰ ਬਲਵਿੰਦਰ ਸਿੰਘ ਅਤੇ ਸੰਤੋਖ ਸਿੰਘ ਹਾਜ਼ਰ ਹੋਏ।

23 ਸਾਲਾ ਕੁੜੀ ਨਾਲ ਗੁਆਂਢੀ ਦੀ ਹੈਵਾਨੀਅਤ,…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ।…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39830 posts
  • 0 comments
  • 0 fans