Menu

ਪੰਜਾਬ ਦੀਆਂ ਨਹਿਰਾਂ ’ਚ 22 ਤੋਂ 29 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ, 20 ਨਵੰਬਰ  (ਹਰਜੀਤ ਮਠਾੜੂ) –  ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 22 ਨਵੰਬਰ ਤੋਂ 29 ਨਵੰਬਰ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।
            ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਬੁਲਾਰੇ ਨੇ ਦੱਸਿਆ ਕਿ ਹਰੀਕੇ ਸਿਸਟਮ ਦੇ ਰਜਬਾਹਿਆਂ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਏ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਵਿੱਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਲਾਹੌਰ ਬ੍ਰਾਂਚ, ਸਭਰਾਓਂ ਬ੍ਰਾਂਚ ਤੇ ਇਨਾਂ ਦੇ ਰਜਬਾਹਿਆਂ ਅਤੇ ਕਸੂਰ ਬ੍ਰਾਂਚ ਲੋਅਰ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans