Menu

ਵੋਟ ਬਣਾਉਣ ਸਬੰਧੀ ਆਨਲਾਈਨ ਕੁਇਜ਼ ਮੁਕਾਬਲੇ 14 ਦਸੰਬਰ ਨੂੰ

 ਬਠਿੰਡਾ, 12 ਦਸੰਬਰ – ਪੰਜਾਬ ਦੇ ਮੁੱਖ ਚੋਣ ਅਫ਼ਸਰ ਵੱਲੋਂ ਨਾਗਰਿਕਾਂ ਨੂੰ ਵੋਟ ਬਣਾਉਣੀ ਸਬੰਧੀ ਜਾਗਰੂਕ ਕਰਨ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਦੂਜੇ ਪੜਾਅ ਤਹਿਤ ਸਕੂਲਾਂ ਦੇ ਇਲੈਕਟੋਰਲ ਲਿਟਰੇਸੀ ਕਲੱਬਾਂ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਲਈ ਆਨਲਾਈਨ ਮੁਕਾਬਲੇ 14 ਦਸੰਬਰ ਨੂੰ ਬਾਅਦ ਦੁਪਿਹਰ 4:30 ਵਜੇ ‘ਸੰਵਿਧਾਨ, ਲੋਕਤੰਤਰ ਅਤੇ ਅਸੀਂ’ ਵਿਸ਼ੇ ਤੇ ਕਰਵਾਏ ਜਾਣਗੇ ।
                  ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਸੰਵਿਧਾਨ ਅਧਾਰਿਤ ਮੁਹਿੰਮ ਤਹਿਤ ਇਸ ਆਨਲਾਈਨ ਕੁਇਜ਼ ਮੁਕਾਬਲੇ ਵਿੱਚ ਕੁੱਲ 50 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਇਸ ਆਨਲਾਈਨ ਕੁਇਜ਼ ਮੁਕਾਬਲੇ ਦਾ ਲਿੰਕ ਫੇਸਬੁੱਕ ਅਤੇ ਟਵਿੱਟਰ ‘ਤੇ ਸ਼ਾਮ 4:20 ‘ਤੇ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਕੁਇਜ਼ ਨਿਰਧਾਰਿਤ ਸਮੇਂ ਦੇ ਅੰਦਰ ਹੀ ਪੂਰਾ ਕਰਕੇ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ ਅਤੇ 30 ਮਿੰਟ ਤੋਂ ਬਾਅਦ ਕੁਇਜ਼ ਜਮ੍ਹਾਂ ਨਹੀਂ ਕੀਤਾ ਜਾਵੇਗਾ। ਮੁਕਾਬਲੇ ਦੇ ਜੇਤੂਆਂ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪਹਿਲਾ ਇਨਾਮ 1500 ਰੁਪਏ, ਦੂਜਾ ਇਨਾਮ 1300 ਰੁਪਏ ਅਤੇ ਤੀਜਾ ਇਨਾਮ 1000 ਰੁਪਏ ਨਕਦ ਅਤੇ ਪ੍ਰਮਾਣ ਪੱਤਰ ਦਿੱਤਾ ਜਾਵੇਗਾ।
                 ਉਨ੍ਹਾਂ ਕਿਹਾ ਕਿ ਉਪਰੋਕਤ ਸ਼ਰਤਾਂ ਤੋਂ ਇਲਾਵਾ ਇਸ ਆਨਲਾਈਨ ਕੁਇਜ਼ ਮੁਕਾਬਲੇ ਲਈ ਬਾਕੀ ਸਭ ਸ਼ਰਤਾਂ ਪਹਿਲਾਂ ਵਾਲੀਆਂ ਹੀ ਰਹਿਣਗੀਆਂ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans