Menu

ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਨੇ ਫਾਜ਼ਿਲਕਾ ਵਿਚ ਕੋਵਿਡ ਰੋਕਥਾਮ ਪ੍ਰਬੰਧਾਂ ਦੀ ਕੀਤੀ ਸਮੀਖਿਆ

 ਫਾਜ਼ਿਲਕਾ, 27 ਨਵੰਬਰ (ਸੁਰਿੰਦਰਜੀਤ ਸਿੰਘ) – ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਕੇ ਸ਼ਿਵਾ ਪ੍ਰਸ਼ਾਦ ਆਈ.ਏ.ਐਸ. ਨੇ ਜ਼ਿਲੇ ਵਿਚ ਕੋਵਿਡ ਰੋਕਥਾਮ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਲਈ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਅਤੇ ਐਸ.ਐਸ.ਪੀ. ਸ: ਹਰਜੀਤ ਸਿੰਘ ਸਮੇਤ ਜ਼ਿਲੇ ਦੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਬੈਠਕ ਕੀਤੀ।
ਇਸ ਮੌਕੇ ਸ੍ਰੀ ਕੇ ਸ਼ਿਵਾ ਪ੍ਰਸ਼ਾਦ ਨੇ ਕਿਹਾ ਕਿ ਮਾਹਿਰਾਂ ਵੱਲੋਂ ਪ੍ਰਗਟਾਏ ਖਦਸ਼ਿਆਂ ਅਨੁਸਾਰ ਆਉਣ ਵਾਲੇ ਸਮੇਂ ਵਿਚ ਕੋਵਿਡ ਦੀ ਦੂਜੀ ਲਹਿਰ ਆਉਣ ਦੀ ਸੰਭਾਵਨਾ ਹੈ। ਇਸ ਲਹਿਰ ਦੇ ਪ੍ਰਭਾਵ ਨੂੰ ਘੱਟ ਕਰਨ ਦਾ ਇਕੋ ਤਰੀਕੇ ਮਾਸਕ ਦੀ ਲਾਜਮੀ ਵਰਤੋਂ ਹੈ। ਉਨਾਂ ਨੇ ਇਸ ਮੌਕੇ ਲੋਕਾਂ ਨੂੰ ਮਾਸਕ ਲਗਾਉਣ ਦੀ ਅਪੀਲ ਕਰਨ ਦੇ ਨਾਲ ਨਾਲ ਪੁਲਿਸ ਵਿਭਾਗ ਨੂੰ ਵੀ ਕਿਹਾ ਜੋ ਲੋਕ ਜਨਤਕ ਥਾਂਵਾਂ ਤੇ ਮਾਸਕ ਦੀ ਵਰਤੋਂ ਨਹੀਂ ਕਰਦੇ ਉਨਾਂ  ਦੇ ਚਲਾਨ ਕੀਤੇ ਜਾਣ। ਉਨਾਂ ਨੇ ਇਸ ਮੌਕੇ ਇਹ ਵੀ ਦੱਸਿਆ ਕਿ 1 ਦਸੰਬਰ ਤੋਂ ਸਰਕਾਰ ਵੱਲੋਂ ਸ਼ਹਿਰੀ ਖੇਤਰਾਂ ਵਿਚ ਰਾਤ ਦਾ ਕਰਫਿਊ ਵੀ ਮੁੜ ਲਾਗੂ ਕਰਨ ਦਾ ਫੈਸਲਾ ਕਰ ਲਿਆ ਗਿਆ ਹੈ।
ਸ੍ਰੀ ਕੇ ਸ਼ਿਵਾ ਪ੍ਰਸ਼ਾਦ ਨੇ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਲੋਕ ਪਾਜਿਟਿਵ ਆਉਂਦੇ ਹਨ ਉਨਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਪਹਿਚਾਣ ਕਰਕੇ ਤੁਰੰਤ ਉਨਾਂ ਦੇ ਟੈਸਟ ਕਰਵਾਏ ਜਾਣ ਤੋਂ ਜੋ ਬਿਮਾਰੀ ਦੇ ਪਸਾਰ ਨੂੰ ਕਾਬੂ ਕੀਤਾ ਜਾ ਸਕੇ। ਉਨਾਂ ਨੇ ਵੈਕਸੀਨ ਆਉਣ ਵੇਲੇ ਇਸ ਸਬੰਧੀ ਲੋੜੀਂਦੇ ਅਗੇਤੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਵਿਭਾਗ ਨੂੰ ਦਿੱਤੇ। ਉਨਾਂ ਨੇ ਜ਼ਿਲੇ ਦੇ ਹਸਪਤਾਲਾਂ ਵਿਚ ਆਕਸੀਜਨ ਦੀ ਸਪਲਾਈ ਦਾ ਵੀ ਜਾਇਜਾ ਲਿਆ ਅਤੇ ਹਦਾਇਤ ਕੀਤੀ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਹੋਰ ਰੋਗਾਂ ਤੋਂ ਪੀੜਤ ਲੋਕਾਂ ਦਾ ਇਲਾਜ ਪ੍ਰਭਾਵਿਤ ਨਾ ਹੋਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਇਸ ਵੇਲੇ 211 ਐਕਟਿਵ ਕੇਸ ਹਨ ਜਿੰਨਾਂ ਵਿਚੋਂ 153 ਆਪਣੇ ਘਰਾਂ ਵਿਚ ਹੀ ਇਲਾਜ ਲੈ ਰਹੇ ਹਨ। ਜਿੰਨਾਂ ਨੂੰ ਫਤਿਹ ਕਿੱਟ ਵੀ ਸਿਹਤ ਵਿਭਾਗ ਨੇ ਮੁਹਈਆ ਕਰਵਾਈਆਂ ਹਨ। ਸਿਵਲ ਸਰਜਨ ਡਾ: ਕੁੰਦਨ ਕੇ ਪਾਲ ਨੇ ਦੱਸਿਆ ਕਿ ਜ਼ਿਲੇ ਵਿਚ ਮੌਤ ਦਰ ਰਾਜ ਦੇ ਬਾਕੀ ਸਾਰੇ ਜ਼ਿਲਿਆਂ ਦੇ ਮੁਕਾਬਲੇ ਸਭ ਤੋਂ ਘੱਟ ਹੈ।
ਬੈਠਕ ਵਿਚ ਏ.ਡੀ.ਸੀ. ਸ੍ਰੀ ਨਵਲ ਰਾਮ, ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ, ਸ੍ਰੀ ਸੂਬਾ ਸਿੰਘ, ਸ: ਜਸਪਾਲ ਸਿੰਘ, ਸਿਵਲ ਸਰਜਨ ਡਾ: ਕੁੰਦਨ ਕੇ ਪਾਲ ਵੀ ਹਾਜਰ ਸਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans