Menu

ਆਮ ਆਦਮੀ ਪਾਰਟੀ ਨੇ 4 ਦਸੰਬਰ ਤੋਂ ਕੀਤੀਆਂ ਜਾਣ ਵਾਲੀਆਂ ਤਿੰਨੇ ‘ਕਿਸਾਨ, ਮਜ਼ਦੂਰ, ਵਪਾਰੀ ਬਚਾਓ’ ਰੈਲੀਆਂ ਮੁਲਤਵੀ, ਕਿਸਾਨਾਂ ਨਾਲ ਡਟੇ ਰਹਿਣਗੇ

ਚੰਡੀਗੜ੍ਹ, 28 ਨਵੰਬਰ (ਹਰਜੀਤ ਮਠਾੜੂ) – ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕਿਸਾਨ, ਮਜ਼ਦੂਰ, ਵਪਾਰੀ ਬਚਾਓ ਮੁਹਿੰਮ ਦੇ ਦਸੰਬਰ ਨੂੰ ਮੌੜ ਮੰਡੀ ਵਿਚ ਕੀਤੀ ਜਾਣ ਵਾਲੀਆਂ ਰੈਲੀਆਂ ਮੁਲਤਵੀ ਕਰ ਦਿੱਤੀਆਂ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਤੋਂ ਜਾਰੀ ਇੱਕ ਬਿਆਨ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਹੱਕ ਵਿਚ ਇਹ ਮੁਲਤਵੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਦਿੱਲੀ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਆਪਣਾ ਅੰਦੋਲਨ ਕਰ ਰਿਹਾ ਹੈ, ਇਸ ਨੂੰ ਮੁੱਖ ਰੱਖਦੇ ਹੋਏ ਪਾਰਟੀ ਨੇ ਇਹ ਫ਼ੈਸਲਾ ਕੀਤਾ ਹੈ ਕਿ 4, 13 ਅਤੇ 20 ਦਸੰਬਰ ਨੂੰ ਕੀਤੀਆਂ ਜਾਣ ਰੈਲੀਆਂ ਮੁਲਤਵੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ ਦੀ ਅਗਲੀ ਮਿਤੀ ਬਾਅਦ ਵਿਚ ਐਲਾਨੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਆਗੂ, ਵਰਕਰ-ਵਲੰਟੀਅਰ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਉਮੀਦ ਸੀ ਕਿ 26-27 ਦੀ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਮੋਦੀ ਸਰਕਾਰ ਮੰਗਾਂ ਦਾ ਹੱਲ ਕਰੇਗੀ, ਪ੍ਰੰਤੂ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਇਹ ਸੰਘਰਸ਼ ਲੰਮਾ ਚੱਲ ਸਕਦਾ ਹੈ, ਇਸ ਲਈ ਇਹ ਰੈਲੀਆਂ ਮੁਲਤਵੀ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਵੱਲੋਂ ਆਪਣੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਰਾਜਸੀ ਹਿੱਤ ਤੋਂ ਉੱਪਰ ਉੱਠ ਕੇ ਬਿਨਾਂ ਪਾਰਟੀ ਦੇ ਝੰਡੇ ਅਤੇ ਬੈਨਰ ਇਸ ਵਿਚ ਸ਼ਮੂਲੀਅਤ ਕਰ ਰਹੇ ਹਨ। ਉਨ੍ਹਾਂ ਸਮੂਹ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਅੰਦੋਲਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਹਰ ਤਰ੍ਹਾਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਆਗੂ ਕੰਮਾਂ ਵਿਚ ਲੱਗੇ ਹੋਏ ਹਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans