Menu

ਪੰਜਾਬ ਸਰਕਾਰ ਵੱਲੋਂ ਵਾਰਡ ਅਟੈਂਡੈਂਟ ਦੀ ਪ੍ਰੀਖਿਆ ਮੁਲਤਵੀ

ਚੰਡੀਗੜ 25 ਨਵੰਬਰ (ਹਰਜੀਤ ਮਠਾੜੂ) – ਪੰਜਾਬ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੇ 28 ਨਵੰਬਰ 2020 ਨੂੰ ਹੋਣ ਵਾਲੀ ਵਾਰਡ ਅਟੈਂਡੈਂਟ ਦੀ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਵਾਰਡ ਅਟੈਂਡੈਂਟ ਦੀ ਅਸਾਮੀ ਵਾਸਤੇ ਇਸ ਪ੍ਰੀਖਿਆ ਵਿੱਚ ਲਗਭਗ ਡੇਢ ਲੱਖ ਉਮੀਦਵਾਰਾਂ ਦੇ ਹਾਜ਼ਰ ਹੋਣ ਦੀ ਉਮੀਦ ਸੀ। ਇਹ ਫੈਸਲਾ ਵੀਡੀਓ ਕਾਨਫਰੰਸ ਵਿੱਚ ਲਿਆ ਗਿਆ ਹੈ ਜਿੱਥੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਉਪ ਕੁਲਪਤੀ, ਸ੍ਰੀ ਰਾਜ ਬਹਾਦਰ ਵੀ ਮੌਜੂਦ ਸਨ। ਸ. ਸਿੱਧੂ ਨੇ ਦੱਸਿਆ ਕਿ ਪ੍ਰੀਖਿਆ ਦੀ ਅਗਲੀ ਤਰੀਕ ਜਲਦ ਹੀ ਘੋਸ਼ਿਤ ਕਰ ਦਿੱਤੀ ਜਾਵੇਗੀ।
ਉਨਾਂ ਦੱਸਿਆ ਕਿ ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੁਹਾਲੀ ਵਿਖੇ ਨਰਸਿੰਗ ਅਤੇ ਫਾਰਮੇਸੀ ਵਿੱਚ ਬੀ.ਐੱਸ.ਸੀ ਦਾ ਕੋਰਸ ਅਗਲੇ ਸੈਸ਼ਨ ਵਿੱਚ ਸ਼ੁਰੂ ਕੀਤਾ ਜਾਵੇਗਾ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40304 posts
  • 0 comments
  • 0 fans