Menu

ਪੰਜਾਬ ਵਜ਼ਾਰਤ ਵੱਲੋਂ ਕੋਵਿਡ ਦੇ ਮੱਦੇਨਜ਼ਰ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਵਿਖੇ ਅਹਿਮ ਅਸਾਮੀਆਂ ਨੂੰ ਮਨਜ਼ੂਰੀ

ਚੰਡੀਗੜ੍ਹ, 18 ਨਵੰਬਰ (ਹਰਜੀਤ ਮਠਾੜੂ) – ਕੋਵਿਡ-19 ਮਹਾਂਮਾਰੀ ਨਾਲ ਹੋਰ ਕਾਰਗਰ ਤਰੀਕੇ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਬੁੱਧਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਦੇ ਕਾਰਡੀਓਲੌਜੀ, ਐਂਡੋਕਰਨਲੌਜੀ, ਨਿਊਰੋਲੌਜੀ ਤੇ ਨੈਫਰੋਲੌਜੀ ਵਿੱਚ 16 ਅਸਿਸਟੈਂਟ ਪ੍ਰੋਫੈਸਰ (ਸੁਪਰ ਸਪਸ਼ੈਲਿਟੀ) ਦੀ ਸਿਰਜਣਾ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਕੈਬਨਿਟ ਨੇ ਦੋਵੇਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸਿੱਧੀ ਭਰਤੀ ਦੀਆਂ ਸੁਪਰ ਸਪਸ਼ੈਲਿਟੀ ਪ੍ਰੋਫੈਸਰਾਂ ਅਤੇ ਐਸੋਸੀਏਟ ਪ੍ਰਫੈਸਰਾਂ ਦੀਆਂ ਖਾਲੀ ਪਈਆਂ 25 ਅਸਾਮੀਆਂ ਨੂੰ ਠੇਕੇ ਦੇ ਆਧਾਰ ‘ਤੇ ਐਸਿਸਟੈਂਟ ਪ੍ਰੋਫੈਸਰ ਦੀਆਂ ਅਸਾਮੀਆਂ ਵਿੱਚ ਆਰਜ਼ੀ ਤੌਰ ‘ਤੇ ਤਬਦੀਲ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ।
ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਕੈਬਨਿਟ ਨੇ ਇਨ੍ਹਾਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਵੱਖ-ਵੱਖ ਪੈਰਾਮੈਡੀਕਲ ਕਾਡਰ ਦੀਆਂ 168 ਤਕਨੀਕੀ ਪੋਸਟਾਂ ਨੂੰ ਵੀ ਭਰਨ ਦੀ ਮਨਜ਼ੂਰੀ ਦੇ ਦਿੱਤੀ। ਇਨ੍ਹਾਂ ਵਿੱਚੋਂ 98 ਪੋਸਟਾਂ ਦੀ ਨਵੀਂ ਸਿਰਜਣਾ ਹੋ ਰਹੀ ਹੈ ਜਦੋਂ ਕਿ 70 ਖਾਲੀ ਅਸਾਮੀਆਂ ਨੂੰ ਸੁਰਜੀਤ ਕੀਤਾ ਜਾ ਰਿਹਾ ਹੈ। ਇਹ ਭਰਤੀ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਸ ਸਾਇੰਸਜ਼, ਫਰੀਦਕੋਟ ਰਾਹੀਂ ਐਨਸਥੇਸੀਆ (ਆਈ.ਸੀ.ਯੂ.), ਕਾਰਡੀਓਲੌਜੀ, ਰੇਡੀਓਲੌਜੀ, ਰੇਡੀਓਥੈਰੇਪੀ, ਫਿਜਿਓਥੈਰੇਪੀ, ਆਡੀਓਲੌਜੀ, ਸਪੀਚ, ਸਟਰਲਾਈਜੇਸ਼ਨ ਸਰਵਿਸਜ਼ ਤੇ ਆਕਸੀਜਨ/ਗੈਸ ਸਪਲਾਈ ਵਿਭਾਗਾਂ ਵਿੱਚ ਕੀਤੀ ਜਾਵੇਗੀ।
ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਤਕਨੀਸ਼ੀਅਨਾਂ ਦੀਆਂ ਵੱਖ-ਵੱਖ ਅਸਾਮੀਆਂ ਲਈ ਲੋੜੀਂਦੀਆ ਯੋਗਤਾਵਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans