Menu

ਅਮਰੀਕਾ : ਜੱਜ ਵੱਲੋਂ ਟਰੰਪ ਪ੍ਰਸ਼ਾਸਨ ਦੁਆਰਾ ਸਰਹੱਦ ਪਾਰੋਂ ਆਉਣ ਵਾਲੇ ਬੱਚਿਆਂ ਦੇ ਦੇਸ਼ ਨਿਕਾਲੇ ਤੇ ਲਗਾਈ ਗਈ ਰੋਕ

ਫਰਿਜ਼ਨੋ (ਕੈਲੀਫੋਰਨੀਆਂ), 20 ਨਵੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਸੈਂਕੜੇ ਲੋਕ ਗੈਰ ਕਾਨੂੰਨੀ ਪ੍ਰਵਾਸ ਰਾਹੀਂ ਅਮਰੀਕਾ ਆਉਂਦੇ ਹਨ,ਇਹਨਾਂ ਵਿੱਚ ਬੱਚਿਆਂ ਦੀ ਵੀ ਬਹੁਗਿਣਤੀ ਹੁੰਦੀ ਹੈ। ਅਜਿਹੇ ਹੀ ਸੈਂਕੜੇ ਬੱਚੇ ਹਨ ਜੋ ਸਰਹੱਦ ਪਾਰ ਤੋਂ ਇਕੱਲੇ ਹੀ ਅਮਰੀਕਾ ਦਾਖਲ ਹੋਏ ਹਨ ਅਤੇ ਟਰੰਪ ਪ੍ਰਸ਼ਾਸਨ ਦੁਆਰਾ ਉਹਨਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਹੈ ਪਰ ਹੁਣ ਇਕ ਸੰਘੀ ਜੱਜ ਨੇ ਬੁੱਧਵਾਰ ਨੂੰ ਟਰੰਪ ਪ੍ਰਸ਼ਾਸਨ ਨੂੰ ਆਦੇਸ਼ ਦਿੱਤਾ ਹੈ ਕਿ ਇਕੱਲੇ ਸਰਹੱਦ ਪਾਰ ਕਰਨ ਵਾਲੇ ਪ੍ਰਵਾਸੀ ਬੱਚਿਆਂ ਨੂੰ ਦੇਸ਼ ਤੋਂ ਬਾਹਰ ਕੱਢਣਾ ਬੰਦ ਕੀਤਾ ਜਾਵੇ ਜਿਸ ਨਾਲ  ਕੋਰੋਨਾਂ ਵਾਇਰਸ ਮਹਾਂਮਾਰੀ ਦੌਰਾਨ ਹਜ਼ਾਰਾਂ ਨਾਬਾਲਗਾਂ ਨੂੰ ਤੇਜ਼ੀ ਨਾਲ ਦੇਸ਼ ਨਿਕਾਲਾ ਦੇਣ ਵਾਲੀ ਨੀਤੀ ਤੇ ਰੋਕ ਲੱਗੇਗੀ। ਸਯੁੰਕਤ ਰਾਜ ਦੇ ਜ਼ਿਲ੍ਹਾ ਜੱਜ ਐਮਮੇਟ ਸਲੀਵਨ ਨੇ ਕਾਨੂੰਨੀ ਸਮੂਹਾਂ ਦੁਆਰਾ ਉਨ੍ਹਾਂ ਬੱਚਿਆਂ ਦੀ ਪੈਰਵੀ ਲਈ ਮੁਕੱਦਮਾ ਚਲਾਉਣ ਦਾ ਹੁਕਮ ਜਾਰੀ ਕੀਤਾ ਹੈ ਜਿਨ੍ਹਾਂ ਨੂੰ ਸਰਕਾਰ ,ਸੰਘੀ ਕਾਨੂੰਨ ਅਧੀਨ ਪਨਾਹ ਜਾਂ ਹੋਰ ਸੁਰੱਖਿਆ ਦੀ ਬੇਨਤੀ ਕਰਨ ਤੋਂ ਪਹਿਲਾਂ ਹੀ ਦੇਸ਼ ਵਿੱਚੋਂ ਕੱਢਣਾ ਚਾਹੁੰਦੀ ਹੈ।ਕੋਰੋਨਾਂ ਵਾਇਰਸ ਮਹਾਂਮਾਰੀ ਦੌਰਾਨ ਇੱਕ ਐਮਰਜੈਂਸੀ ਘੋਸ਼ਣਾ ਪੱਤਰ ਦੇ ਅਧੀਨ ਜ਼ਿਆਦਾਤਰ ਲੋਕਾਂ ਨੂੰ ਸੰਯੁਕਤ ਰਾਜ ਵਿੱਚ ਸਰਹੱਦ ਪਾਰ ਕਰਨ ਤੋਂ ਰੋਕਣ ਦੀ ਨੀਤੀ ਤਹਿਤ ਟਰੰਪ ਪ੍ਰਸ਼ਾਸਨ ਨੇ ਮਾਰਚ ਤੋਂ ਲੈ ਕੇ ਘੱਟੋ ਘੱਟ 8,800 ਅਣਪਛਾਤੇ ਬੱਚਿਆਂ ਨੂੰ ਦੇਸ਼ ਤੋਂ ਬਾਹਰ ਕੱਢਿਆ  ਹੈ। ਸਲੀਵਨ ਦੇ ਆਦੇਸ਼ ‘ਚ ਸਿਰਫ ਉਨ੍ਹਾਂ ਬੱਚਿਆਂ ਨੂੰ ਬਾਹਰ ਕੱਢਣ ‘ਤੇ ਰੋਕ ਲਗਾਈ ਗਈ ਹੈ ਜੋ ਮਾਪਿਆਂ ਦੇ ਬਿਨਾਂ ਕਿਸੇ ਸਹਿਮਤੀ ਦੇ ਇਕੱਲੇ ਬਾਰਡਰ ਨੂੰ ਪਾਰ ਕਰਦੇ ਹਨ। ਸਰਕਾਰ ਨੇ ਮਾਰਚ ਤੋਂ ਲੈ ਕੇ ਹੁਣ ਤੱਕ ਲਗਭੱਗ ਬਾਲਗਾਂ ਅਤੇ ਪਰਿਵਾਰਾਂ ਸਮੇਤ 200,000 ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਹੈ। ਅਮੈਰੀਕਨ ਸਿਵਲ ਲਿਬਰਟੀਜ਼ ਯੂਨੀਅਨ ਦੇ ਵਕੀਲ ਲੀ ਗੇਲਰਟ ਅਨੁਸਾਰ ਮਹਾਂਮਾਰੀ ਦੌਰਾਨ ਇਸ ਨੀਤੀ ਨੇ ਹਜ਼ਾਰਾਂ ਛੋਟੇ ਬੱਚਿਆਂ ਨੂੰ ਬਿਨਾਂ ਕਿਸੇ ਸੁਣਵਾਈ ਦੇ  ਵਾਪਸ ਭੇਜਿਆ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans