Menu

ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਲਈ ਬਠਿੰਡਾ ਤੋਂ ਸ਼ੁਰੂ ਹੋਇਆ ਮੋਟਰਸਾਈਕਲ ਰੋਸ ਮਾਰਚ

ਬਠਿੰਡਾ, 11 ਦਸੰਬਰ –  ਪੰਜਾਬੀ ਅਡਵੈਂਚਰਜ਼ ਬਠਿੰਡਾ ਵੱਲੋਂ ਕਿਸਾਨ ਅੰਦੋਲਨ ਨੂੰ ਸਮਰਥਨ ਦਿੰਦੇ ਹੋਏ ਬਠਿੰਡਾ ਤੋਂ ਲੈ ਕੇ ਦਿੱਲੀ ਤੱਕ ਮੋਟਰਸਾਈਕਲ ਮਾਰਚ ਕੱਢਿਆ ਗਿਆ। ਬਠਿੰਡਾ ਦੇ ਗੁਰਦੁਆਰਾ ਕਿਲ੍ਹਾ ਮੁਬਾਰਕ ਤੋਂ ਇਸ ਰੋਸ ਮਾਰਚ ਦੀ ਸ਼ੁਰੂਆਤ ਕੀਤੀ ਗਈ। ਪੰਜਾਬੀ ਅਡਵੈਂਚਰਜ਼ ਬਠਿੰਡਾ ਦੇ ਉਪ ਪ੍ਰਧਾਨ ਸੁਖਮੰਦਰ ਸਿੰਘ ਚੱਠਾ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਕੇ ਕਿਸਾਨਾਂ ਦੇ ਨਾਲ ਧੋਖਾ ਕੀਤਾ ਹੈ। ਇਸ ਦਾ ਸਿੱਧੇ ਤੌਰ ‘ਤੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਤਾਂ ਨੁਕਸਾਨ ਹੈ ਹੀ ਨਾਲ ਹੀ ਹਰ ਆਮ ਵਿਅਕਤੀ ਨੂੰ ਵੀ ਇਸ ਦਾ ਨੁਕਸਾਨ ਹੋਵੇਗਾ। ਜਦੋਂ ਬਜ਼ਾਰ ਵਿਚ ਏਕਾਧਿਕਾਰ ਹੋ ਜਾਵੇਗਾ ਤਾਂ ਉਹ ਮਨਮਰਜ਼ੀ ਨਾਲ ਆਪਣੇ ਭਾਅ ਵਸਤੂਆਂ ਦੇ ਤੈਅ ਕਰਕੇ ਵੇਚਣਗੇ।
ਉਨ੍ਹਾ ਨੇ ਕਿਹਾ ਕਿ ਕਿਸਾਨਾਂ ਤੋਂ 7 ਰੁਪਏ ਕਿੱਲੋ ਦੇ ਹਿਸਾਬ ਨਾਲ ਖਰੀਦੀ ਹੋਈ ਮੱਕੀ ਦੀ ਛੱਲੀ ਨੂੰ ਮਾਲ ਵਿਚ 85 ਰੁਪਏ ਅਜੇ ਵੀ ਵੇਚਿਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿਚ ਤਾਂ ਉਹ ਲੁੱਟ ਹੀ ਮਚਾ ਦੇਣਗੇ। ਉਨ੍ਹਾਂ ਨੇ ਹਰ ਵਰਗ ਦੇ ਲੋਕਾਂ ਨੂੰ ਇਸ ਸੰਘਰਸ਼ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਪੰਜਾਬੀ ਅਡਵੈਂਚਰਜ਼ ਬਠਿੰਡਾ ਦੇ ਕੈਸ਼ੀਅਰ ਰਘਬੀਰ ਸਿੰਘ ਖਾਰਾ ਨੇ ਕਿਹਾ ਕਿ ਇਹ ਸੰਘਰਸ਼ ਇਕੱਲੇ ਕਿਸਾਨਾਂ ਦਾ ਨਹੀਂ, ਬਲਕਿ ਜੋ ਵੀ ਵਿਅਕਤੀ ਅਨਾਜ ਖਾਂਦਾ ਹੈ। ਇਹ ਸੰਘਰਸ਼ ਉਸਦਾ ਹੈ।
ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਪੰਜਾਬ, ਹਰਿਆਣਾ ਦੇ ਇਲਾਵਾ ਹੋਰ ਰਾਜਾਂ ਤੋਂ ਵੀ ਲੋਕ ਇਸ ਸੰਘਰਸ਼ ਦੇ ਲਈ ਲਾਮਬੰਦ ਹੋ ਸਕਣ। ਜਸਵੰਤ ਕੌਸ਼ਕ ਨੇ ਕਿਹਾ ਕਿ ਕੋਈ ਵੀ ਪੰਜਾਬੀ ਅਜਿਹਾ ਨਾ ਰਹੇ ਜੋ ਇਸ ਸੰਘਰਸ਼ ਵਿਚ ਆਪਣੀ ਹਾਜ਼ਰੀ ਨਾ ਲਗਾ ਸਕੇ ਕਿਉਂਕਿ ਇਹ ਇਤਿਹਾਸ ਬਣ ਰਿਹਾ ਹੈ। ਜੋ ਵੀ ਇਸ ਵਿਚ ਹਾਜ਼ਰ ਨਾ ਹੋ ਸਕਿਆ ਉਸ ਨੂੰ ਅਫ਼ਸੋਸ ਰਹੇਗਾ। ਇਸ ਮੌਕੇ ‘ਤੇ ਫਰੀਡਮ ਫਾਈਟਰ ਉੱਤਰਾਅਧਿਕਾਰੀ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤਇੰਦਰ ਸਿੰਘ ਬਰਾੜ ਨੇ ਐਸੋਸੀਏਸ਼ਨ ਵੱਲੋਂ ਕਲੱਬ ਨੂੰ ਸਹਾਇਤਾ ਪ੍ਰਦਾਨ ਕੀਤੀ। ਉਨ੍ਹਾ ਕਿਹਾ ਕਿ ਜੋ ਵੀ ਵਿਅਕਤੀ ਦਿੱਲੀ ਸੰਘਰਸ਼ ਵਿਚ ਨਹੀਂ ਜਾ ਸਕਦਾ। ਉਸ ਨੂੰ ਕਿਸੇ ਨਾ ਕਿਸੇ ਰੂਪ ਵਿਚ ਆਪਣਾ ਸਹਿਯੋਗ ਜ਼ਰੂਰ ਦੇਣਾ ਚਾਹੀਦਾ ਹੈ। ਇਸ ਮੌਕੇ ‘ਤੇ ਰਾਜਿੰਦਰ ਸਿੰਘ ਧਨੌਆ, ਜਸਪਾਲ ਸੰਧੂ, ਜਨਰਲ ਸਕੱਤਰ ਭੁਪਿੰਦਰ ਸਿੰਘ ਮਾਨ, ਫ਼ਤਿਹਪਾਲ ਸਿੰਘ ਮੱਲੀ, ਹਰਪ੍ਰੀਤ ਸਿੰਘ ਰਾਮੇਆਣਾ, ਗੁਰਜੀਤ ਸੰਧੂ, ਗੁਰਇਨਾਇਤ ਸਿੰਘ, ਹਰਪ੍ਰੀਤ ਸਿੰਘ ਬਰਾੜ, ਲਵਪ੍ਰੀਤ ਸਿੰਘ, ਹਰਵਿੰਦਰ ਸਿੰਘ, ਰਣਜੋਧ ਸਿੰਘ, ਬਲਵਿੰਦਰ ਸਿੰਘ, ਧਨਵੰਤ ਸਿੰਘ, ਭਿੰਦਰ ਸਿੰਘ, ਬਲਵਿੰਦਰ ਸਿੰਘ, ਜਗਰੂਪ ਸਿੰਘ ਰੂਪੀ, ਗੁਰਪ੍ਰੀਤ ਸਿੰਘ ਬਰਾੜ, ਨੰਬਰਦਾਰ ਗੁਰਦਰਸ਼ਨ ਸਿੰਘ ਬਾਦਲ ਆਦਿ ਮੌਜੂਦ ਸਨ।

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ ਉੱਤਰਾਖੰਡ ਰਾਜ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪਤੰਜਲੀ ਆਯੁਰਵੇਦ ਲਿਮਟਿਡ ਨਾਲ ਸਬੰਧਤ ਗੁੰਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਗ੍ਰਿਫਤਾਰੀ ਦੇ ਬਾਵਜੂਦ ਅਰਵਿੰਦ ਕੇਜਰੀਵਾਲ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਹਾਈ…

ਰਾਜਨਾਥ ਸਿੰਘ ਨੇ ਦਾਖਲ ਕੀਤਾ…

ਨਵੀਂ ਦਿੱਲੀ, 29 ਅਪ੍ਰੈਲ 2024-: ਭਾਰਤੀ ਜਨਤਾ ਪਾਰਟੀ…

Listen Live

Subscription Radio Punjab Today

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ…

Our Facebook

Social Counter

  • 40015 posts
  • 0 comments
  • 0 fans