Menu

ਫਾਜ਼ਿਲਕਾ: ਮੈਰਿਜ ਪੈਲੇਸਾਂ ਵਿਚ ਹਥਿਆਰ ਲੈ ਕੇ ਜਾਣ ਅਤੇ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ

ਫਾਜ਼ਿਲਕਾ, 3 ਦਸੰਬਰ(ਸੁਰਿੰਦਰਜੀਤ ਸਿੰਘ) – ਜ਼ਿਲਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਵਿਚ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਮੈਰਿਜ ਪੈਲਿਸ ਵਿੱਚ ਹਰ ਕਿਸਮ ਦਾ ਅਸਲਾ ਲੈ ਕੇ ਜਾਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਜਨਵਰੀ 2021 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਮੈਰਿਜ ਪੈਲੇਸਾਂ ਵਿੱਚ ਲੋਕ ਅਸਲਾ ਲੈ ਕੇ ਜਾਂਦੇ ਹਨ ਤੇ ਜੋਸ਼ ਵਿੱਚ ਅਕਸਰ ਹੀ ਫਾਇਰਿੰਗ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਨਾਲ ਕਈ ਵਾਰ ਅਣਸੁਖਾਵੀਂ ਘਟਨਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਮੈਰਿਜ ਪੈਲੇਸਾਂ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਹਿੱਤ ਹੀ ਪੈਲੇਸਾਂ ਵਿੱਚ ਅਸਲਾ ਲੈ ਕੇ ਜਾਣ ’ਤੇ ਪਾਬੰਦੀ ਲਗਾਈ ਗਈ ਹੈ।

ਮੌਜੂਦਾਂ ਸਾਲ 2020 ਦੀ ਫਸਲ ਝੋਨੇ ਦੀ ਕਟਾਈ ਜਲਦੀ ਸ਼ੁਰੂ ਹੋ ਚੁੱਕੀ ਹੈ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਪਰਾਲੀ ਦੀ ਰਹਿੰਦ ਖੂੰਹਦ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਾਉਣ ਦੀ ਪ੍ਰਥਾ ਹੋਣ ਕਰਕੇ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।
ਰਹਿੰਦ ਖੂੰਹਦ ਨੂੰ ਅੱਗ ਲੱਗਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਇਸ ਨਾਲ ਆਲੇ-ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਅੱਗ ਲੱਗਣ ਦਾ ਡਰ ਰਹਿੰਦਾ ਹੈ। ਜਿਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕ ਦੁਆਲੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਇਸ ਨਾਲ ਪਿੰਡਾਂ ਵਿੱਚ ਲੜਾਈ ਝਗੜਾ ਹੋਣ ਦਾ ਡਰ ਵੀ ਰਹਿੰਦਾ ਹੈ। ਇਸ ਨੂੰ ਰੋਕਣਾ ਲੋਕ ਹਿੱਤ ਵਿੱਚ ਬਹੁਤ ਜ਼ਰੂਰੀ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans