Menu

ਬਠਿੰਡਾ ‘ਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ ਨੂੰ

ਬਠਿੰਡਾ, 3 ਦਸੰਬਰ – ਵਧੀਕ ਜ਼ਿਲਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ(ਵਿਕਾਸ)  ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ ਵੱਲੋਂ ਮਿਊਂਸਪਲ ਕਾਰਪੋਰੇਸ਼ਨ, ਨਗਰ ਕੌਂਸਲਾਂ (ਭੁੱਚੋ ਮੰਡੀ, ਗੋਨਿਆਣਾ, ਸੰਗਤ, ਮੌੜ ਮੰਡੀ, ਕੋਟਫੱਤਾ, ਰਾਮਾਂ ਮੰਡੀ) ਅਤੇ ਨਗਰ ਪੰਚਾਇਤਾਂ(ਕੋਟਸ਼ਮੀਰ, ਨਥਾਣਾ, ਲਹਿਰਾ ਮੁਹੱਬਤ, ਭਗਤਾ ਭਾਈਕਾ, ਕੋਠਾਗੁਰੂ, ਮਹਿਰਾਜ, ਮਲੂਕਾ, ਭਾਈ ਰੂਪਾ) ਦੀਆਂ ਵੋਟਰ ਸੂਚੀਆਂ ਦੀ ਸੁਧਾਈ ਕਰਵਾਉਣ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਹ ਸੁਧਾਈ ਵਿਧਾਨ ਸਭਾ ਦੀਆਂ ਵੋਟਰ ਸੂਚੀਆਂ ਦੇ ਅਧਾਰ ‘ਤੇ ਵਾਰਡ ਵਾਈਜ ਕੀਤੀ ਜਾਵੇਗੀ।
ਵਧੀਕ ਜ਼ਿਲਾ ਚੋਣਕਾਰ ਅਫ਼ਸਰ ਨੇ ਅੱਗੇ ਦੱਸਿਆ ਕਿ ਜਾਰੀ ਸ਼ਡਿਊਲ ਅਨੁਸਾਰ 9 ਦਸੰਬਰ 2020 ਤੱਕ ਵੋਟਰ ਸੂਚੀਆਂ ਦੀ ਤਿਆਰੀ, 10 ਦਸੰਬਰ ਨੂੰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ, 16 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਅਤੇ 23 ਦਸੰਬਰ ਤੱਕ ਇਤਰਾਜ਼ਾਂ ਦੇ ਨਿਪਟਾਰੇ ਕਰਨ ਉਪਰੰਤ 5 ਜਨਵਰੀ 2021 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਣੀ ਹੈ। ਉਨਾਂ ਇਹ ਵੀ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਯੋਗਤਾ ਮਿਤੀ 1 ਜਨਵਰੀ 2021 ਨੂੰ ਆਧਾਰ ਮੰਨ ਕੇ ਕੀਤੀ ਜਾਣੀ ਹੈ।
ਵਧੀਕ ਜ਼ਿਲਾ ਚੋਣਕਾਰ ਅਫ਼ਸਰ ਸ਼੍ਰੀ ਪਰਮਵੀਰ ਸਿੰਘ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਸਬੰਧੀ ਨਿਰਧਾਰਿਤ ਪ੍ਰੋਫਾਰਮੇ ਵਿੱਚ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀ ਮਿਊਂਸਪਲ ਕਾਰਪੋਰੇਸ਼ਨ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਵਾਰਡ ਵਾਇਜ ਵੋਟਾਂ ਦੀ ਪੜਤਾਲ ਕਰਵਾ ਕੇ ਤੇ ਸੂਚਨਾ ਭਰ ਕੇ ਇਹ ਲਿਸਟਾਂ ਐਕਸਲ ਸ਼ੀਟ ਵਿੱਚ ਤਿਆਰ ਕਰਕੇ ਸਮੇਤ ਸੀ.ਡੀ. ਵਧੀਕ ਜ਼ਿਲਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਦੇ ਦਫ਼ਤਰ ਵਿਖੇ 10 ਦਸੰਬਰ ਤੋਂ ਪਹਿਲਾਂ-ਪਹਿਲਾਂ ਭੇਜਣੀ ਯਕੀਨੀ ਬਣਾਈ ਜਾਵੇ, ਤਾਂ ਜੋ ਉਸ ਅਨੁਸਾਰ ਮੁੱਢਲੀ ਪ੍ਰਕਾਸ਼ਨਾ ਲਈ ਵੋਟਰ ਸੂਚੀ ਤਿਆਰ ਕੀਤੀ ਜਾ ਸਕੇ।
ਉਨਾਂ ਸਬੰਧਿਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਇਸ ਕੰਮ ਨੂੰ ਨਿਸ਼ਚਿਤ ਸਮੇਂ ਵਿੱਚ ਨਿਪਟਾਉਣਾ ਯਕੀਨੀ ਬਣਾਉਣ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39925 posts
  • 0 comments
  • 0 fans