Menu

ਸਰਹੱਦੀ ਖੇਤਰ ਦੀਆਂ ਸੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਬੈਠਕ

ਫਾਜ਼ਿਲਕਾ 25 ਨਵੰਬਰ (ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਅੰਤਰ ਰਾਸਟ੍ਰੀ ਹੱਦ ਨਾਲ ਸਬੰਧਤ ਬਕਾਇਆ ਮਸ਼ਕਿਲਾਂ ਦੇ ਹੱਲ ਲਈ ਅੱਜ ਇਥੇ ਸਿਵਲ ਅਤੇ ਰੱਖਿਆ ਸੇਵਾਵਾਂ ਨਾਲ ਸਾਂਝੀ ਬੈਠਕ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਹੱਦਾਂ ਦੀ ਰਾਖੀ ਲਈ ਤਾਇਨਾਤ ਬੀਐਸਐਫ ਅਤੇ ਭਾਰਤੀ ਫੌਜ਼ ਦੀਆਂ ਜ਼ਰੂਰਤਾਂ ਅਨੁਸਾਰ ਸਾਰੇ ਵਿਭਾਗ ਸਹਿਯੋਗ ਕਰਨ ਅਤੇ ਇਸ ਸਬੰਧੀ ਸਾਰੇ ਬਕਾਇਆ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣ।
ਇਸ ਮੌਕੇ ਕਿਸਾਨਾ ਦਾ ਇਕ ਵਫਦ ਵੀ ਬੁਲਾਇਆ ਗਿਆ ਸੀ ਤਾ ਜ਼ੋ ਕੰਡਿਆਲੀ ਤਾਰ ਦੇ ਪਰਲੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਅਤੇ ਬੀਐਸਐਫ ਨੂੰ ਕਿਹਾ ਕਿ ਇਨ੍ਹਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇ।
ਇਸੇ ਤਰ੍ਹਾਂ ਬੈਠਕ ਦੌਰਾਨ ਸਰਹੱਦੀ ਖੇਤਰ ਵਿੱਚ ਸੜਕਾਂ ਅਤੇ ਸੁਰਖਿਆ ਬੰਨਾਂ ਦੇ ਨਿਰਮਾਣ ਅਤੇ ਮੁਰੰਮਤ ਸਬੰਧੀ ਵੀ ਵਿਚਾਰ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਤਲੁਜ਼ ਜਾ ਸੇਮ ਨਾਲਿਆਂ ਤੇ ਬਣੇ ਸੁਰੱਖਿਆ ਬੰਨਾਂ ਨੂੰ ਤੋੜਿਆ ਨਾ ਜਾਵੇ। ਉਨ੍ਹਾਂ ਨੇ ਮਿਲਟਰੀ ਖੇਤਰ ਨੇੜੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਅਤੇ ਆਰਮੀ ਖੇਤਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਵਾਲੀ ਪਾਈਪ ਲਾਈਨ ਜਿਸ ਰਾਹੀਂ ਗੰਗ ਕੈਨਾਲ ਤੋਂ ਪਾਣੀ ਆਉਂਦਾ ਹੈ ਦੀ ਸਫਾਈ 60 ਲੱਖ ਰੁਪਏ ਦੀ ਲਾਗਤ ਨਾਲ ਕਰਵਾਈ ਜਾਵੇਗੀ। ਇਸ ਸਬੰਧੀ ਟੈਂਡਰ ਹੋ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸਫਾਈ ਤੋਂ ਬਾਅਦ ਭਰਪੂਰ ਪਾਣੀ ਮਿਲੇਗਾ।
ਬੈਠਕ ਦੌਰਾਨ ਗੰਗ ਕੈਨਾਲ ਤੋਂ ਇਕ ਹੋਰ ਪਾਈਪ ਪਾਉਣ ਸਬੰਧੀ ਵੀ ਪ੍ਰਸਤਾਵ ਸਰਕਾਰ ਨੂੰ ਭੇਜਣ ਦਾ ਫੈਸਲਾ ਕੀਤਾ ਗਿਆ ਤਾ ਜੋ ਰਾਮਪੁਰਾ ਕੈਂਟ ਅਤੇ ਫਾਜ਼ਿਲਕਾ ਸ਼ਹਿਰ ਨੂੰ ਵਰਤਮਾਨ ਜ਼ਰੂਰਤ ਅਨੁਸਾਰ ਪਾਣੀ ਮਿਲ ਸਕੇ।
ਬੈਠਕ ਦੌਰਾਨ ਸਵਾਨਾ ਦੇ ਪ੍ਰਾਈਮਰੀ ਸਕੂਲ ਦੀ ਚਾਰਦਿਵਾਰੀ ਅਤੇ ਇਥੇ ਵਾਟਰ ਵਰਕਸ ਤੋਂ ਪੀਣ ਦੇ ਪਾਣੀ ਦੀ ਵਿਵਸਥਾ ਸਬੰਧੀ ਵੀ ਵਿਚਾਰ ਕੀਤਾ ਗਿਆ।ਬਾਰਡਰ ਨੇੜੇ ਬਿਜਲੀ ਦੀਆਂ ਤਾਰਾਂ ਦੇ ਥਲੇ ਗਾਰਡਿੰਗ ਕਰਨ ਦੇ ਹੁਕਮ ਵੀ ਦਿੱਤੇ ਗਏ।
ਬੈਠਕ ਵਿੱਚ ਐਸਡੀਐਮ ਸੂਬਾ ਸਿੰਘ, ਸ੍ਰੀ ਕੇਸ਼ਵ ਗੋਇਲ, ਸ. ਜ਼ਸਪਾਲ ਸਿੰਘ ਤੋਂ ਇਲਾਵਾ ਫੌਜ਼ ਅਤੇ ਬੀਐਸਐਫ ਦੇ ਅਧਿਕਾਰੀ ਵੀ ਹਾਜ਼ਰ ਸਨ।

23 ਸਾਲਾ ਕੁੜੀ ਨਾਲ ਗੁਆਂਢੀ ਦੀ ਹੈਵਾਨੀਅਤ,…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ।…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39828 posts
  • 0 comments
  • 0 fans