Menu

ਬਠਿੰਡਾ : ਕਿੱਤਾ ਮੁਖੀ ਕੋਰਸ ਖ਼ਤਮ ਹੋਣ ਬਾਅਦ ਸਿੱਖਿਆਰਥਣਾਂ ਨੂੰ ਮੁਹੱਈਆ ਕਰਵਾਏ ਸਰਟੀਫ਼ਿਕੇਟ

ਬਠਿੰਡਾ, 17 ਦਸੰਬਰ – ਕਿੱਤਾ ਮੁਖੀ ਕੋਰਸ ਅਜੌਕੇ ਸਮੇਂ ਦੀ ਮੁੱਖ ਲੋੜ ਹੈ। ਸਿੱਖਿਆਰਥੀ ਕਿੱਤਾ ਮੁੱਖੀ ਕੋਰਸਾਂ ਰਾਹੀਂ ਸਵੈ ਰੁਜ਼ਗਾਰ ਪ੍ਰਾਪਤ ਕਰਕੇ ਆਪਣੇ ਪਰਿਵਾਰ ਦੀ ਆਰਥਿਕਤਾ ਨੂੰ ਮਜ਼ਬੂਤ ਅਤੇ ਦੇਸ਼ ਦੀ ਤਰੱਕੀ ਵਿਚ ਵਡਮੁੱਲਾ ਯੋਗਦਾਨ ਪਾ ਸਕਦੇ ਹਨ। ਇਨਾਂ ਗੱਲਾਂ ਦਾ ਪ੍ਰਗਟਾਵਾ ਚੀਫ਼ ਮੈਨੇਜਰ ਆਰ.ਏ.ਸੀ.ਸੀ., ਐਫ਼.ਆਈ.ਐਮ.ਐਮ. ਸ. ਪਵਨ ਸਿੰਘ ਨੇ ਐਸ.ਬੀ.ਆਈ.ਆਰ.ਸੇਟੀ. ਵਿਖੇ ਬਿਊਟੀ ਪਾਰਲਰ ਮੈਨੇਜ਼ਮੈਂਟ ਦੀਆਂ ਸਿੱਖਿਆਰਥਣਾਂ ਨੂੰ ਕੋਰਸ ਸਮਾਪਤ ਹੋਣ ਤੋਂ ਬਾਅਦ ਸਿਖਿਆਰਥਣਾਂ ਨੂੰ ਸਰਟੀਫ਼ਿਕੇਟ ਦੇਣ ਮੌਕੇ ਕੀਤਾ।
ਆਰ.ਸੇਟੀ ਵਿਖੇ ਮੁੱਖ ਮਹਿਮਾਨ ਵਜੋਂ ਪੁੱਜੇ ਸ. ਪਵਨ ਸਿੰਘ ਨੇ ਸਿੱਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਵੈ ਰੁਜ਼ਗਾਰ ਨੂੰ ਅਪਣਾਉਣ ਤੇ ਆਪਣੇ ਪੈਰਾਂ ‘ਤੇ ਖੜੇ ਹੋ ਕੇ ਆਪਣੇ ਮਾਤਾ-ਪਿਤਾ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ।
ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸ. ਸੁਰਿੰਦਰ ਸਿੰਘ ਢੱਲਾ ਨੇ ਸ. ਪਵਨ ਸਿੰਘ ਦਾ ਧੰਨਵਾਦ ਕਰਦਿਆਂ ਉਨਾਂ ਨੂੰ ਬੈਂਕਾਂ ਵਲੋਂ ਦਿੱਤੀਆਂ ਜਾ ਰਹੀਆਂ ਕਰਜਾ ਸਹੂਲਤਾਂ ਬਾਰੇ ਆਰ.ਸੇਟੀ. ਦੇ ਸਿੱਖਿਆਰਥੀਆਂ ਨੂੰ ਜਾਣੂ ਕਰਵਾਉਣ ਤੇ ਉਨਾਂ ਨੂੰ ਕਾਰੋਬਾਰ ਸ਼ੁਰੂ ਕਰਨ ਵਿੱਚ ਸਹਾਇਤਾ ਕਰਨ ਲਈ ਵੀ ਕਿਹਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਆਰ.ਸੇਟੀ. ਦਾ ਸਮੂਹ ਸਟਾਫ਼ ਵੀ ਹਾਜ਼ਰ ਰਿਹਾ।

CM ਮਾਨ ਨੇ ਜੇਲ੍ਹ ‘ਚ ਅਰਵਿੰਦ ਕੇਜਰੀਵਾਲ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਿਹਾੜ ਜੇਲ੍ਹ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਗ੍ਰਿਫਤਾਰੀ ਦੇ ਬਾਵਜੂਦ ਅਰਵਿੰਦ ਕੇਜਰੀਵਾਲ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਹਾਈ…

Listen Live

Subscription Radio Punjab Today

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ…

Our Facebook

Social Counter

  • 40017 posts
  • 0 comments
  • 0 fans