Menu

ਪੰਜਾਬ ਦੇ ਸਿੱਖਿਆ ਅਤੇ ਸਿਹਤ ਖੇਤਰ ਦੇ ਵਿਕਾਸ ਚ ਐੱਨਆਰਆਈ ਭਾਈਚਾਰੇ ਦਾ ਅਹਿਮ ਯੋਗਦਾਨ: ਦੀਵਾਨ

ਚੰਡੀਗੜ, 1 ਦਸੰਬਰ (ਹਰਜੀਤ ਮਠਾੜੂ) – ਪੰਜਾਬ ਸਰਕਾਰ ਦੇ ਐਨਆਰਆਈ ਮਾਮਲਿਆਂ ਸਬੰਧੀ ਵਿਭਾਗ ਲਈ ਯੂਕੇ ਚ ਕੋਆਰਡੀਨੇਟਰ ਅਤੇ ਯੂਕੇ ਦੇ ਐਨਆਰਆਈ ਆਫ ਦਾ ਈਅਰ ਮਨਜੀਤ ਸਿੰਘ ਨਿੱਝਰ ਨੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨਾਲ ਉਦਯੋਗ ਭਵਨ ਸਥਿਤ ਉਨਾਂ ਦਫ਼ਤਰ ਚ ਮੁਲਾਕਾਤ ਕੀਤੀ। ਜਿਥੇ ਦੀਵਾਨ ਵੱਲੋਂ ਨਿੱਝਰ ਤੋਂ ਇਲਾਵਾ ਇੰਡੀਅਨ ਓਵਰਸਿਜ਼ ਕਾਂਗਰਸ ਜਰਮਨੀ ਦੇ ਪ੍ਰਧਾਨ ਹਰਜਿੰਦਰ ਸਿੰਘ ਚਾਹਲ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਦੀਵਾਨ ਨੇ ਐਨਆਰਆਈ ਭਾਈਚਾਰੇ ਦੇ ਪੰਜਾਬ ਦੇ ਵਿਕਾਸ ਚ ਯੋਗਦਾਨ ਦੇ ਮਹੱਤਵ ਬਾਰੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨਆਰਆਈ ਭਾਈਚਾਰੇ ਦੀ ਮਜ਼ਬੂਤੀ ਵਾਸਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਦੀਵਾਨ ਨੇ ਕਿਹਾ ਕਿ ਸੂਬੇ ਦੇ ਪਿੰਡਾਂ ਚ ਸਿੱਖਿਆ ਅਤੇ ਸਿਹਤ ਖੇਤਰ ਦੇ ਵਿਕਾਸ ਵਾਸਤੇ ਐਨਆਰਆਈ ਭਾਈਚਾਰਾ ਅਹਿਮ ਯੋਗਦਾਨ ਦੇ ਸਕਦਾ ਹੈ। ਇਸ ਤੋਂ ਇਲਾਵਾ ਉਨਾਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਵੀ ਵਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਆਰਥਿਕ ਸੁਧਾਰ ਹੋਣ ਦੇ ਨਾਲ ਰੁਜ਼ਗਾਰ ਦੇ ਸਾਧਨ ਵੀ ਵਧਣ।
ਉੱਥੇ ਹੀ ਮਨਜੀਤ ਸਿੰਘ ਨਿੱਝਰ ਨੇ ਕਿਹਾ ਕਿ ਸੂਬੇ ਦੇ ਉਦਯੋਗਿਕ ਵਿਕਾਸ ਨਾਲ ਰੁਜ਼ਗਾਰ ਦੇ ਸਾਧਨ ਵਧਣਗੇ। ਉਨਾਂ ਬੁਨਿਆਦੀ ਪੱਧਰ ਤੇ ਵੀ ਸਿੱਖਿਆ ਅਤੇ ਸਿਹਤ ਖੇਤਰ ਚ ਸੁਧਾਰ ਉੱਪਰ ਵੀ ਜ਼ੋਰ ਦਿੱਤਾ, ਜਿਸ ਲਈ ਐਨਆਰਆਈ ਭਾਈਚਾਰਾ ਪੂਰੀ ਤਰਾਂ ਨਾਲ ਸਹਿਯੋਗ ਕਰੇਗਾ।
ਇਸ ਮੌਕੇ ਐਡਵੋਕੇਟ ਚਰਨਜੀਤ ਸਿੰਘ, ਗੁਰਪ੍ਰੀਤ ਵਿਰਕ ਅਤੇ ਰਾਣਾ ਇਸ਼ਵਿੰਦਰ ਸਿੰਘ ਵੀ ਮੌਜੂਦ ਰਹੇ।

ਅੰਬਾਲਾ ਛਾਉਣੀ ਤੋਂ ਪੰਜਾਬ ਦਾ ਫੌਜੀ ਜਵਾਨ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ ਕੈਂਟ ਤੋਂ ਫੌਜ ਦਾ ਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ। ਜਵਾਨ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39840 posts
  • 0 comments
  • 0 fans