Menu

ਪਸ਼ੂਆਂ ਨੂੰ ਬੇਸਹਾਰਾ ਛੱਡਣ ਦੀ ਥਾਂ ਗਊਸ਼ਾਲਾਵਾਂ ‘ਚ ਪਹੁੰਚਾਇਆ ਜਾਵੇ-ਸਚਿਨ ਸ਼ਰਮਾ

ਚੰਡੀਗੜ੍ਹ, 25 ਨਵੰਬਰ (ਹਰਜੀਤ ਮਠਾੜੂ) – ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਰਾਜ ਅੰਦਰ ਕਿਸਾਨਾਂ, ਪਸ਼ੂ ਪਾਲਕਾਂ ਤੇ ਡੇਅਰੀ ਫਾਰਮਿੰਗ ਧੰਦੇ ਨਾਲ ਜੁੜੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦੁੱਧ ਨਾ ਦੇਣ ਵਾਲੇ ਗਊਧਨ ਨੂੰ ਲਾਵਾਰਸ ਛੱਡਣ ਦੀ ਥਾਂ ਗਊਸ਼ਾਲਾਵਾਂ ‘ਚ ਪੁੱਜਦਾ ਕੀਤਾ ਜਾਵੇ।
ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਰਾਹੀਂ ਗਊਧਨ ਲਈ ਸ਼ੈਡ ਬਣਾਉਣ ਤੋਂ ਇਲਾਵਾ ਹਰਾ ਚਾਰਾ, ਤੂੜੀ, ਬਿਹਤਰ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਅਤੇ ਗਊਸ਼ਾਲਾਵਾਂ ਨੂੰ ਆਤਮਨਿਰਭਰ ਬਣਾਉਣ ਸਮੇਤ ਗਊਧਨ ਸਿਹਤ ਭਲਾਈ ਕੈਂਪ ਵੀ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਰਾਜ ਅੰਦਰ ਗਊਧਨ ਦੀ ਸਾਹੀਵਾਲ ਨਸਲ ਨੂੰ ਪ੍ਰਫ਼ੁਲਤ ਕੀਤਾ ਜਾ ਰਿਹਾ ਹੈ।
ਸ੍ਰੀ ਸਚਿਨ ਸ਼ਰਮਾ ਨੇ ਗਊ ਸੇਵਾ ਕਮਿਸ਼ਨ ਵੱਲੋਂ ਡੇਅਰੀ ਉਦਯੋਗ ਨੂੰ ਸੂਚਿਤ ਕਰਦਿਆਂ ਅਪੀਲ ਕੀਤੀ ਹੈ ਕਿ ਉਹ ਆਪਣੇ ਪਸ਼ੂਆਂ ਨੂੰ ਦੁਧਾਰੂ ਨਾ ਰਹਿਣ ‘ਤੇ ਬੇਸਹਾਰਾ ਸੜਕਾਂ ਜਾਂ ਗਲੀਆਂ ਵਿੱਚ ਨਾ ਛੱਡਣ। ਕਿਊਂਕਿ ਇਹ ਬੇਸਹਾਰਾ ਪਸ਼ੂ ਜਿੱਥੇ ਖ਼ੁਦ ਸੜਕੀ ਹਾਦਸਿਆਂ ਦਾ ਸ਼ਿਕਾਰ ਬਣਦੇ ਹਨ, ਉਥੇ ਹੀ ਆਮ ਲੋਕਾਂ ਲਈ ਵੀ ਜਾਨ ਤੇ ਮਾਲ ਦੇ ਨੁਕਸਾਨ ਦਾ ਕਾਰਨ ਬਣਦੇ ਹਨ।
ਸ੍ਰੀ ਸ਼ਰਮਾ ਨੇ ਕਿਹਾ ਕਿ ਰਾਜ ਦੀਆਂ ਸਾਰੀਆਂ ਡੇਅਰੀਆਂ ਦੇ ਮਾਲਕ ਆਪਣੇ ਸਬੰਧਤ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੀ ਮਦਦ ਨਾਲ ਅਜਿਹੇ ਪਸ਼ੂਆਂ ਨੂੰ ਗਊਸ਼ਾਲਾਵਾਂ ‘ਚ ਭਿਜਵਾਉਣ ਜਿਹੜੇ ਦੁੱਧ ਦੇਣ ਤੋਂ ਵਾਂਝੇ ਹੋ ਗਏ ਹੋਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਸ ਸਹਿਯੋਗ ਨਾਲ ਜਿੱਥੇ ਗਊਧਨ ਦਾ ਭਲਾ ਹੋਵੇਗਾ ਉਥੇ ਹੀ ਪੰਜਾਬ ਦੇ ਲੋਕਾਂ ਨੂੰ ਵੀ ਰਾਹਤ ਮਿਲੇਗੀ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans