Menu

ਐਸ.ਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਓ ਬੀ.ਸੀ ਸਕੀਮਾਂ ਅਧੀਨ ਲਾਭ ਲੈਣ ਲਈ 4 ਜਨਵਰੀ 2021 ਤੱਕ ਕੀਤਾ ਜਾ ਸਕਦੈ ਅਪਲਾਈ

ਫਾਜ਼ਿਲਕਾ, 26 ਨਵੰਬਰ(ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਡਾ. ਬੀ.ਆਰ ਅੰਬੇਦਕਰ ਐਸ.ਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਓ ਬੀ.ਸੀ ਸਕੀਮਾਂ ਅਧੀਨ ਵਜੀਫਾ ਲੈਣ ਲਈ 4 ਜਨਵਰੀ 2021 ਤੱਕ ਵਿਦਿਆਰਥੀ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਦਕਰ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਪੰਜਾਬ ਰਾਜ ਦੇ ਬੋਨਾਫਾਈਡ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜਿਨ੍ਹਾਂ ਦੇ ਮਾਤਾ ਪਿਤਾ/ਸਰਪ੍ਰਸਤਾਂ ਦੀ ਸਾਲਾਨਾ ਆਮਦਨ 4 ਲੱਖ ਰੁਪਏ ਤੋਂ ਘੱਟ ਹੋਵੇ, ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਉਚੇਰੀ ਵਿਦਿਆ ਲੈਣ ਲਈ ਵਜੀਫੇ ਦੇ ਯੋਗ ਹਨ।ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਓ. ਬੀ.ਸੀ ਪੰਜਾਬ ਰਾਜ ਦੇ ਬੋਨਾਫਾਈਡ ਅਧੀਨ ਪਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀ, ਜਿਨ੍ਹਾਂ ਦੇ ਮਾਤਾ ਪਿਤਾ/ਸਰਪ੍ਰਸਤਾਂ ਦੀ ਸਾਲਾਨਾ ਆਮਦਨ 1.50 ਲੱਖ ਰੁਪਏ ਤੋਂ ਘੱਟ ਹੋਵੇ, ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਭਾਰਤ ਵਿੱਚ ਉਚੇਰੀ ਵਿਦਿਆ ਲੈਣ ਲਈ ਵਜੀਫੇ ਦੇ ਯੋਗ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਅਪਲਾਈ ਕਰਨ ਲਈ ਪੋਰਟਲ 26 ਨਵੰਬਰ 2020 ਤੋਂ ਚਾਲੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਯੋਗ ਵਿਦਿਆਰਥੀ  ਵੈਬਸਾਇਟ ਮਮਮ।ਤਫੀਰ;਼ਗਤੀਜਬਤ।ਬਚਅਹ਼ਲ।ਪਰਡ।ਜਅ ਅਤੇ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ `ਤੇ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਅਪਲਾਈ ਕਰਨ ਤੋਂ ਪਹਿਲਾਂ ਪੋਰਟਲ ਤੇ ਰਜਿਸਟਰ ਕਰਨ ਲਈ ਉਸ ਦਾ ਆਧਾਰ ਨੰਬਰ ਹੋਣਾ ਜ਼ਰੂਰੀ ਹੈ।ਗਲਤ ਆਧਾਰ ਨੰਬਰ ਤੇ ਵਿਦਿਆਰਥੀ ਪੋਰਟਲ ਤੇ ਰਜਿਸਟਰ ਨਹੀਂ ਕਰ ਸਕਦਾ। ਵਿਦਿਆਰਥੀ ਇੱਕ ਤੋਂ ਵੱਧ ਸੰਸਥਾਵਾਂ ਵਿਚ ਰਜਿਸਟਰ/ਅਪਲਾਈ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਆਨਲਾਈਨ ਰਜਿਸਟਰ੍ਰੇਸ਼ਨ ਕਰਦੇ ਸਮੇਂ ਹਸਤਾਖਰਸ਼ੁਦਾ ਨਿਰਧਾਰਤ ਅੰਡਰਟੇਕਿੰਗ ਸਮੇਤ ਫੋਟੋ, ਜਾਤੀ ਸਰਟੀਫਿਕੇਟ, ਤਹਿਸੀਲਦਾਰ ਵੱਲੋਂ ਜਾਰੀ ਆਮਦਨ ਸਰਟੀਫਿਕੇਟ ਅਪਲੋਡ ਕੀਤੇ ਜਾਣਗੇ।ਵਿਦਿਅਕ ਸੰਸਥਾ ਵੱਲੋਂ ਅਰਜੀਆਂ ਫਾਰਵਰਡ ਕਰਦੇ ਸਮੇਂ ਹਸਤਾਖਰ-ਸ਼ੁਦਾ ਨਿਰਧਾਰਤ ਅੰਡਰਟੇਕਿੰਗ ਵੀ ਅਪਲੋਡ ਕਰਨੀ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਆਨਲਾਈਨ ਅਪਲਾਈ ਕਰਨ ਵਿੱਚ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਵਿਦਿਆਰਥੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਖੋਜ਼ ਅਤੇ ਮੈਡੀਕਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗ ਦੇ ਨੋਡਲ ਅਫਸਰ, ਜਿਨ੍ਹਾਂ ਦੀ ਪੋਰਟਲ ਦੀ ਹੈਲਪ ਡੈਸਕ ਤੇ ਕੰਟੈਕਟ ਨੰਬਰ ਡਿਸਪਲੇਅ ਹਨ, ਨਾਲ ਸੰਪਰਕ ਕਰ ਸਕਦੇ ਹਨ।

ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ,…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39887 posts
  • 0 comments
  • 0 fans