Menu

ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਸਮੀਖਿਆ ਬੈਠਕ

ਫਾਜ਼ਿਲਕਾ, 27 ਨਵੰਬਰ (ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਵਿਕਾਸ ਕੰਮਾਂ ਅਤੇ ਭਲਾਈ ਸਕੀਮਾਂ ਨਾਲ ਸਬੰਧਤ ਵਿਭਾਗਾਂ ਨਾਲ ਇਕ ਸਮੀਖਿਆ ਬੈਠਕ ਕੀਤੀ। ਉਨਾਂ ਨੇ ਇਸ ਮੌਕੇ ਵਿਭਾਗਾਂ ਨੂੰ ਚਾਲੂ ਵਿਕਾਸ ਕੰਮ ਤੇਜੀ ਨਾਲ ਨੇਪਰੇ ਚਾੜ ਕੇ ਵਰਤੋਂ ਸਰਟੀਫਿਕੇਟ ਜਮਾਂ ਕਰਵਾਉਣ ਦੇ ਹੁਕਮ ਦਿੱਤੇ। ਉਨਾਂ ਨੇ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਵੀ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ।
ਇਸ ਮੌਕੇ ਉਨਾਂ ਨੇ ਦੱਸਿਆ ਕਿ ਰੋਜਗਾਰ ਵਿਭਾਗ ਨੇ ਚਾਲੂ ਵਿੱਤੀ ਸਾਲ ਵਿਚ ਹੁਣ ਤੱਕ 5305 ਪਲੇਸਮੈਂਟ ਕਰਵਾਈਆਂ ਹਨ। ਜਦ ਕਿ 14 ਜਾਬ ਮੇਲੇ ਵੀ ਲਗਾਏ ਗਏ ਹਨ। ਸਮਾਰਟ ਵਿਲੇਜ਼ ਸਕੀਮ ਤੇ ਪਹਿਲੇ ਫੇਜ ਤਹਿਤ ਜਾਰੀ 20 ਕਰੋੜ ਦੇ ਵਰਤੋਂ ਸਰਟੀਫਿਕੇਟ ਵੀ ਤੁਰੰਤ ਜਮਾਂ ਕਰਵਾਉਣ ਦੇ ਹੁਕਮ ਉਨਾਂ ਨੇ ਦਿੱਤੇ। ਉਨਾਂ ਨੇ ਕਿਹਾ ਕਿ ਕੋਈ ਵੀ ਕੰਮ ਮੁਕੰਮਲ ਕਰਨ ਵਿਚ ਬਿਨਾਂ ਕਾਰਨ ਦੇਰੀ ਨਾ ਹੋਵੇ। ਉਨਾਂ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਖੁਦ ਵੀ ਚੱਲ ਰਹੇ ਅਤੇ ਮੁਕੰਮਲ ਹੋਏ ਕੰਮਾਂ ਦੀ ਖੁਦ ਮੌਕੇ ਤੇ ਜਾ ਕੇ ਨਿਗਰਾਨੀ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਕੰਮ ਉਚ ਮਿਆਰ ਅਨੁਸਾਰ ਸਿਰੇ ਚੜਨ। ਉਨਾਂ ਨੇ ਦੱਸਿਆ ਕਿ ਮਗਨਰੇਗਾ ਜ਼ਿਲੇ ਵਿਚ 40 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦੀ ਸਮੀਖਿਆ ਦੌਰਾਨ ਹਦਾਇਤ ਕੀਤੀ ਕਿ ਹਰ ਘਰ ਨੂੰ ਪੀਣ ਵਾਲਾ ਪਾਣੀ ਲਾਜਮੀ ਤੌਰ ਤੇ ਮੁਹਈਆ ਕਰਵਾਇਆ ਜਾਵੇ। ਖੇਤੀ ਕਾਰਜਾਂ ਦੀ ਸਮੀਖਿਆ ਦੌਰਾਨ ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ 20 ਹਜਾਰ ਮੀਟਿ੍ਰਕ ਟਨ ਯੂਰੀਆ ਅਤੇ 22440 ਮੀਟਿ੍ਰਕ ਟਨ ਡੀਏਪੀ ਖਾਦ ਆ ਚੁੱਕੀ ਹੈ। ਇਸੇ ਤਰਾਂ ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ 86 ਫੀਸਦੀ ਕਣਕ ਦੀ ਵੰਡ ਲਾਭਪਾਤਰੀਆਂ ਨੂੰ ਕੀਤੀ ਜਾ ਚੁੱਕੀ ਹੈ।
ਬੈਠਕ ਵਿਚ ਏ.ਡੀ.ਸੀ. ਵਿਕਾਸ ਸ੍ਰੀ ਨਵਲ ਰਾਮ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ: ਸੁਖਪਾਲ ਸਿੰਘ ਵੀ ਹਾਜਰ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans