Menu

ਜਲਾਲਾਬਾਦ : ਨਗਰ ਕੌਂਸਲ ਵੱਲੋਂ ਬੱਸ ਸਟੈਂਡ ਦੀ ਸਾਫ ਸਫਾਈ ਸਬੰਧੀ ਵਿਸ਼ੇਸ਼ ਮੁਹਿੰਮ

ਜਲਾਲਾਬਾਦ 26 ਨਵੰਬਰ (ਸੁਰਿੰਦਰਜੀਤ ਸਿੰਘ) – ਵਿਧਾਇਕ ਜਲਾਲਾਬਾਦ ਸ੍ਰੀ ਰਮਿੰਦਰ ਸਿੰਘ ਆਵਲਾ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਅੱਜ ਪ੍ਰਸ਼ਾਸ਼ਕ ਨਗਰ ਕੌਂਸਲ ਕਮ ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਸ. ਸੂਬਾ ਸਿੰਘ ਵੱਲੋਂ ਕਾਰਜ ਸਾਧਕ ਅਫਸਰ ਸ੍ਰੀ ਨਰਿੰਦਰ ਕੁਮਾਰ, ਸੈਨਟਰੀ ਇੰਸਪੈਕਟਰ ਅਤੇ ਜੂਨੀਅਰ ਇੰਜੀਨੀਅਰ ਨਗਰ ਕੌਂਸਲ ਜਲਾਲਾਬਾਦ ਸਮੇਤ ਬੱਸ ਸਟੈਂਡ ਦਾ ਦੌਰਾ ਕੀਤਾ ਗਿਆ ਸੀ।
ਦੌਰੇ ਦੌਰਾਨ ਅਧਿਕਾਰੀਆਂ ਵੱਲੋਂ ਬੱਸ ਸਟੈਂਡ ਦੀ ਸਾਫ ਸਫਾਈ ਦਾ ਜਾਇਜਾ ਲਿਆ ਗਿਆ ਸੀ ਅਤੇ ਪਾਈਆਂ ਗਈਆਂ ਤਰੁਟੀਆਂ ਦੇ ਮੱਦੇਨਜਰ ਉਨ੍ਹਾ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਬੱਸ ਸਟੈਂਡ ਦੀ ਸਾਫ ਸਫਾਈ ਅਤੇ ਸਾਭ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ ਗਈ ਸੀ।ਜਿਸ `ਤੇ ਕਾਰਵਾਈ ਕਰਦਿਆਂ ਅੱਜ ਨਗਰ ਕੌਂਸਲ ਦੇ ਸੈਨਟਰੀ ਇੰਸਪੈਕਟਰ ਸ੍ਰੀ ਜਗਦੀਪ ਸਿੰਘ ਵੱਲੋਂ ਬੱਸ ਸਟੈਂਡ ਦੀ ਵਿਸ਼ੇਸ਼ ਮੁਹਿੰਮ ਆਰੰਭ ਕੇ ਸਾਫ ਸਫਾਈ ਕਰਵਾਈ ਗਈ।
ਪ੍ਰਸ਼ਾਸ਼ਕ ਨਗਰ ਕੌਂਸਲ ਕਮ ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਵੱਲੋਂ ਕੀਤੇ ਗਏ ਨਿਰਦੇਸ਼ਾ ਅਨੁਸਾਰ ਬੱਸ ਸਟੈਂਡ ਦੀ ਚਾਰ ਦੀਵਾਰੀ, ਬਿਲਡਿੰਗ ਦੀ ਸਾਭ ਸੰਭਾਲ ਅਤੇ ਰੰਗ ਰੋਗਨ ਲਈ ਨਗਰ ਕੌਂਸਲ ਵੱਲੋਂ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਤਾਂ ਜੋ ਸ਼ਹਿਰੀ ਵਾਸੀਆਂ ਅਤੇ ਬੱਸ ਸਟੈਂਡ ਤੇ ਆਉਣ ਵਾਲੀ ਜਨਤਾ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

Listen Live

Subscription Radio Punjab Today

Our Facebook

Social Counter

  • 18549 posts
  • 1 comments
  • 0 fans

Log In