Menu

ਬਠਿੰਡਾ ਵਿੱਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ, 2 ਫਰਵਰੀ ਤੱਕ ਲਾਗੂ ਰਹਿਣਗੇ ਹੁਕਮ

 ਬਠਿੰਡਾ, 5 ਦਸੰਬਰ – ਵਧੀਕ ਜ਼ਿਲਾ ਮੈਜਿਸਟਰੇਟ ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਾਰੀ ਕੀਤੇ ਗਏ ਹੁਕਮ ਅਨੁਸਾਰ ਉਨਾਂ ਮਿੰਨੀ ਸਕੱਤਰੇਤ, ਬਠਿੰਡਾ ਵਿਚ ਕਾਗਜ਼ ਅਤੇ ਹੋਰ ਕੂੜਾ-ਕਰਕਟ ਨੂੰ ਉਸ ਦੀ ਸਹੀ ਥਾਂ ‘ਤੇ ਸੁਟਵਾਉਣ ਦੀ ਹਦਾਇਤ ਕੀਤੀ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਬੀੜੀ, ਸਿਗਰਟ ਦੇ ਟੋਟੇ ਜਾਂ ਹੋਰ ਗੰਦ ਮਿੰਨੀ ਸਕੱਤਰੇਤ ਦੀ ਇਮਾਰਤ ਦੇ ਅੰਦਰ ਨਾ ਸੁੱਟਿਆ ਜਾਵੇ ਅਤੇ ਇਸ ਤੋਂ ਇਲਾਵਾ ਪਾਨ, ਜਰਦਾ ਅਤੇ ਜਰਦੇ ਵਾਲੇ ਗੁਟਖੇ ਆਦਿ ਖਾ ਕੇ ਟੁਆਇਲਟ ਤੋਂ ਬਿਨਾਂ ਕਿਤੇ ਹੋਰ ਨਾ ਥੁੱਕਿਆ ਜਾਵੇ।

           ਇੱਕ ਵੱਖਰੇ ਹੁਕਮ ਰਾਹੀਂ ਵਧੀਕ ਜ਼ਿਲਾ ਮੈਜਿਸਟਰੇਟ ਨੇ ਜ਼ਿਲੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰਸਾਈਕਲਾਂ ਤੇ ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ।

          ਜਾਰੀ ਕੀਤੇ ਗਏ ਹੁਕਮ ਅਨੁਸਾਰ ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਪੰਜਾਬ ਵਿਲੇਜ ਅਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 ਸਬ-ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤਾ ਹੈ ਕਿ ਬਠਿੰਡਾ ਜ਼ਿਲੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਅਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ/ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟੁੱਟਣ ਤੋਂ ਬਚਾਉਣ ਲਈ ਫੁਰਸਿਤ ਅਤੇ ਪੈਰਾ ਰਾਖੀ ਦੀ ਡਿਊਟੀ ਨਿਭਾਉਣਗੇ।

          ਇੱਕ ਹੋਰ ਹੁਕਮ ਰਾਹੀਂ ਜ਼ਿਲੇ ਦੇ ਪੇਂਡੂ, ਸ਼ਹਿਰੀ ਖੇਤਰਾਂ ਵਿਚ ਲਿਖਤੀ ਪ੍ਰਵਾਨਗੀ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਜਨ ਸਿਹਤ ਮੰਡਲ, ਬਠਿੰਡਾ ਜਾਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਬਠਿੰਡਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਾਏਗਾ।

          ਇਸੇ ਤਰਾਂ ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਕਿ ਜ਼ਿਲੇ ਵਿੱਚ ਅਮਨ ਤੇ ਕਾਨੂੰਨ ਦੀ ਕਾਇਮੀ ਲਈ ਵਿਆਹਾਂ, ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ ‘ਤੇ ਪਟਾਕੇ, ਆਤਿਸ਼ਬਾਜ਼ੀ ਚਲਾਉਣ ਤੇ ਆਰਮ ਫਾਇਰ ਦੀ ਵਰਤੋਂ ਕਰਨ ਉੱਪਰ ਮੁਕੰਮਲ ਪਾਬੰਦੀ ਲਗਾਈ ਗਈ ਹੈ।

          ਵਧੀਕ ਜ਼ਿਲਾ ਮੈਜਿਸਟੇ੍ਰਟ ਨੇ ਹੋਰ ਹੁਕਮ ਰਾਹੀਂ ਦੱਸਿਆ ਕਿ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕੁਝ ਲੋਕ ਪਾਣੀ ਦੀਆਂ ਟੈਂਕੀਆਂ ਜਾਂ ਅਜਿਹੀਆਂ ਉਚੀਆਂ ਥਾਵਾਂ ਤੇ  ਚੜ ਜਾਂਦੇ ਹਨ ਜਿਸ ਨਾਲ ਉਹ ਆਪਣੇ ਆਪ ਨੂੰ ਜਾਂ ਆਮ ਲੋਕਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ ਇਸ ਤੋ ਇਲਾਵਾ ਕਿਸੇ ਸ਼ਰਾਰਤੀ ਅਨਸਰ ਵਲੋਂ ਟੈਂਕੀਆਂ ਚੜਕੇ ਪੀਣ ਵਾਲੇ ਪਾਣੀ ਵਿਚ ਕੋਈ ਜ਼ਹਿਰੀਲੀ ਜਾਂ ਖ਼ਤਰਨਾਕ ਵਸਤੂ ਸੁੱਟਕੇ ਆਮ ਲੋਕਾਂ ਨੂੰ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ ਅਤੇ ਅਜਿਹੇ ਸ਼ਰਾਰਤੀ ਅਨਸਰਾਂ ਵਲੋਂ ਪਾਣੀਆਂ ਦੀਆਂ ਟੈਂਕੀਆਂ ‘ਤੇ ਚੜਕੇ ਜਾਂ ਅਜਿਹੀਆਂ ਉਚੀਆਂ ਥਾਵਾਂ ‘ਤੇ ਚੜਕੇ ਲੁਕ ਕੇ ਭੰਨ ਤੋੜ ਕੀਤੀ ਜਾ ਸਕਦੀ ਹੈ। ਜਾਰੀ ਹੁਕਮਾਂ ਅਨੁਸਾਰ ਉਕਤ ਦੇ ਮੱਦੇਨਜ਼ਰ ਕਾਨੂੰਨ ਅਤੇ ਵਿਵਸਥਾ ਨੂੰ ਸੰਚਾਰੂ ਰੂਪ ਨਾਲ ਚਲਾਉਣ ਲਈ ਕਿਸੇ ਵੀ ਵਿਅਕਤੀ ਦੇ ਪਾਣੀ ਦੀਆਂ ਟੈਕੀਆਂ ‘ਤੇ ਚੜਣ ਜਾਂ ਅਜਿਹੀਆਂ ਉਚੀਆਂ ਥਾਵਾਂ ‘ਤੇ ਪਾਬੰਦੀ ਲਾਈ ਜਾਂਦੀ ਹੈ  ਉਪਰੋਕਤ ਹੁਕਮ ਜ਼ਿਲੇ ਅੰਦਰ 2 ਫ਼ਰਵਰੀ 2021 ਤੱਕ ਲਾਗੂ ਰਹਿਣਗੇ।

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਗ੍ਰਿਫਤਾਰੀ ਦੇ ਬਾਵਜੂਦ ਅਰਵਿੰਦ ਕੇਜਰੀਵਾਲ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਹਾਈ…

ਰਾਜਨਾਥ ਸਿੰਘ ਨੇ ਦਾਖਲ ਕੀਤਾ…

ਨਵੀਂ ਦਿੱਲੀ, 29 ਅਪ੍ਰੈਲ 2024-: ਭਾਰਤੀ ਜਨਤਾ ਪਾਰਟੀ…

ਅਰਵਿੰਦਰ ਸਿੰਘ ਲਵਲੀ ਦਾ ਅਸਤੀਫਾ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਕਾਂਗਰਸ…

Listen Live

Subscription Radio Punjab Today

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ…

Our Facebook

Social Counter

  • 40014 posts
  • 0 comments
  • 0 fans