Menu

ਸਵੈ-ਰੋਜ਼ਗਾਰ ਦਾ ਕਾਰੋਬਾਰ ਕਰਨ ਦੇ ਚਾਹਵਾਨਾਂ ਲਈ ਲਗਾਏ ਜਾਣਗੇ ਲੋਨ ਮੇਲੇ

ਫਾਜ਼ਿਲਕਾ, 12 ਦਸੰਬਰ (ਸੁਰਿੰਦਰਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਸਵੈ-ਰੋਜ਼ਗਾਰ ਦਾ ਕਾਰੋਬਾਰ ਕਰਨ ਦੇ ਚਾਹਵਾਨਾਂ ਲਈ ਲੋਨ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਨ ਮੇਲਿਆਂ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਵਿਭਾਗ ਅਧੀਨ ਚਲਾਈਆਂ ਜਾਂਦੀਆਂ ਸਕੀਮਾਂ ਤੇ ਯੋਜਨਾਂਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਦਸੰਬਰ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਫਾਜ਼ਿਲਕਾ, 17 ਦਸੰਬਰ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਅਬੋਹਰ, 22 ਦਸੰਬਰ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਜਲਾਲਾਬਾਦ ਅਤੇ 24 ਦਸੰਬਰ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਅਰਨੀਵਾਲਾ ਵਿਖੇ ਲੋਨ ਮੇਲਾ ਲਗਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਵੈ-ਰੋਜਗਾਰ ਦੇ ਕਾਰੋਬਾਰ ਵੱਲ ਲਿਜਾਉਣ ਲਈ ਪੰਜਾਬ ਸਰਕਾਰ ਵੱਲੋਂ ਲੋਨ ਮੇਲੇ ਲਗਾਏ ਜਾ ਰਹੇ ਹਨ ਤਾਂ ਜ਼ੋ ਨੌਜਵਾਨ ਆਪਣੇ ਹੁਨਰ ਅਨੁਸਾਰ ਸਵੈ-ਰੋਜ਼ਗਾਰ ਦਾ ਕਾਰੋਬਾਰ ਕਰਨ ਲਈ ਸਸਤੀ ਦਰਾਂ `ਤੇ ਲੋਨ ਪ੍ਰਾਪਤ ਕਰ ਸਕਣ ਅਤੇ ਆਪਣੇ ਪੈਰਾ ਸਿਰ ਖੜ੍ਹੇ ਹੋ ਸਕਣ।ਉਨ੍ਹਾਂ ਕਿਹਾ ਕਿ ਲੋਨ ਲੈਣ ਦੇ ਚਾਹਵਾਨ ਨੌਜਵਾਨ ਆਪਣਾ ਆਧਾਰ ਕਾਰਡ, ਪੈਨ ਕਾਰਡ, ਵਿਦਿਅਕ ਯੋਗਤਾ ਦੇ ਸਰਟੀਫਿਕੇਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਲੋਨ ਮੇਲਿਆਂ ਦੌਰਾਨ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans