Menu

ਪੰਜਾਬ ਸਰਕਾਰ ਨੇ ਗਲਵਾਨ ਘਾਟੀ ਦੇ ਤਿੰਨ ਕੁਆਰੇ ਜੰਗੀ ਸ਼ਹੀਦਾਂ ਦੇ ਵਿਆਹੁਤਾ ਭਰਾਵਾਂ ਨੂੰ ਨੌਕਰੀ ਦੇਣ ਲਈ ਨਿਯਮ ਸੋਧੇ

ਚੰਡੀਗੜ੍ਹ, 18 ਨਵੰਬਰ (ਹਰਜੀਤ ਮਠਾੜੂ) – ਪੰਜਾਬ ਸਰਕਾਰ ਦੀ ‘ਮਾਣ ਤੇ ਸ਼ੁਕਰਾਨੇ ਦੀ ਨੌਕਰੀ ਦੇਣ’ ਦੀ ਨੀਤੀ ਵਿੱਚ ਛੋਟ ਦਿੰਦਿਆਂ ਪੰਜਾਬ ਮੰਤਰੀ ਮੰਡਲ ਨੇ ਗਲਵਾਨ ਘਾਟੀ ਦੇ ਤਿੰਨ ਕੁਆਰੇ ਜੰਗੀ ਸ਼ਹੀਦਾਂ ਦੇ ਵਿਆਹੁਤਾ ਭਰਾਵਾਂ ਨੂੰ ਸੂਬਾਈ ਸੇਵਾਵਾਂ ਵਿੱਚ ਨੌਕਰੀਆਂ ਦੇਣ ਲਈ ਨਿਯਮਾਂ ਵਿੱਚ ਸੋਧ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।
ਇਹ ਫੈਸਲਾ ਸਿਪਾਹੀ ਗੁਰਤੇਜ ਸਿੰਘ, ਸਿਪਾਹੀ ਗੁਰਬਿੰਦਰ ਸਿੰਘ ਅਤੇ ਲਾਂਸ ਨਾਇਕ ਸਲੀਮ ਖਾਨ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਮਾਨਤਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਲਿਆ ਗਿਆ।
ਮੌਜੂਦਾ ਨਿਯਮਾਂ ਮੁਤਾਬਕ ਜੰਗੀ ਸ਼ਹੀਦਾਂ ਦੇ ਨਿਰਭਰ ਪਰਿਵਾਰਕ ਮੈਂਬਰਾਂ ਜਾਂ ਅਗਲੇ ਵਾਰਸਾਂ ਨੂੰ ਹੀ ਨੌਕਰੀ ਲਈ ਯੋਗ ਮੰਨਿਆ ਜਾਂਦਾ ਪਰ ਇਨ੍ਹਾਂ ਤਿੰਨ ਸੈਨਿਕਾਂ ਦੇ ਮਾਮਲੇ ਵਿੱਚ ਇਸ ਵੇਲੇ ਕੋਈ ਵੀ ਪਰਿਵਾਰਕ ਮੈਂਬਰ ਨਿਰਭਰ ਨਹੀਂ ਹੈ ਜਿਸ ਕਰਕੇ ਇਨ੍ਹਾਂ ਦੇ ਵਿਆਹੁਤਾ ਭਰਾਵਾਂ ਨੂੰ ਨੌਕਰੀਆਂ ਦੇਣ ਲਈ ਨਿਯਮਾਂ ਵਿੱਚ ਛੋਟ ਦੇਣ ਦਾ ਫੈਸਲਾ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਿਪਾਹੀ ਗੁਰਤੇਜ ਸਿੰਘ (ਕੁਆਰਾ) ਦਾ ਭਰਾ ਗੁਰਪ੍ਰੀਤ ਸਿੰਘ, ਸਿਪਾਹੀ ਗੁਰਬਿੰਦਰ ਸਿੰਘ (ਕੁਆਰਾ) ਦਾ ਭਰਾ ਗਰਪ੍ਰੀਤ ਸਿੰਘ ਅਤੇ ਲਾਂਸ ਨਾਇਕ ਸਲੀਮ ਖਾਨ (ਕੁਆਰਾ) ਦਾ ਭਰਾ ਨਿਆਮਤ ਅਲੀ ਨੇ ‘ਜੰਗੀ ਨਾਇਕਾਂ ਦੇ ਨਿਰਭਰ ਮੈਂਬਰਾਂ’ ਦੀ ਪ੍ਰੀਭਾਸ਼ਾ ਦੇ ਦਾਇਰੇ ਵਿੱਚ ਨਾ ਆਉਣ ਦੇ ਬਾਵਜੂਦ ਸੂਬਾਈ ਸੇਵਾਵਾਂ ਵਿੱਚ ਨਿਯੁਕਤੀ ਲਈ ਅਪਲਾਈ ਕੀਤਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਮਿਤੀ 24 ਸਤੰਬਰ, 1999 ਦੀ ‘ਜੰਗੀ ਨਾਇਕਾਂ’ ਦੇ ਪਰਿਵਾਰਾਂ ਦੇ ਨਿਰਭਰ ਮੈਂਬਰਾਂ ਨੂੰ ‘ਮਾਣ ਤੇ ਸ਼ੁਕਰਾਨੇ ਦੀ ਨੌਕਰੀ ਦੇਣ’ ਦੀ ਨੀਤੀ ਤਹਿਤ ਕਲਾਸ 1 ਅਤੇ ਕਲਾਸ 2 ਵਿੱਚ ਨੌਕਰੀ ਜਦਕਿ ਮਿਤੀ 19 ਅਗਸਤ, 1999 ਦੀ ‘ਜੰਗੀ ਨਾਇਕਾਂ’ ਦੇ ਪਰਿਵਾਰਾਂ ਦੇ ਨਿਰਭਰ ਮੈਂਬਰਾਂ ਨੂੰ ਕਲਾਸ-3 ਅਤੇ ਕਲਾਸ-4 ਵਿੱਚ ‘ਮਾਣ ਤੇ ਸ਼ੁਕਰਾਨੇ ਦੀ ਨੌਕਰੀ ਦੇਣ’ ਦੀ ਨੀਤੀ ਤਹਿਤ ‘ਜੰਗੀ ਨਾਇਕ’ ਦੀ ਵਿਧਵਾ ਜਾਂ ਨਿਰਭਰ ਮੈਂਬਰ ਨੂੰ ਸੂਬਾਈ ਸੇਵਾ ਵਿੱਚ ਨੌਕਰੀ ਦੀ ਪੇਸ਼ਕਸ਼ ਕੀਤੀ ਜਾਂਦੀ ਹੈ।
ਬੁਲਾਰੇ ਨੇ ਦੱਸਿਆ ਕਿ ਉਪਰੋਕਤ ਨੀਤੀਆਂ ਵਿੱਚ ਪ੍ਰੀਭਾਸ਼ਿਤ ਕੀਤਾ ਜੰਗੀ ਨਾਇਕ ਦਾ ਨਿਰਭਰ ਮੈਂਬਰ ”ਵਿਧਵਾ ਜਾਂ ਪਤਨੀ ਜਾਂ ਨਿਰਭਰ ਪੁੱਤਰ ਜਾਂ ਨਿਰਭਰ ਅਣਵਿਆਹੀ ਧੀ ਜਾਂ ਗੋਦ ਲਏ ਨਿਰਭਰ ਪੁੱਤਰ ਜਾਂ ਗੋਦ ਲਈ ਅਣਵਿਆਹੀ ਧੀ’ ਹੈ। ਬੁਲਾਰੇ ਨੇ ਦੱਸਿਆ ਕਿ ਇਸ ਨੀਤੀ ਤਹਿਤ ਹਾਲਾਂਕਿ, ਜੇਕਰ ਜੰਗੀ ਨਾਇਕ ਕੁਆਰਾ ਹੈ ਪਰ ਉਸ ਉਪਰ ਹੋਰ ਮੈਂਬਰ ਨਿਰਭਰ ਸਨ, ਤਾਂ ਕੁਆਰਾ ਭਰਾ ਜਾਂ ਅਣਵਿਆਹੀ ਭੈਣ ਨੂੰ ਇਸ ਨੀਤੀ ਤਹਿਤ ਨੌਕਰੀ ਲਈ ਵਿਚਾਰਨ ਵਾਸਤੇ ਯੋਗ ਮੰਨਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਚੀਨ ਦੀ ਪੀਪਲਜ਼ ਲਿਬਰੇਸ਼ਨਜ਼ ਆਰਮੀ ਵੱਲੋਂ ਕੀਤੇ ਹਮਲੇ ਦੌਰਾਨ ਜੂਨ, 2020 ਵਿੱਚ ਲੱਦਾਖ ਸੈਕਟਰ ਵਿੱਚ ਸ਼ਹਾਦਤ ਦੇਣ ਵਾਲਿਆਂ ਵਿੱਚ ਪੰਜ ਫੌਜੀ ਪੰਜਾਬ ਨਾਲ ਸਬੰਧਤ ਸਨ। ਅਜਿਹੀਆਂ ਮੌਤਾਂ ਨੂੰ ਆਮ ਤੌਰ ‘ਤੇ ਫੌਜ ਦੇ ਹੈੱਡਕੁਆਰਟਰ ਵੱਲੋਂ ਜੰਗੀ ਸ਼ਹੀਦ ਐਲਾਨਿਆ ਜਾਂਦਾ ਹੈ ਅਤੇ ਅਜਿਹੇ ਸੈਨਿਕਾਂ ਦੇ ਅਗਲੇ ਵਾਰਸ ਨੂੰ ਵਿੱਤੀ ਸਹਾਇਤਾ ਦੇਣ ਤੋਂ ਇਲਾਵਾ ਸੂਬਾ ਸਰਕਾਰ ਦੀ ‘ਮਾਣ ਤੇ ਸ਼ੁਕਰਾਨੇ ਦੀ ਨੌਕਰੀ ਦੇਣ’ ਦੀ ਨੀਤੀ ਮੁਤਾਬਕ ਹਰੇਕ ਸ਼ਹੀਦ ਦੇ ਨਿਰਭਰ ਪਰਿਵਾਰਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾਂਦੀ ਹੈ। ਪਰ ਇਨ੍ਹਾਂ ਪੰਜ ਫੌਜੀਆਂ ਦੇ ਮਾਮਲੇ ਵਿੱਚ ਤਿੰਨ ਸੈਨਿਕ ਸ਼ਹਾਦਤ ਮੌਕੇ ਕੁਆਰੇ ਸਨ। ਇੱਥੋਂ ਤੱਕ ਕਿ ਇਨ੍ਹਾਂ ਤਿੰਨੇ ਸ਼ਹੀਦ ਸੈਨਿਕਾਂ ਦਾ ਕੋਈ ਵੀ ਪਰਿਵਾਰਕ ਮੈਂਬਰ ਉਪਰੋਕਤ ਨੀਤੀਆਂ ਵਿੱਚ ‘ਜੰਗੀ ਨਾਇਕਾਂ ਦੇ ਨਿਰਭਰ ਮੈਂਬਰਾਂ’ ਦੀ ਪ੍ਰੀਭਾਸ਼ਾ ਦੇ ਦਾਇਰੇ ਹੇਠ ਨਹੀਂ ਆਉਂਦਾ ਜਿਨ੍ਹਾਂ ਦੇ ਪਰਿਵਾਰਾਂ ਵਿੱਚ ਬਜ਼ੁਰਗ ਮਾਪੇ ਅਤੇ ਹੋਰ ਪਰਿਵਾਰਕ ਮੈਂਬਰ ਹਨ ਜਿਸ ਕਰਕੇ ਸੂਬਾ ਸਰਕਾਰ ਨੇ ਇਨ੍ਹਾਂ ਸ਼ਹੀਦਾਂ ਦੇ ਮਾਣ ਤੇ ਸ਼ੁਕਰਾਨੇ ਦੇ ਸਤਿਕਾਰ ਵਜੋਂ ਨਿਯਮਾਂ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ।

ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ…

ਮਮਤਾ ਬੈਨਰਜੀ ਨੇ ਅੱਜ ਤੀਜੀ ਵਾਰ ਪੱਛਮੀ ਬੰਗਾਲ ਸੂਬੇ ਦੇ ਮੁੱਖਮੰਤਰੀ ਵਜੋਂ ਸਹੁੰ ਚੁੱਕੀ। ਕੇਂਦਰ ਵਿੱਚ ਰਾਜ ਕਰਦੀ ਪਾਰਟੀ…

ਟਵਿੱਟਰ ਨੇ ਕੰਗਣਾ ਰਣਾਵਤ ਦੇ…

ਨਵੀਂ ਦਿੱਲੀ, 4 ਮਈ- ਅਕਸਰ ਆਪਣੇ ਬੇਤੁੱਕੇ…

ਹੁਣ ਨਹੀ ਲੱਗਣੇ ਆਈਪੀਐਲ ਦੇ…

ਮੁੰਬਈ, 4 ਮਈ- ਇੰਡੀਅਨ ਪ੍ਰੀਮਿਅਰ ਲੀਗ ਗਵਰਨਿੰਗ…

ਦੀਦੀ-ਓ-ਦੀਦੀ

ਐਤਵਾਰ ਦੀ ਸਵੇਰ ਹੁੰਦੇ ਹੀ ਦੇਸ਼ ਵਾਸੀਆਂ…

Listen Live

Subscription Radio Punjab Today

Our Facebook

Social Counter

  • 19333 posts
  • 1 comments
  • 0 fans

Log In