Menu

ਫ਼ਾਜ਼ਿਲਕਾ : ਡੇਅਰੀ ਵਿਕਾਸ ਵਿਭਾਗ ਵੱਲੋ ਐਸ.ਸੀ ਕੈਟਾਗਰੀ ਨਾਲ ਸਬੰਧਤ ਲਾਭਪਾਤਰੀਆਂ ਲਈ ਮੁਫਤ 2 ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ

ਫਾਜ਼ਿਲਕਾ, 4 ਦਸੰਬਰ (ਸੁਰਿੰਦਰਜੀਤ ਸਿੰਘ) – ਸਮਾਜਿਕ ਦੂਰੀ ਅਤੇ ਇਕਠ ਨਾ ਕਰਨ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਡੇਅਰੀ ਵਿਕਾਸ ਵਿਭਾਗ ਵੱਲੋਂ ਆਨਲਾਈਨ ਸਿਖਲਾਈਆਂ ਵਿਭਾਗ ਵੱਲੋਂ ਸ਼ੁਰੂ ਕੀਤੀਆਂ ਗਈਆਂ ਹਨ। ਕੋਵਿਡ-19 ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਐਸ.ਸੀ. ਜਾਤੀ ਨਾਲ ਸਬੰਧਤ ਲਾਭਕਾਰੀਆਂ ਲਈ ਸਾਰੇ ਸੈਟਰਾਂ `ਤੇ ਮੁਫਤ 2 ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਬਾਰੇ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਮਾਨਯੋਗ ਕੈਬਨਿਟ ਮੰਤਰੀ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਅਤੇ ਉਚੇਰੀ ਸਿਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਵਿਭਾਗ ਵੱਲੋਂ 14-12-2020 ਤੋਂ ਪਹਿਲਾਂ ਬੈਚ ਸਾਰੇ ਸਿਖਲਾਈ ਸੈਟਰਾਂ ਤੇ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਇਸ ਉਪਰੰਤ 4 ਹੋਰ ਬੈਚ ਵੀ ਸਾਰੇ ਸਿਖਲਾਈ ਕੇਂਦਰਾਂ ਤੇ ਚਲਾਏ ਜਾਣਗੇ। ਜਿਸ ਵਿੱਚ ਅ.ਜਾਤੀ  ਨਾਲ ਸਬੰਧਤ ਸਿਖਿਆਰਥੀਆਂ ਨੂੰ ਮੁਫਤ ਡੇਅਰੀ ਸਿਖਲਾਈ ਸਹੂਲਤ ਦਿੱਤੀ ਜਾਵੇਗੀ। ਇਸ ਸਿਖਲਾਈ ਦੋਰਾਨ ਸਿਖਿਆਰਥੀਆਂ ਨੂੰ ਮੁਫਤ ਰੀਫਰੈਸ਼ਮੈਟ, ਖਾਣ ਤੋਂ ਇਲਾਵਾ ਵਜੀਫਾ ਵੀ ਦਿੱਤਾ ਜਾਵੇਗਾ।
ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਡੇਅਰੀ, ਫਾਜਿਲਕਾ ਸ਼੍ਰੀ ਰਣਦੀਪ ਕੁਮਾਰ ਹਾਡਾ ਨੇ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾ ਬਾਰੇ ਸਿਖਲਾਈ ਪ੍ਰੋਗਰਾਮ ਵਿੱਚ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਅਤੇ ਸਿਖਿਆਰਥੀਆਂ ਨੂੰ ਵਿਭਾਗੀ ਲਿਟਰੇਚਰ ਮੁਫਤ ਦਿੱਤਾ ਜਾਵੇਗਾ। ਇਹਨਾ ਸਿਖਿਆਰਥੀਆਂ ਦੀ ਚੋਣ ਜਿਲ੍ਹਾ ਲੈਵਲ ਤੇ ਵਿਭਾਗੀ ਕਮੇਟੀਆਂ ਵੱਲੋਂ ਕੀਤੀ ਜਾਵੇਗੀ। ਇਸ ਲਈ ਸਮੂਹ ਅ.ਜਾਤੀ ਨਾਲ ਸਬੰਧਤ ਦੁੱਧ ਉਤਪਾਦਕਾਂ/ਡੇਅਰੀ ਫਾਰਮਰਾਂ/ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਦਫ਼ਤਰ ਡਿਪਟੀ ਡਇਰੈਕਟਰ ਡੇਅਰੀ ਕਮਰਾ ਨੰਬਰ 508, ਡੀ.ਸੀ. ਕੰਪਲੈਕਸ, ਐਸ.ਐਸ.ਪੀ. ਬਲਾਕ ਫਾਜਿਲਕਾ ਜਾਂ ਦਫਤਰ ਦੇ ਫੋਨ ਨੰਬਰ 01638-262140 `ਤੇ ਸੰਪਰਕ ਕੀਤਾ ਜਾ ਸਕਦਾ ਹੈ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਸਲੇਕਸ਼ਨ ਤੋਂ ਬਾਅਦ ਸਫਲਤਾ ਪੂਰਵਕ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਸਿਖਿਆਰਥੀ ਵਿਭਾਗ ਵੱਲੋਂ ਦਿੱਤੀਆਂ ਸਹੂਲਤਾ ਦਾ ਲਾਭ ਉਠਾ ਸਕਦੇ ਹਨ।

Listen Live

Subscription Radio Punjab Today

Our Facebook

Social Counter

  • 18901 posts
  • 1 comments
  • 0 fans

Log In