Menu

ਅੰਤਰਰਾਸ਼ਟਰੀ ਸਰਹੱਦ ਨੇੜਲੇ ਏਰੀਏ ’ਚ ਪੈਂਦੀਆਂ ਡਰੇਨਾ ’ਤੇ ਆਉਣ-ਜਾਣ ’ਤੇ ਪਾੰਬਦੀ

ਫਾਜ਼ਿਲਕਾ, 5 ਦਸੰਬਰ (ਸੁਰਿੰਦਰਜੀਤ ਸਿੰਘ) – ਜ਼ਿਲਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਖਤਿਆਰਾ ਦੀ ਵਰਤੋਂ ਕਰਦੇ ਹੋਏ ਅੰਤਰਰਾਸ਼ਟਰੀ ਸਰਹੱਦ ਐਨ. ਐਚ. ਲੁਧਿਆਣਾ ਵਾਇਆ ਫਿਰੋਜਪੁਰ ਤੋਂ ਅਬੋਹਰ, 1 ਕਿਲੋਮੀਟਰ ਦੇ ਘੇਰੇ ਅੰਦਰ ਆਉਂਦੀਆਂ ਡਰੇਨਾਂ, ਨਹਿਰਾਂ ਵਿੱਚ ਅਮਨ ਤੇ ਸ਼ਾਂਤੀ ਬਣਾਈ ਰੱਖਣ ਅਤੇ ਬੀ.ਐਸ.ਐਫ. ਤੇ ਮਿਲਟਰੀ ਏਰੀਏ ਵਿੱਚ ਸੁਰੱਖਿਆ ਪੁਖਤਾ ਕਰਨ ਦੇ ਮੰਤਵ ਤਹਿਤ ਆਮ ਲੋਕਾਂ ਲਈ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਆਉਣ-ਜਾਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਜਨਵਰੀ 2021 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਫਾਜ਼ਿਲਕਾ ਵਿੱਚ ਪਾਕਿਸਤਾਨ ਦੇ ਨੇੜੇ ਲੱਗਦੇ ਅੰਤਰਰਾਸ਼ਟਰੀ ਸਰਹੱਦ ਐਨ.ਐਚ. ਲੁਧਿਆਣਾ ਵਾਇਆ ਫਿਰੋਜ਼ਪੁਰ ਤੋਂ ਲਾਧੂਕਾ ਤੇ ਫਾਜ਼ਿਲਕਾ ਤੋਂ ਅਬੋਹਰ ਰੋਡ, 1 ਕਿਲੋਮੀਟਰ ਦੇ ਘੇਰੇ ਅੰਦਰ ਆਉਂਦੀਆਂ ਡਰੇਨਾਂ, ਨਹਿਰਾਂ ਵਿੱਚ ਅਮਨ ਤੇ ਸ਼ਾਂਤੀ ਬਣਾਈ ਰੱਖਣ ਅਤੇ ਬੀ.ਐਸ.ਐਫ. ਤੇ ਮਿਲਟਰੀ ਏਰੀਏ ਵਿੱਚ ਸੁਰੱਖਿਆ ਦੇ ਮੰਤਵ ਨੂੰ ਲੈ ਕੇ ਨਿਰਧਾਰਤ ਸਮੇਂ ਦੌਰਾਨ ਪਾੰਬਦੀ ਲਗਾਈ ਹੈ।
ਇਹ ਹੁਕਮ ਫੌਜ, ਬੀ.ਐਸ.ਐਫ., ਪੁਲਿਸ, ਠੇਕੇਦਾਰ ’ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ਵਿਚ ਮਜ਼ਦੂਰੀ ਦਾ ਕੰਮ ਕਰਦੇ ਹੋਣ/ਨਿਮਨ ਹਸਤਾਖਰ ਵੱਲੋਂ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ ’ਤੇ ਲਾਗੂ ਨਹੀਂ ਹੋਣਗੇ ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans