Menu

ਦਿੱਲੀ ਬਾਰਡਰ ‘ਤੇ ਹੀ ਦੇਵਾਂਗੇ ਧਰਨਾ, ਬੁਰਾੜੀ ਨਹੀਂ ਜਾਵਾਂਗੇ

ਚੰਡੀਗੜ੍ਹ, 28 ਨਵੰਬਰ (ਹਰਜੀਤ ਮਠਾੜੂ) – ਰਾਜਧਾਨੀ ਦਿੱਲੀ ‘ਚ ਕਿਸਾਨ ਅੰਦੋਲਨ ਜਾਰੀ ਹੈ। ਦਿੱਲੀ ‘ਚ ਐਂਟਰੀ ਦੀ ਆਗਿਆ ਮਿਲਣ ਤੋਂ ਬਾਅਦ ਵੀ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਪੰਜਾਬ ਬਾਰਡਰ ‘ਤੇ ਡਟੇ ਹਨ। ਸ਼ਨਿਚਰਵਾਰ ਸਵੇਰੇ ਇੱਥੇ ਕਿਸਾਨਾਂ ਨੇ ਬੈਠਕ ਕੀਤੀ ਤੇ ਆਪਣੀ ਅੱਗੇ ਦੀ ਰਣਨੀਤੀ ‘ਤੇ ਵਿਚਾਰ ਕੀਤਾ। ਦੁਪਹਿਰ ‘ਚ ਇਕ ਹੋਰ ਵੱਡੀ ਬੈਠਕ ਹੋਈ। ਇਸ ਦੌਰਾਨ ਕਿਸਾਨਾਂ ਨੇ ਦਿੱਲੀ ਬਾਰਡਰ ‘ਤੇ ਹੀ ਧਰਨਾ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਬੁਰਾੜੀ ਨਹੀਂ ਜਾਵਾਂਗੇ, ਦਿੱਲੀ ਦੇ ਬਾਰਡਰ ‘ਤੇ ਹੀ ਧਰਨਾ ਦੇਣਗੇ, ਉਹ ਦਿੱਲੀ ਪੁਲਿਸ ਵੱਲੋਂ ਬੁਰਾੜੀ ‘ਚ ਦਿੱਤੀ ਜਗ੍ਹਾ ‘ਤੇ ਨਹੀਂ ਜਾਣਗੇ।

‘ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਐਲਾਨ ਕੀਤਾ ਹੈ ਕਿ ਉਹ ਬੁਰਾੜੀ ਪਾਰਕ ਨਹੀਂ ਜਾਣਗੇ। ਉਨ੍ਹਾਂ ਆਖਿਆ ਕਿ 500 ਕਿਸਾਨ ਜਥੇਬੰਦੀਆਂ ਵੱਲੋਂ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਦਾ ਜਿਹੜਾ ਸੱਦਾ ਦਿੱਤਾ ਸੀ, ਉਹ ਉੱਥੇ ਹਰ ਹਾਲਤ ‘ਚ ਪਹੁੰਚਣਗੇ। ਜੇਕਰ ਉੱਥੇ ਜਾਣ ਤੋਂ ਰੋਕਿਆ ਤਾਂ ਉਹ ਅੱਜ ਦਿੱਲੀ ਦੇ ਬਾਰਡਰ ‘ਤੇ ਹੀ ਧਰਨਾ ਦੇ ਕੇ ਦਿੱਲੀ ਦੇ ਰਸਤੇ ਜਾਮ ਕਰਨਗੇ। ਉਨ੍ਹਾਂ ਮੰਗ ਕੀਤੀ ਕਿ 500 ਕਿਸਾਨ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਦੀ ਮਨਜ਼ੂਰੀ ਲਈ ਦਿੱਤੀ ਉਸ ਅਰਜ਼ੀ ਨੂੰ ਤੁਰੰਤ ਮੁੜ ਵਿਚਾਰ ਕੇ ਪ੍ਰਵਾਨਗੀ ਦਿੱਤੀ ਜਾਵੇ ਜਿਸ ਨੂੰ ਉਸ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕੇਂਦਰ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਆਖਿਆ ਕਿ ਜੇਕਰ ਉਸ ਨੇ ਕੱਲ੍ਹ ਤਕ ਕਿਸਾਨ ਜਥੇਬੰਦੀਆਂ ਦੀ ਪਹਿਲਾਂ ਦਿੱਤੀ ਅਰਜ਼ੀ ਨੂੰ ਪ੍ਰਵਾਨਗੀ ਨਾਂ ਦਿੱਤੀ ਤਾਂ ਉਹ ਮੌਕੇ ‘ਤੇ ਅਗਲਾ ਫ਼ੈਸਲਾ ਲੈ ਕੇ ਹਰ ਹਾਲਤ ਦਿੱਲੀ ਦੇ ਜੰਤਰ-ਮੰਤਰ ਪਹੁੰਚਣਗੇ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans