Menu

ਅਮਰੀਕਾ ਦੇ ਹਸਪਤਾਲਾਂ ‘ਚ ਕੋਰੋਨਾਂ ਵਾਇਰਸ ਮਰੀਜ਼ਾਂ ਦੀ ਗਿਣਤੀ ਹੋਈ 1 ਲੱਖ ਤੋਂ ਪਾਰ

ਫਰਿਜ਼ਨੋ (ਕੈਲੀਫੋਰਨੀਆਂ), 4 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕੋਵਿਡ ਟਰੈਕਿੰਗ ਪ੍ਰੋਜੈਕਟ ਦੇ ਅਨੁਸਾਰ, ਸੰਯੁਕਤ ਰਾਜ ਨੇ ਬੁੱਧਵਾਰ ਨੂੰ 100,000 ਤੋਂ ਜਿਆਦਾ ਕੋਰੋਨਾਂ ਵਾਇਰਸ ਮਰੀਜ਼ਾਂ ਦੇ ਹਸਪਤਾਲਾਂ ਵਿੱਚ ਦਾਖਲ ਹੋਣ ਦੀ ਪੁਸ਼ਟੀ ਕੀਤੀ ਹੈ। 1 ਅਕਤੂਬਰ ਤੋਂ ਬਾਅਦ ਹਸਪਤਾਲਾਂ ਵਿੱਚ ਦਾਖਲਿਆਂ ਦਾ ਦੇਸ਼ ਭਰ ਵਿਚ ਤਿੰਨ ਗੁਣਾ ਵੱਧ ਵਾਧਾ ਹੋਇਆ ਹੈ,ਜਿਸ ਨਾਲ ਹਸਪਤਾਲਾਂ ਵਿੱਚ ਕਮਰਿਆਂ ਅਤੇ ਸਿਹਤ ਸਹੂਲਤਾਂ ਦੀ ਘਾਟ ਪੈਦਾ ਹੋ ਰਹੀ ਹੈ। ਕੋਵਿਡ ਟਰੈਕਿੰਗ ਪ੍ਰੋਜੈਕਟ ਦੇ ਅਨੁਸਾਰ, ਦੱਖਣੀ ਡਕੋਟਾ, ਨੇਵਾਡਾ ਅਤੇ ਇੰਡੀਆਨਾ ਸੂਬੇ  ਪ੍ਰਤੀ ਵਿਅਕਤੀ ਹਸਪਤਾਲ ਵਿੱਚ ਦਾਖਲ ਹੋਣ ਦੇ ਮਾਮਲੇ ‘ਚ ਦੇਸ਼ ਦੀ ਅਗਵਾਈ ਕਰ ਰਹੇ ਹਨ, ਜਦੋਂ ਕਿ ਕੈਲੀਫੋਰਨੀਆਂ ਵਿੱਚ 9,365 ਮਰੀਜ਼ਾਂ ਨਾਲ ਇਹ ਗਿਣਤੀ ਸਭ ਤੋਂ ਵੱਧ ਹੈ। ਸੂਬੇ ਦੇ ਰਾਜਪਾਲ ਗੈਵਿਨ ਨਿਊਸਮ ਅਨੁਸਾਰ ਕੈਲੀਫੋਰਨੀਆਂ ਦੀ ਹਸਪਤਾਲ ਪ੍ਰਣਾਲੀ ਇਸ ਸਮੇਂ 75% ਆਈ ਸੀ ਯੂ ਸਮਰੱਥਾ ਦੀ ਦਰ ਨਾਲ ਮਰੀਜ਼ਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ, ਜੇਕਰ ਮਰੀਜ਼ਾਂ ਦੀਆਂ ਮੌਜੂਦਾ ਦਰਾਂ  ਵਧਦੀਆਂ ਹਨ ਤਾਂ 25 ਦਸੰਬਰ ਤੋਂ ਪਹਿਲਾਂ ਕੈਲੀਫੋਰਨੀਆਂ ਦੇ ਹਸਪਤਾਲਾਂ ਵਿੱਚ ਆਈ ਸੀ ਯੂ ਦੇ ਬਿਸਤਰਿਆਂ ਦੀ ਘਾਟ ਹੋ ਸਕਦੀ ਹੈ। ਕੋਵਿਡ ਮਰੀਜ਼ਾਂ ਦੀ ਵਧ ਰਹੀ ਗਿਣਤੀ ਦੇ ਸੰਬੰਧ ਵਿੱਚ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ(ਸੀ.ਡੀ.ਸੀ) ਦੇ ਅਨੁਸਾਰ ਹਸਪਤਾਲਾਂ ਦੀ  ਹਫਤਾਵਾਰੀ ਦਰ ਮਹਾਂਮਾਰੀ ਦੇ ਰਿਕਾਰਡ ਪੱਧਰ ‘ਤੇ ਹੈ ,ਜਿਸ ਵਿੱਚ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਮਰੀਜ ਜਿਆਦਾ ਪ੍ਰਭਾਵਿਤ ਹੋ ਰਹੇ ਹਨ।ਇੰਨਾ ਹੀ ਨਹੀ ਸਿਹਤ ਅਤੇ ਮਨੁੱਖੀ ਸੇਵਾਵਾਂ ਵਿਭਾਗ ਦੇ ਅਨੁਸਾਰ ਦੇਸ਼ ਭਰ ਦੇ 1000 ਤੋਂ ਵੱਧ ਹਸਪਤਾਲ ਸਟਾਫ ਦੀ ਘਾਟ ਦਾ ਵੀ ਸਾਹਮਣਾ ਕਰ ਰਹੇ ਹਨ।

ਪਹਿਲਾਂ ਪਤਨੀ ਨੇ ਲਿਆ ਫਾਹਾ , ਫਿਰ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ ‘ਚ ਇਕ ਕਾਂਸਟੇਬਲ ਨੇ ਸਰਕਾਰੀ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39878 posts
  • 0 comments
  • 0 fans