ਬਠਿੰਡਾ, 2 ਦਸੰਬਰ – ਸਰਕਾਰੀ ਪਾਲੀਟੈਕਨਿਕ ਕਾਲਜ ਬਠਿੰਡਾ ਵਿਖੇ ਕੌਮੀ ਸੇਵਾ ਯੋਜਨਾ ਇਕਾਈ ਅਤੇ ਰੈੱਡ ਰਿਬਨ ਕਲੱਬ ਦੀ ਦੇਖਰੇਖ ਹੇਠ ਐਚ.ਆਈ.ਵੀ / ਏਡਜ਼ ਜਾਗਰੂਕਤਾ ਦਿਵਸ ਮਨਾਇਆ ਗਿਆ ਇਸ ਮੌਕੇ ਐਚ.ਆਈ.ਵੀ./ਏਡਜ਼ ਵਿਸ਼ੇ ਤੇ ਇੱਕ ਵੈਬੀਨਾਰ ਵੀ ਕਰਵਾਇਆ ਗਿਆ ਇਸ ਵੈਬੀਨਾਰ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਕੀਤੀ ਇਸ ਮੌਕੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਉਪਰੋਕਤ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਉਨਾਂ ਇਹ ਵੀ ਕਿਹਾ ਕਿ ਇਨਸਾਨੀ ਕਦਰਾਂ ਕੀਮਤਾਂ ਵਿੱਚ ਆ ਰਹੀ ਗਿਰਾਵਟ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਉਨਾਂ ਵਿਦਿਅਰਥੀਆਂ ਨੂੰ ਅਪੀਲ ਕੀਤੀ ਕਿ ਉਹ ਉਪਰੋਕਤ ਸਮਾਜਿਕ ਮੁੱਦਿਆਂ ਨਾਲ ਜੁੜ ਕੇ ਸਮਾਜ ਦੀ ਬਿਹਤਰੀ ਲਈ ਕੰਮ ਕਰਨ
ਇਸ ਵੈਬੀਨਾਰ ਦੇ ਮੁੱਖ ਬੁਲਾਰੇ ਸੰਯੁਕਤ ਰਾਸ਼ਟਰ ਵੱਲੋਂ ਪ੍ਰਵਾਨਤ ਏਡਜ਼ ਸਿੱਖਿਅਕ ਸ਼੍ਰੀ ਨਰਿੰਦਰ ਬੱਸੀ ਨੇ ਇਨਸਾਨੀ ਸਰੀਰ, ਦਿਮਾਗ, ਸੋਚ ਅਤੇ ਆਚਰਣ ਬਾਰੇ ਗੱਲ ਕਰਦਿਆਂ ਦੱਸਿਆ ਕਿ ਐਚ.ਆਈ.ਵੀ ਕਿਵੇਂ ਇਨਸਾਨੀ ਸਰੀਰ ਤੱਕ ਪਹੁੰਚਦਾ ਹੈ ਉਨਾਂ ਏਡਜ਼ ਤੋਂ ਬਚਾਅ ਕਰਨ ਦੇ ਸਾਧਨਾਂ ਪ੍ਰਤੀ ਵੀ ਜਾਗਰੂਕ ਕੀਤਾ ਇਸ ਤੋਂ ਇਲਾਵਾ ਉਨਾਂ ਵਿਦਿਆਰਥੀਆਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਕੋਵਿਡ19 ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਰਕਾਰ ਨੂੰ ਸਹਿਯੋਗ ਦੇਣ ਤਾਂ ਜੋ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ
ਇਸ ਮੌਕੇ ਕਾਲਜ ਦੇ ਆਰਟ ਅਤੇ ਹੌਬੀ ਕਲੱਬ ਇੰਚਾਰਜ ਸ਼੍ਰੀਮਤੀ ਅਰਚਨਾ ਸਿੰਗਲਾ ਅਤੇ ਸ਼੍ਰੀ ਅਨਮੋਲ ਗਰਗ ਲੈਕਚਰਾਰ ਆਰਕੀਟੈਕਚਰ ਵੱਲੋਂ ਐਚ.ਆਈ.ਵੀ ਏਡਜ਼ ਅਤੇ ਡਰੱਗ ਡੀਅਡਿਕਸ਼ਨ ਵਿਸ਼ੇ ਤੇ ਆਨਲਾਈਨ ਅੰਤਰਵਿਭਾਗੀ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਮਕੈਨੀਕਲ ਵਿਭਾਗ ਦੇ ਵਿਦਿਆਰਥੀ ਅਭਿਸ਼ੇਕ ਕੁਮਾਰ ਨੇ ਪਹਿਲਾ, ਕੰਪਿਊਟਰ ਅਤੇ ਇਲੈਕਟ੍ਰੀਕਲ ਵਿਭਾਗ ਦੀਆਂ ਵਿਦਿਆਰਥਣਾਂ ਉਰਮਿਲਾ ਕੁਮਾਰੀ ਤੇ ਨਵਨੀਤ ਕੌਰ ਨੇ ਦੂਸਰਾ ਅਤੇ ਈਸੀਈ ਵਿਭਾਗ ਦੀ ਵਿਦਿਆਰਥਣ ਪਵਨਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ
ਇਸ ਦੌਰਾਨ ਕਰਵਾਏ ਗਏ ਮੁਕਾਬਲੇ ਦੌਰਾਨ ਜੱਜਮੈਂਟ ਦੀ ਭੂਮਿਕਾ ਸ਼੍ਰੀਮਤੀ ਆਸ਼ਾ ਰਾਣੀ, ਸ਼੍ਰੀ ਲਖਵਿੰਦਰ ਸਿੰਘ ਅਤੇ ਸ਼੍ਰੀ ਅਭਿਨਵ ਸੋਨੀ ਲੈਕਚਰਾਰ ਵੱਲੋਂ ਨਿਭਾਈ ਗਈ ਇਸ ਮੌਕੇ ਐਨ.ਐਸ.ਐਸ ਦੇ ਪ੍ਰੋਗਰਾਮ ਅਫਸਰ ਸ਼੍ਰੀ ਪਵਨ ਕੁਮਾਰ ਅਤੇ ਸਹਾਇਕ ਪ੍ਰੋਗਰਾਮ ਅਫਸਰ ਸ਼੍ਰੀ ਗੁਰਬਿੰਦਰਜੀਤ ਸਿੰਘ ਗਿੱਲ ਵਿਸ਼ੇਸ ਤੌਰ ਤੇ ਮੌਜੂਦ ਰਹੇ