Menu

ਨਵੇਂ ਉਦਯੋਗ ਸ਼ੁਰੂ ਕਰਨ ਲਈ ਆਨਲਾਈਨ ਸੇਵਾਵਾਂ ਦਾ ਲਿਆ ਜਾ ਸਕਦਾ ਹੈ ਲਾਹਾ – ਰਾਜਦੀਪ ਸਿੰਘ ਬਰਾੜ

ਬਠਿੰਡਾ, 21ਦਸੰਬਰ – ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਇਨਵੈਸਟ ਪੰਜਾਬ ਤਹਿਤ ਉਦਯੋਗ ਨੂੰ ਹੋਰ ਵਧੇਰੇ ਉਤਸ਼ਾਹਿਤ ਅਤੇ ਆਸਾਨੀ ਨਾਲ ਸ਼ੁਰੂਆਤ ਕਰਨ ਲਈ ਬਿਜਨਸ ਫਸਟ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪੋਰਟਲ ਰਾਹੀਂ ਕੋਈ ਵੀ ਵਿਅਕਤੀ ਨਵਾਂ ਉਦਯੋਗ ਸ਼ੁਰੂ ਕਰਨ ਲਈ ਆਨਲਾਈਨ ਸੇਵਾਵਾਂ ਪ੍ਰਾਪਤ ਕਰ ਸਕਦਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਦੀਪ ਸਿੰਘ ਬਰਾੜ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਗਏ ਇੱਕ ਰੋਜ਼ਾ ਜਾਗਰੂਕਤਾ ਸੈਮੀਨਾਰ ਦੌਰਾਨ ਸਾਂਝੀ ਕੀਤੀ। ਇਸ ਮੌਕੇ ਜ਼ਿਲੇ ਦੇ ਪ੍ਰਮੁੱਖ ਉਦਯੋਗਪਤੀਆਂ, ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਇਸ ਸੈਮੀਨਾਰ ਦੌਰਾਨ ਜਾਣਕਾਰੀ ਦਿੰਦਿਆਂ ਜਨਰਲ ਮੈਨੇਜਰ ਜ਼ਿਲਾ ਉਦਯੋਗ ਕੇਂਦਰ ਪ੍ਰੀਤ ਮਹਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸਰਕਾਰ ਵੱਲੋਂ 16 ਵਿਭਾਗਾਂ ਦੀਆਂ 40 ਰੈਗੂਲੇਟਰੀ ਕਲੀਅਰੈਂਸ ਬਿਜਨਸ ਫਸਟ ਪੋਰਟਲ ‘ਤੇ ਆਨਲਾਈਨ ਕਰ ਦਿੱਤੀਆਂ ਗਈਆਂ ਹਨ। ਜਿਸ ਨਾਲ ਉਦਯੋਗਪਤੀ ਤੇ ਹੋਰ ਕਾਰੋਬਾਰੀ ਇੰਨਾਂ ਸੇਵਾਵਾਂ ਦਾ ਲਾਹਾ ਲੈ ਸਕਦੇ ਹਨ।  ਇਸ ਦੌਰਾਨ ਉਦਯੋਗ ਵਿਭਾਗ ਵੱਲੋਂ ਬਿਜਨਸ ਫੈਸਿਲੀਟੇਟਰ ਸ਼੍ਰੀ ਅਰੁਨ ਗਾਂਧੀ ਵੱਲੋਂ ਪੋਰਟਲ ‘ਤੇ ਉਪਲਬਧ ਸਰਵਿਸੀਜ਼ ਹਾਸਲ ਕਰਨ ਦੇ ਤਰੀਕੇ ਬਾਰੇ ਵੀ ਜਾਣਕਾਰੀ ਦਿੱਤੀ। ਉਨਾਂ ਵੱਖ-ਵੱਖ ਅਧਿਕਾਰੀਆਂ ਨੂੰ ਪੋਰਟਲ ਦੀ ਵਰਤੋਂ ਕਰਨ ਵਾਲਿਆਂ ਨੂੰ ਸਰਵਿਸਿਜ ਸਬੰਧੀ ਫੀਡਬੈਕ ਹਾਸਲ ਕਰਨ ਲਈ ਵੀ ਕਿਹਾ ਤਾਂ ਕਿ ਰਾਜ ਦੀਆਂ ਸੇਵਾਵਾਂ ਸਬੰਧੀ ਰੈਂਕਿੰਗ ਕੀਤੀ ਜਾ ਸਕੇ।
ਸੈਮੀਨਾਰ ਦੌਰਾਨ ਉਨਾਂ ਇਹ ਵੀ ਦੱਸਿਆ ਕਿ ਇਨਵੈਸਟ ਪੰਜਾਬ ਬਿਜਨਸ ਫਸਟ ਪੋਰਟਲ ਤਹਿਤ ਜ਼ਿਲੇ ਅੰਦਰ ਕੋਈ ਵੀ ਵਿਅਕਤੀ ਨਵਾਂ ਉਦਯੋਗ  ਸ਼ੁਰੂ ਕਰਨ ਲਈ ਆਪਣੀ ਦਰਖਾਸਤ ਆਨਲਾਈਨ ਅਪਲਾਈ ਕਰ ਸਕਦਾ ਹੈ। ਇਸ ਪੋਰਟਲ ਤਹਿਤ ਨਵਾਂ ਉਦਯੋਗ ਸ਼ੁਰੂ ਕਰਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਜਾਰੀ ਕੀਤੇ ਜਾਣ ਵਾਲੇ ਐਨ.ਓ.ਸੀ ਆਨਲਾਈਨ ਹੀ ਤੈਅ ਸਮੇਂ ਅਨੁਸਾਰ ਪ੍ਰਾਪਤ ਕੀਤੇ ਜਾ ਸਕਦੇ ਹਨ।
ਜਨਰਲ ਮੈਨੇਜਰ ਜ਼ਿਲਾ ਉਦਯੋਗ ਕੇਂਦਰ ਨੇ ਇਸ ਮੌਕੇ ਉਦਯੋਗਿਕ ਖੇਤਰ ਨਾਲ ਸਬੰਧਿਤ ਇਕੱਤਰ ਵਿਅਕਤੀਆਂ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਜੇਕਰ ਕੋਈ ਵੀ ਵਿਅਕਤੀ ਨਵਾਂ ਉਦਯੋਗ ਸ਼ੁਰੂ ਕਰਨਾ ਚਾਹੁੰਦਾ ਹੈ ਤਾਂ ਪੰਜਾਬ ਰਾਈਟ ਟੂ ਬਿਜਨਸ ਐਕਟ ਤਹਿਤ ਜ਼ਿਲਾ ਪੱਧਰੀ ਕਮੇਟੀ ਕੋਲ ਦਰਖਾਸਤ ਦੇ ਕੇ ਸਰਟੀਫਿਕੇਟ ਪ੍ਰਾਪਤ ਕਰ ਸਕਦਾ ਹੈ। ਦਰਖਾਸਤ ਵਿੱਚ ਇਹ ਦਰਜ ਕੀਤਾ ਜਾਵੇ ਕਿ ਉਹ ਤਿੰਨ ਸਾਲਾਂ ਦੌਰਾਨ ਲੋੜੀਂਦੇ ਐਨ.ਓ.ਸੀ. ਪ੍ਰਾਪਤ ਕਰਕੇ ਜਮਾਂ ਕਰਵਾ ਦੇਵੇਗਾ। ਇਸ ਤਹਿਤ ਉਸਨੂੰ ਆਪਣਾ ਉਦਯੋਗ ਸ਼ੁਰੂ ਕਰਨ ਲਈ ਪਹਿਲਾ ਲੋੜੀਂਦੇ ਐਨ.ਓ.ਸੀ ਲੈਣ ਦੀ ਜ਼ਰੂਰਤ ਨਹੀਂ ਹੋਵੇਗੀ।
ਜਨਰਲ ਮੈਨੇਜਰ ਜ਼ਿਲਾ ਉਦਯੋਗ ਕੇਂਦਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਪੋਰਟਲ ਤਹਿਤ ਕਿਸੇ ਵੀ ਵਿਅਕਤੀ ਨੂੰ ਉਦਯੋਗ ਸ਼ੁਰੂ ਕਰਨ ਲਈ ਐਨ.ਓ.ਸੀ ਲੈਣ ਵਾਸਤੇ ਦਫ਼ਤਰਾਂ ਦੇ ਚੱਕਰ ਵੀ ਨਹੀਂ ਕੱਟਣੇ ਪੈਣਗੇ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਉਦਯੋਗ ਸ਼ੁਰੂ ਕਰਨ ਸਬੰਧੀ ਕੀਤੀ ਜਾਣ ਵਾਲੀ ਪੁਣਛਾਣ ਵਿੱਚ ਵੀ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ ਕਿਉਂਕਿ ਇਸ ਲਈ ਵੱਖ-ਵੱਖ ਵਿਭਾਗਾਂ ਵੱਲੋਂ ਗਠਿਤ ਕੀਤੀ ਗਈ ਸਾਂਝੀ ਕਮੇਟੀ ਵੱਲੋਂ ਇੱਕੋ ਸਮੇਂ ਜਾ ਕੇ ਇਸਦੀ ਲੋੜੀਂਦੀ ਪੁਣਛਾਣ ਕੀਤੀ ਜਾਵੇਗੀ।
ਇਸ ਮੌਕੇ ਬਠਿੰਡਾ ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼ ਦੇ ਪ੍ਰਧਾਨ ਸ਼੍ਰੀ ਰਾਮ ਪ੍ਰਕਾਸ਼, ਚੇਅਰਮੈਨ ਸ਼੍ਰੀ ਰਮਨ ਵਾਟਸ, ਪੈਟਰਨ ਸ਼੍ਰੀ ਵਰਿੰਦਰ ਮੋਹਨ, ਸਪੋਟਰਕਿੰਗ ਇੰਡਸਟਰੀ ਵੱਲੋਂ ਸ਼੍ਰੀ ਰਜਿੰਦਰ, ਗਰਗ ਅਕਰੈਲਿਕ ਲਿਮਟਿਡ ਵੱਲੋਂ ਸ਼੍ਰੀ ਸਬਰਵਾਲ ਤੋਂ ਇਲਾਵਾ ਸਬੰਧਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans