ਫਾਜ਼ਿਲਕਾ, 18 ਨਵੰਬਰ(ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਆਪਣੇ ਹਫ਼ਤਾਵਾਰੀ ਫੇਸਬੁੱਕ ਸੰਵਾਦ ਸੈਸ਼ਨ ਦੌਰਾਨ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਵਿਚ ਕੋਵਿਡ ਤੋਂ ਠੀਕ ਹੋਣ ਦੀ ਦਰ 92.75 ਫੀਸਦੀ ਹੋ ਗਈ ਹੈ। ਉਨਾਂ ਨੇ ਇਸ ਮੌਕੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਬੰਧੀ ਕੋਈ ਵੀ ਅਣਗਹਿਲੀ ਨਾ ਕਰਨ ਕਿਉਂਕਿ ਮਾਹਿਰਾਂ ਅਨੁਸਾਰ ਆਉਣ ਵਾਲਾ ਸਮਾਂ ਬਹੁਤ ਸੰਵੇਦਨਸ਼ੀਲ ਹੈ ਅਤੇ ਇਸ ਲਈ ਸਾਨੂੰ ਵਧੇਰੇ ਸਾਵਧਾਨੀ ਦੀ ਜਰੂਰਤ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਂਵਾਂ ਤੇ ਜਾਣ ਸਮੇਂ ਮਾਸਕ ਜਰੂਰ ਲਗਾਉਣ। ਉਨਾਂ ਨੇ ਕਿਹਾ ਕਿ ਭੀੜਭਾੜ ਵਾਲੀਆਂ ਥਾਂਵਾਂ ਤੇ ਜਾਣ ਤੋਂ ਗੁਰੇਜ ਕੀਤਾ ਜਾਵੇ। ਉਨਾਂ ਨੇ ਇਸ ਮੌਕੇ ਸਾਵਧਾਨੀ ਨਾਲ ਹੀ ਇਸ ਬਿਮਾਰੀ ਨੂੰ ਹਰਾਇਆ ਜਾ ਸਕਦਾ ਹੈ। ਉਨਾਂ ਨੇ ਦੱਸਿਆ ਕਿ ਬੀਤੇ 24 ਘੰਟਿਆਂ ਵਿਚ ਜ਼ਿਲੇ ਵਿਚ 7 ਜਣੇ ਹੋਰ ਕੋਵਿਡ ਤੋਂ ਠੀਕ ਹੋਏ ਹਨ। ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ ਕੁੱਲ 52389 ਨਮੂਨੇ ਲਏ ਗਏ ਹਨ। ਜਿੰਨਾਂ ਵਿਚੋਂ ਕੁੱਲ 3397 ਲੋਕ ਪਾਜਿਟਿਵ ਆਏ ਹਨ। ਅੱਜ ਵੀ 37 ਨਵੇਂ ਪਾਜਿਟਿਵ ਕੇਸ ਆਏ ਹਨ। ਹੁਣ ਤੱਕ ਜ਼ਿਲੇ ਵਿਚ 3151 ਜਣੇ ਕੋਵਿਡ ਤੋਂ ਠੀਕ ਹੋ ਚੁੱਕੇ ਹਨ ਜਦ ਕਿ ਐਕਟਿਵ ਕੇਸ 187 ਹਨ। ਜਦ ਕਿ ਜ਼ਿਲੇ ਵਿਚ 59 ਜਾਨਾਂ ਕੋਵਿਡ ਨੇ ਲਈਆਂ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਦਾ ਹਰੀ ਦੀਵਾਲੀ ਮਨਾਉਣ ਵਿਚ ਸਹਿਯੋਗ ਲਈ ਧੰਨਵਾਦ ਕੀਤਾ। ਉਨਾਂ ਨੇ ਕਿਹਾ ਕਿ ਧੂੰਆ ਕੋਵਿਡ ਮਰੀਜਾਂ ਲਈ ਬਹੁਤ ਘਾਤਕ ਹੈ। ਉਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਪਰਾਲੀ ਦਾ ਧੂੰਆ ਕੋਵਿਡ ਮਰੀਜਾਂ ਲਈ ਮਾਰੂ ਸਿੱਧ ਹੁੰਦਾ ਹੈ। ਉਨਾਂ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਖੇਤ ਵਿਚ ਹੀ ਮਿਲਾ ਕੇ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ