ਚੰਡੀਗੜ, 24 ਨਵੰਬਰ (ਹਰਜੀਤ ਮਠਾੜੂ) – ਕੇਂਦਰ ਸਰਕਾਰ ਨੇ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੂੰ ਮੁੜ 3 ਦਸੰਬਰ ਨੂੰ ਗੱਲਬਾਤ ਲਈ ਸੱਦਾ ਪੱਤਰ ਭੇਜਿਆ ਹੈ। ਕੇਂਦਰੀ ਖੇਤੀ ਸਕੱਤਰ ਸੁਧਾਂਸ਼ੂ ਪਾਂਡੇ ਵਲੋਂ ਭੇਜੇ ਇਸ ਪੱਤਰ ਅਨੁਸਾਰ ਕਿਸਾਨੀ ਸਮੱਸਿਆਵਾਂ ਦੇ ਮੱਦੇਨਜ਼ਰ 13 ਨਵੰਬਰ ਨੂੰ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਵਿਚਾਰ ਚਰਚਾ ਨੂੰ ਅੱਗੇ ਜਾਰੀ ਰੱਖਣ ਲਈ ਕਿਸਾਨ ਆਗੂਆਂ ਨੂੰ ਮੁੜ 3 ਦਸੰਬਰ ਨੂੰ ਸਵੇਰੇ 11 ਵਜੇ ਵਿਗਿਆਨ ਭਵਨ ਹਾਲ ਨੰਬਰ 2 ਦਿੱਲੀ ਵਿਖੇ ਪਹੁੰਚਣ ਲਈ ਕਿਹਾ ਗਿਆ ਹੈ। ਇਸ ਮੀਟਿੰਗ ‘ਚ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਣਗੇ।