Menu

ਆਮ ਆਦਮੀ ਪਾਰਟੀ 4 ਦਸੰਬਰ ਤੋਂ ਵਿਢੇਗੀ ‘ਕਿਸਾਨ, ਮਜ਼ਦੂਰ, ਵਪਾਰੀ ਬਚਾਓ’ ਮੁਹਿੰਮ

ਚੰਡੀਗੜ੍ਹ, 25 ਨਵੰਬਰ (ਹਰਜੀਤ ਮਠਾੜੂ) – ਆਮ ਆਦਮੀ ਪਾਰਟੀ 4 ਦਸੰਬਰ ਤੋਂ ਪੰਜਾਬ ਵਿਚ ‘ਕਿਸਾਨ, ਮਜ਼ਦੂਰ, ਵਪਾਰੀ ਬਚਾਓ’ ਮੁਹਿੰਮ ਚਲਾਏਗੀ। ਇਸ ਮੁਹਿੰਮ ਦੀ ਸ਼ੁਰੂਆਤ 4 ਦਸੰਬਰ ਨੂੰ ਮੌੜ ਮੰਡੀ ਵਿਚ ਇਕ ਵੱਡੀ ਜਨ ਸਭਾ ਕਰਕੇ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਦੇ ਹੈਡਕੁਆਟਰ ਤੋਂ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਵਿਚ 3 ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 4 ਦਸੰਬਰ ਨੂੰ ਮੌੜ ਮੰਡੀ, 13 ਦਸੰਬਰ ਨੂੰ ਪੱਟੀ ਅਤੇ 20 ਦਸੰਬਰ ਨੂੰ ਬਾਘਾ ਪੁਰਾਣਾ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ ਵਿਚ ਦੱਸਿਆ ਜਾਵੇਗਾ ਕਿ ਨਵੇਂ ਲਿਆਂਦੇ ਗਏ ਕਾਨੂੰਨ ਇਕੱਲੇ ਕਿਸਾਨ ਵਿਰੋਧੀ ਹੀ ਨਹੀਂ, ਇਹ ਕਾਨੂੰਨ ਲੋਕ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰ ਆਦਮੀ ਕਿਸਾਨ ਨਾਲ ਕਿਸੇ ਨਾ ਕਿਸੇ ਢੰਗ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਕਾਨੂੰਨੀ ਤੌਰ ਉਤੇ ਐਮਐਸਪੀ ਦੀ ਗਰੰਟੀ ਦੇਣ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਦਾ ਇਹ ਫਰਜ਼ ਬਣਦਾ ਸੀ ਕਿ ਸੂਬੇ ਦਾ ਮੁੱਖੀ ਹੋਣ ਦੇ ਨਾ ਉਤੇ ਕਾਨੂੰਨੀ ਗਰੰਟੀ ਦੇ ਕੇ ਕੇਂਦਰ ਨਾਲ ਗੱਲ ਕਰਦੇ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਕਾਨੂੰਨੀ ਤੌਰ ਉਤੇ ਕਿਸਾਨਾਂ ਨੂੰ ਗਾਰੰਟੀ ਦੇਣ ਨਹੀਂ ਫਿਰ ਗੱਦੀ ਛੱਡਣ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਉਤੇ ਕਿਸਾਨਾਂ ਦੀਆਂ 22 ਫਸਲਾਂ ਨੂੰ ਐਮਐਸਪੀ ਉਤੇ ਸਰਕਾਰ ਆਪ ਚੁੱਕੇਗੀ। ਇਨ੍ਹਾਂ ਰੈਲੀਆਂ ਵਿਚ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌੜ ਮੰਡੀ ਦੀਆਂ ਰੈਲੀਆਂ ਲਈ ਵੱਖ ਵੱਖ ਸ਼ਹਿਰਾਂ, ਕਸਬਿਆਂ ਵਿਚ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ।
ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਆੜ ਵਿਚ ਪੰਜਾਬ ਦੀ ਕੈਪਟਨ ਸਰਕਾਰ ਆਪਣੀਆਂ ਨਕਾਬੀਆਂ ਨੂੰ ਲਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਵੱਲੋਂ ਘਰ ਘਰ ਨੌਕਰੀਆਂ, ਸਮਾਰਟ ਫੋਨ ਤੇ ਹੋਰ ਅਨੇਕਾਂ ਵਾਅਦੇ ਕੀਤੇ ਸਨ ਜੋ ਅੱਜ ਤੱਕ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਅੱਜ ਹਰ ਵਰਗ ਦੁੱਖੀ ਹੋ ਕੇ ਸੜਕਾਂ ਉਤੇ ਹੈ, ਪ੍ਰੰਤੂ ਕੈਪਟਨ ਸਾਹਿਬ ਸ਼ਾਹੀ ਮਹਿਲਾਂ ਵਿਚ ਰਹਿੰਦੇ ਹਨ।
ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕਿਸਾਨਾਂ ਨੂੰ ਹਰਿਆਣਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਸੂਬਾ ਸਰਹੱਦਾ ਨੂੰ ਸੀਲ ਕਰਨ ਦੀ ਨਿਖੇਧੀ ਕਰਦਿਆਂ ਮਾਨ ਨੇ ਕਿਹਾ ਕਿ ਇਹ ਰੋਸ ਪ੍ਰਗਟਾਉਣ ਦੇ ਮਿਲੇ ਹੱਕਾਂ ਉਤੇ ਡਾਕਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸੰਵਿਧਾਨ ਲੋਕਤੰਤਰਿਕ ਢੰਗ ਪ੍ਰਗਟਾਉਣ ਦਾ ਹੱਕ ਦਿੱਤਾ ਹੈ, ਪ੍ਰੰਤੂ ਅੱਜ ਦੀਆਂ ਸਰਕਾਰ ਖੋਹ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਕਾਲੇ ਕਾਨੂੰਨ ਲਿਆਂਦੇ ਜਾ ਰਹੇ ਹਨ ਆਮ ਆਦਮੀ ਪਾਰਟੀ ਉਸਦਾ ਸਖਤ ਵਿਰੋਧ ਕਰਦੀ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39938 posts
  • 0 comments
  • 0 fans