ਚੰਡੀਗੜ੍ਹ, 20 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੌਜੂਦਾ ਕਿਸਾਨ ਅੰਦੋਲਨ ਦੇ ਸਬੰਧ ‘ਚ ਵਿਚਾਰ-ਵਟਾਂਦਰਾ ਕਰਨ ਲਈ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨਾਲ ਭਲਕੇ 21 ਨਵੰਬਰ ਨੂੰ ਇਕ ਬੈਠਕ ਕੀਤੀ ਜਾਵੇਗੀ। ਮੁੱਖ ਮੰਤਰੀ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਹ ਬੈਠਕ ਪੰਜਾਬ ਭਵਨ ‘ਚ ਦੁਪਹਿਰ 1.30 ਵਜੇ ਕੀਤੀ ਜਾਵੇਗੀ।
ਸੀਐੱਮਓ ਵੱਲੋਂ ਸਾਰੀਆਂ 31 ਕਿਸਾਨਾਂ ਜਥੇਬੰਦੀਆਂ ਨੂੰ ਸੱਦਾ ਭੇਜ ਦਿੱਤਾ ਗਿਆ ਹੈ। ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਮੁੱਖ ਮੰਤਰੀ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਸਾਰੀਆਂ ਕਿਸਾਨ ਜਥੇਬੰਦੀਆਂ ਸਵੇਰੇ 11 ਵਜੇ ਕਿਸਾਨ ਭਵਨ ‘ਚ ਬੈਠਕ ਕਰਨਗੀਆਂ ਤੇ ਮੁੱਖਮੰਤਰੀ ਕੋਲ ਉਠਾਏ ਜਾਣ ਵਾਲੇ ਮਾਮਲਿਆਂ ‘ਤੇ ਵਿਚਾਰ ਕਰਨਗੀਆਂ।