Menu

ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਕੀਤੇ ਬਾਰਡਰ ਸੀਲ

ਡੱਬਵਾਲੀ, 25 ਨਵੰਬਰ – ਕੇਂਦਰ ਵੱਲੋਂ ਪਾਸ ਖੇਤੀ ਕਾਨੂੰਨਾਂ ਵਿਰੁੱਧ ਆਪਣੀ ਆਵਾਜ਼ ਸਿੱਧਾ ਕੇਂਦਰ ਦੀ ਮੋਦੀ ਸਰਕਾਰ ਤੱਕ ਪਹੁੰਚਾਉਣ ਲਈ ਕਿਸਾਨ 26 ਨਵੰਬਰ ਨੂੰ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕਰ ਚੁੱਕੇ ਹਨ।ਹਰਿਆਣਾ ਨੇ ਬਾਰਡਰ ਸੀਲ ਕਰਨੇ ਸ਼ੁਰੂ ਕਰ ਦਿੱਤੇ ਹਨ। ਕਿਸਾਨਾਂ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਲਈ ਹਰਿਆਣਾ ਸਰਕਾਰ ਕੋਸ਼ਿਸ਼ਾਂ ਵਿੱਚ ਲੱਗ ਗਈ ਹੈ। ਕਿਸਾਨ ਆਗੂਆਂ ਨੇ ਵੀ ਸਾਫ ਕਰ ਦਿੱਤਾ ਹੈ ਕਿ ਉਹ ਦਿੱਲੀ ਜਾ ਕੇ ਹੀ ਸਾਹ ਲੈਣਗੇ।ਜੇਕਰ ਰਸਤੇ ਵਿੱਚ ਉਨ੍ਹਾਂ ਨਾਲ ਮੱਥਾ ਲਾਇਆ ਗਿਆ ਤਾਂ ਉਥੇ ਹੀ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰ ਦਿੱਤਾ ਜਾਏਗਾ। ਹਰਿਆਣਾ ਪੁਲਿਸ ਨੇ ਡੱਬਵਾਲੀ ਬਾਰਡਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ।ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ 3 ਜ਼ੋਨਾਂ ਵਿੱਚ ਵੰਡ ਸ਼ੰਭੂ ਬਾਡਰ, ਡੱਬਵਾਲੀ ਤੇ ਖਨੌਰੀ ਦੇ ਰਸਤੇ ਹਰਿਆਣਾ ਵਿੱਚ ਦਾਖਲ ਹੋ ਦਿੱਲੀ ਪਹੁੰਚਣ ਦੀ ਤਿਆਰੀ ਹੋ ਗਈ ਹੈ। ਪੰਜਾਬ ਦੇ 5 ਜ਼ਿਲ੍ਹੇ ਲੁਧਿਆਣਾ, ਮਾਨਸਾ, ਬਰਨਾਲਾ, ਪਟਿਆਲਾ ਤੇ ਸੰਗਰੂਰ ਦੇ ਕਿਸਾਨ ਸੰਗਰੂਰ ਦੇ ਖਨੌਰੀ ਸ਼ਹਿਰ ਦੇ ਰਸਤੇ ਦਿੱਲੀ ਜਾਣਗੇ।ਬਠਿੰਡਾ, ਮੋਗਾ, ਗੁਰਦਾਸਪੁਰ, ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਸਰ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਨਾਭਾ ਤੋਂ ਕਿਸਾਨਾਂ ਦੇ ਕਾਫਿਲੇ ਸ਼ੰਭੂ ਬਾਡਰ ਤੇ ਸਰਦੂਲਗੜ੍ਹ ਤੋਂ ਹੋ ਕੇ ਦਿੱਲੀ ਵੱਲ ਕੂਚ ਕਰਨਗੇ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans