Menu

ਬਠਿੰਡਾ : ਕਿਸਾਨ ਬੀਬੀਆਂ ਲਈ ਤਿੰਨ ਰੋਜ਼ਾ ਬੇਕਿੰਗ ਤਕਨੀਕੀ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 16 ਦਸੰਬਰ – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵੱਲੋਂ ਆਤਮਾ/ਸੀ.ਡੀ.ਪੀ. ਸਕੀਮ ਅਧੀਨ ਅਗਾਂਹਵਧੂ ਕਿਸਾਨ ਬੀਬੀਆਂ ਲਈ 17 ਦਸੰਬਰ ਤੱਕ ਚਲੱਣ ਵਾਲੀ ਤਿੰਨ ਰੋਜ਼ਾ ਬੇਕਿੰਗ ਤਕਨੀਕੀ ਸਿਖਲਾਈ ਦਾ ਉਦਘਾਟਨ ਮੁੱਖ ਖੇਤੀਬਾੜੀ ਅਫ਼ਸਰ ਡਾ. ਬਹਾਦਰ ਸਿੰਘ ਸਿੱਧੂ ਨੇ ਕੀਤਾ। ਇਹ ਟਰੇਨਿੰਗ ਇੰਡੀਅਨ ਇੰਸੀਚਿਊਟ ਆਫ਼ ਫ਼ੂਡ ਪ੍ਰੋਸੈਸਿੰਗ ਟੈਕਨਾਲੋਜ਼ੀ ਲੈਸਨ ਆਫ਼ਿਸ ਬਠਿੰਡਾ ਵਿਖੇ ਕਰਵਾਈ ਜਾ ਰਹੀ ਹੈ

              ਇਸ ਸਿਖਲਾਈ ਪ੍ਰੋਗਰਾਮ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨ ਬੀਬੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਤੀ ਦੇ ਨਾਲ-ਨਾਲ ਕਿਸਾਨ ਬੀਬੀਆਂ ਇਸ ਟਰੇਨਿੰਗ ਦਾ ਲਾਭ ਲੈ ਕੇ ਆਪਣ ਕਾਰੋਬਾਰ ਸ਼ੁਰੂ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੀਆਂ ਹਨ ਤੇ ਆਪਣਾ ਜੀਵਨ ਪੱਧਰ ਉਚਾ ਚੁੱਕ ਸਕਦੀਆਂ ਹਨ

              ਸਿਖਲਾਈ ਪੋ੍ਰਗਰਾਮ ਦੀ ਸ਼ੁਰੂਆਤ ਮੌਕੇ ਇੰਚਾਰਜ (ਆਈ.ਆਈ.ਐਫ਼.ਪੀ.ਟੀ.) ਡਾ. ਬੀ. ਕੇ. ਯਾਦਵ, ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋ ਸੈਲਫ ਹੈਲਪ ਗਰੁੱਪਾਂ ਤੇ ਅਗਾਂਹਵਧੂ ਕਿਸਾਨਾਂ ਲਈ ਆਪਣੀ ਆਮਦਨ ਵਿੱਚ ਵਾਧਾ ਕਰਨ ਤੇ ਆਤਮ-ਨਿਰਭਰ ਹੋਣ ਲਈ ਵੱਖ-ਵੱਖ ਤਰਾਂ ਦੀਆਂ ਟਰੇਨਿੰਗਾਂ ਦੇਣ ਲਈ ਪੂਰੇ ਦੇਸ਼ ਵਿੱਚ ਸਿਰਫ ਦੋ ਹੀ ਫੂਡ ਪ੍ਰੋਸੈਸਿੰਗ ਸਬੰਧੀ ਸੰਸਥਾਵਾਂ ਕੰਮ ਕਰ ਰਹੀਆਂ ਹਨ ਜੋ ਕਿ ਬਠਿੰਡਾ ਤੇ ਗੋਹਾਟੀ ਵਿਖੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਯਾਦਵ ਨੇ ਕਿਹਾ ਕਿ ਇਸ ਟਰੇਨਿੰਗ ਦੌਰਾਨ ਕਿਸਾਨ ਬੀਬੀਆਂ ਨੂੰ ਬੇਕਰੀ ਉਤਪਾਦ ਜਿਵੇਂ ਕਿ ਬਰੈਡ, ਬਿਸਕੁਟ ਤੇ ਕੇਕ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ

              ਇਸ ਪ੍ਰੋਗਰਾਮ ਮੌਕੇ ਜ਼ਿਲਾ ਸਿਖਲਾਈ ਅਫਸਰ, ਡਾ. ਹਰਨੇਕ ਸਿੰਘ ਰੋਡੇ, ਟਰੇਨਿੰਗ ਅਫਸਰ (ਮੇਲ) ਡਾ. ਕੰਵਲ ਕੁਮਾਰ ਜਿੰਦਲ, ਫੀਲਡ ਅਫਸਰ (ਅੰਕੜਾ) ਸ੍ਰੀ ਸੁਖਵੀਰ ਸਿੰਘ ਸੋਢੀ ਤੇ ਡੀ.ਪੀ.ਡੀ. (ਆਤਮਾ) ਸ੍ਰੀ ਨਰਿੰਦਰ ਸਿੰਘ ਗੋਦਾਂਰਾ ਤੋਂ ਇਲਾਵਾ ਸਹਾਇਕ ਪ੍ਰੋਫੈਸਰ (ਆਈ.ਆਈ.ਐਫ਼.ਪੀ.ਟੀ.) ਡਾ. ਪ੍ਰਤਿਭਾ ਸਿੰਘ ਨੇ ਸ਼ਮੂਲੀਅਤ ਕੀਤੀ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans