Menu

ਜੌਹਨਸਨ ਐਂਡ ਜੌਹਨਸਨ ਕੰਪਨੀ ਪੰਜ ਸਾਲਾਂ ਵਿੱਚ 50% ਹੋਰ ਬਲੈਕ ਪ੍ਰਬੰਧਕਾਂ ਨੂੰ ਕਰੇਗੀ ਸ਼ਾਮਿਲ

ਫਰਿਜ਼ਨੋ (ਕੈਲੀਫੋਰਨੀਆਂ), 20 ਨਵੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਜੌਹਨਸਨ ਐਂਡ ਜੌਹਨਸਨ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਪਨੀ ਨੇ ਜਾਤੀਗਤ ਅਸਮਾਨਤਾ ਨਾਲ ਨਜਿੱਠਣ ਲਈ 100 ਮਿਲੀਅਨ ਡਾਲਰ ਦੀ ਪਹਿਲਕਦਮੀ ਤਹਿਤ ਪੰਜ ਸਾਲਾਂ ਦੇ ਅੰਦਰ-ਅੰਦਰ ਕੰਪਨੀ ਵਿਚ ਬਲੈਕ ਪ੍ਰਬੰਧਕਾਂ ਦੀ ਗਿਣਤੀ 50% ਵਧਾਉਣ ਦੀ ਯੋਜਨਾ ਬਣਾਈ ਹੈ।  ਵਿਸ਼ਵ ਦੀ ਸਭ ਤੋਂ ਵੱਡੀ ਇਸ ਸਿਹਤ ਕੰਪਨੀ ਨੇ ਕਿਹਾ ਕਿ ਇਹ ਵਿਗਿਆਨ, ਕਾਰੋਬਾਰ ਅਤੇ ਸਿਹਤ ਦੇਖਭਾਲ ਵਿਚ ਦਿਲਚਸਪੀ ਰੱਖਣ ਵਾਲੇ ਕਾਲੇ ਮੂਲ ਦੇ ਵਿਦਿਆਰਥੀਆਂ ਲਈ ਕਾਲਜ ਸਕਾਲਰਸ਼ਿਪ ਦਾ ਵੀ ਪ੍ਰਬੰਧ ਕਰੇਗੀ। ਗਲੋਬਲ ਕਾਰਪੋਰੇਟ ਮਾਮਲਿਆਂ ਦੇ ਕਾਰਜਕਾਰੀ ਉਪ-ਪ੍ਰਧਾਨ, ਮਾਈਕਲ ਸਨੀਦ ਅਨੁਸਾਰ ਇਹ ਸਾਡੀ ਸਮੁੱਚੀ ਵਪਾਰਕ ਸਫਲਤਾ ਵਿੱਚ ਯਕੀਨਨ ਇੱਕ ਵੱਡਾ ਕਾਰਕ ਹੈ।ਇਸ ਕੰਪਨੀ ਦੇ ਵਧੀਆ ਕੰਮਾਂ  ਨੇ ਪਿਛਲੇ ਦਹਾਕੇ ਦੌਰਾਨ ਬਹੁਤ ਵਧੀਆ ਪ੍ਰਭਾਵ ਪਾਇਆ ਹੈ, ਪਰ ਕੰਪਨੀ ਦੀ ਨੌਕਰੀ ਅਤੇ ਸਕਾਲਰਸ਼ਿਪ ਦੀ ਪਹਿਲਕਦਮੀ ਨੇ ਮੰਗਲਵਾਰ ਨੂੰ ਅਬਜ਼ਰਵਰਾਂ ਤੋਂ ਪ੍ਰਸ਼ੰਸਾ ਹਾਸਿਲ ਕੀਤੀ ਹੈ। ਇਸ ਸੰਬੰਧ ਵਿੱਚ ਨਿਊਜਰਸੀ ਦੇ ਅਫਰੀਕਨ ਅਮੈਰੀਕਨ ਚੈਂਬਰ ਆਫ ਕਾਮਰਸ ਦੇ ਪ੍ਰਧਾਨ, ਜੌਹਨ ਹਰਮੋਨ ਅਨੁਸਾਰ ਇਹ ਇੱਕ ਬਹੁਤ ਵਧੀਆ ਖਬਰ ਹੈ ਤੇ  ਉਮੀਦ ਹੈ ਕਿ ਦੂਸਰੇ ਵੀ ਇਸਦਾ ਪਾਲਣ ਕਰਨਗੇ।ਜੌਹਨਸਨ ਐਂਡ ਜੌਹਨਸਨ ਆਪਣੇ ਪ੍ਰੋਗਰਾਮਾਂ ਦੀ ਸ਼ੁਰੂਆਤ ਉਸ ਸਮੇਂ ਕਰ ਰਿਹਾ ਹੈ ਜਦੋਂ ਰਾਸ਼ਟਰ ਇੱਕ ਮੁਸੀਬਤ ਭਰੇ ਸਾਲ ਵਿੱਚੋਂ ਲੰਘ ਰਿਹਾ ਹੈ ਅਤੇ ਇੱਕ ਵਿਸ਼ਵਵਿਆਪੀ ਮਹਾਂਮਾਰੀ ਦੇ ਨਾਲ ਸਮਾਜਿਕ ਨਿਆਂ ਲਹਿਰ ਦੁਆਰਾ ਵੀ ਪ੍ਰਭਾਵਿਤ ਹੋਇਆ ਹੈ। ਸਨੀਦ ਨੇ ਕਿਹਾ ਕਿ ਕੰਪਨੀ ਵਿੱਚ ਸਿਰਫ 7% ਉਪ-ਪ੍ਰਧਾਨ ਅਤੇ 6% ਬਲੈਕ ਵਿਅਕਤੀ ਇਸਦੇ ਮੈਨੇਜਰ ਅਤੇ ਡਾਇਰੈਕਟਰ ਹਨ ਜੋ ਕਿ ਅਮਰੀਕਾ ਦੀ ਆਬਾਦੀ ਦਾ 13.4% ਬਣਦੇ ਹਨ। ਇਸ ਕੰਪਨੀ ਨੇ 2025 ਤਕ ਕਾਲੇ ਮੂਲ ਦੇ ਉਪ-ਪ੍ਰਧਾਨਾਂ ਅਤੇ ਪ੍ਰਬੰਧਕਾਂ ਦੀ ਗਿਣਤੀ 50% ਵਧਾਉਣ ਦਾ ਟੀਚਾ ਮਿੱਥਿਆ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans