Menu

ਐਸ.ਸੀ. ਤੇ ਬੀ.ਸੀ. ਵਿਦਿਆਰਥੀ ਅੱਜ ਤੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਲਈ ਆਨਲਾਈਨ ਅਪਲਾਈ ਕਰ ਸਕਣਗੇ: ਸਾਧੂ ਸਿੰਘ ਧਰਮਸੋਤ

ਚੰਡੀਗੜ੍ਹ, 26 ਨਵੰਬਰ (ਹਰਜੀਤ ਮਠਾੜੂ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਡਾ. ਬੀ.ਆਰ.ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਅਤੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਕੀਮਾਂ ਅਧੀਨ ਸੂੁਬੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ’ਚ ਸਿੱਖਿਆ ਹਾਸਲ ਕਰ ਰਹੇ ਐਸ.ਸੀ. ਅਤੇ ਬੀ.ਸੀ. ਵਰਗਾਂ ਨਾਲ ਸਬੰਧਤ ਵਿਦਿਆਰਥੀ ਅੱਜ ਤੋਂ ਸਕਾਲਰਸ਼ਿਪ ਲਈ ਆਨਲਾਈਨ ਅਪਲਾਈ ਕਰ ਸਕਣਗੇ।

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਯੋਗ ਐਸ.ਸੀ.\ਬੀ.ਸੀ. ਵਿਦਿਆਰਥੀ ਵਿਭਾਗ ਦੀ ਵੈਬਸਾਈਟ .www.scholarships.punjab.gov.in  ’ਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ’ਤੇ 26 ਨਵੰਬਰ, 2020 ਤੋਂ 04 ਜਨਵਰੀ, 2021 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵੱਲੋਂ ਪੋਰਟਲ ’ਤੇ ਰਜਿਸਟਰ ਹੋਣ ਲਈ ਆਧਾਰ ਕਾਰਡ\ਨੰਬਰ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਗ਼ਲਤ ਆਧਾਰ ਨੰਬਰ ਰਾਹੀਂ ਰਜਿਸਟਰ ਨਹੀਂ ਹੋ ਸਕੇਗਾ ਅਤੇ ਨਾ ਹੀ ਇੱਕ ਤੋਂ ਵੱਧ ਸੰਸਥਾਵਾਂ ਵਿੱਚ ਅਪਲਾਈ ਕਰ ਸਕੇਗਾ।

ਸ. ਧਰਮਸੋਤ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਆਨਲਾਈਨ ਅਪਲਾਈ ਕਰਨ ਤੋਂ ਪਹਿਲਾਂ ਪੋਰਟਲ ’ਤੇ ਰਜਿਸਟ੍ਰੇਸ਼ਨ ਲਈ ਨਿਰਧਾਰਤ ਅੰਡਰਟੇਕਿੰਗ ਸਮੇਤ ਫੋਟੋ, ਜਾਤੀ ਸਰਟੀਫਿਕੇਟ, ਤਹਿਸੀਲਦਾਰ ਵੱਲੋਂ ਜਾਰੀ ਆਮਦਨ ਸਰਟੀਫਿਕੇਟ ਅਪਲੋਡ ਕੀਤੇ ਜਾਣੇ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਆਨਲਾਈ ਅਪਲਾਈ ਕਰਨ ਵਿੱਚ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਵਿਦਿਆਰਥੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਖੋਜ ਅਤੇ ਮੈਡੀਕਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗ ਦੇ ਨੋਡਲ ਅਫ਼ਸਰ, ਜਿਨ੍ਹਾਂ ਦੀ ਪੋਰਟਲ ਦੀ ਹੈਲਪ ਡੈਸਕ ’ਤੇ ਸੰਪਰਕ ਨੰਬਰ ਡਿਸਪਲੇਅ ਹ, ਨਾਲ ਸੰਪਰਕ ਕਰ ਸਕਦੇ ਹਨ।

ਸ. ਧਰਮਸੋਤ ਨੇ ਦੱਸਿਆ ਕਿ ਡਾ. ਬੀ.ਆਰ.ਅੰਬੇਡਕਰ ਐਸ.ਸੀ. ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ ਸੂਬੇ ਦੇ ਪ੍ਰਮਾਣਿਕ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀ, ਜਿਨ੍ਹਾਂ ਦੇ ਮਾਤਾ-ਪਿਤਾ\ਸਰਪ੍ਰਸਤਾਂ ਦੀ ਸਲਾਨਾ ਆਮਦਨ 4 ਲੱਖ ਰੁਪਏ ਤੋਂ ਘੱਟ ਹੋਵੇ, ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਉਚੇਰੀ ਸਿੱਖਿਆ ਲੈਣ ਲਈ ਸਕਾਲਰਸ਼ਿਪ ਲੈਣ ਦੇ ਯੋਗ ਹਨ।

ਮੰਤਰੀ ਨੇ ਦੱਸਿਆ ਕਿ ਪੋਸਟ ਮੈਟਿ੍ਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਕੀਮਾਂ ਅਧੀਨ ਪੰਜਾਬ ਦੇ ਪੱਛੜੀਆਂ ਸ਼ੇਣੀਆਂ ਦੇ ਵਿਦਿਆਰਥੀ, ਜਿਨ੍ਹਾਂ ਦੇ ਮਾਤਾ-ਪਿਤਾ\ਸਰਪ੍ਰਸਤਾਂ ਦੀ ਸਲਾਨਾ ਆਮਦਨ 1.50 ਲੱਖ ਰੁਪਏ ਤੋਂ ਘੱਟ ਹੋਵੇ, ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਭਾਰਤ ਵਿੱਚ ਉਚੇਰੀ ਸਿੱਖਿਆ ਲੈਣ ਲਈ ਸਕਾਲਰਸ਼ਿਪ ਲੈਣ ਦੇ ਯੋਗ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans