Menu

ਜ਼ਿਲ੍ਹਾ ਫਾਜ਼ਿਲਕਾ ਅੰਦਰ 21 ਹੈਲਥ ਵੈਲਨੈਸ ਸੈਂਟਰ ਬਣਾਏ ਜਾਣਗੇ-ਬਲਬੀਰ ਸਿੰਘ ਸਿੱਧੂ

ਫਾਜ਼ਿਲਕਾ, 22 ਦਸੰਬਰ (ਸੁਰਿੰਦਰਜੀਤ ਸਿੰਘ) – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪ੍ਰੈਸ ਮਿਲਣੀ ਦੌਰਾਨ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਵਾਸੀਆਂ ਨੂੰ ਸਿਹਤ ਨਾਲ ਸਬੰਧਤ ਸਾਰੀਆਂ ਸਹੂਲਤਾਂ ਹੋਰ ਬਿਹਤਰ ਤਰੀਕੇ ਨਾਲ ਮੁਹੱਈਆ ਕਰਵਾਉਣ ਦੇ ਮੱਦੇਨਜਰ 21 ਹੈਲਥ ਵੈਲਨੈਸ ਸੈਂਟਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਂਟਰ ਵਿਖੇ 27 ਤਰ੍ਹਾਂ ਦੀਆਂ ਦਵਾਈਆਂ ਉਪਲਬਧ ਕਰਵਾਈਆਂ ਜਾਣਗੀਆਂ ਜਿਸ ਨਾਲ ਲੋਕਾਂ ਨੂੰ ਇਕੋ ਥਾਂ `ਤੇ ਸਹੂਲਤ ਪ੍ਰਾਪਤ ਹੋਵੇਗੀ।
ਮੀਡੀਆ ਕਰਮੀਆਂ ਨੂੰ ਸੰਬੋਧਨ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਕਰੋਨਾ ਵਾਇਰਸ ਨੂੰ ਨਜਿਠਣ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਹੋਏ ਹਨ।ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੀ ਵੈਕਸੀਨ ਜਲਦ ਆਉਣ ਦੀ ਉਮੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਨੂੰ ਸਟੋਰ ਕਰਨ ਲਈ ਵਿਭਾਗ ਵੱਲੋਂ ਕੋਲਡ ਚੇਨ ਆਦਿ ਦੀ ਵਿਵਸਥਾ ਯਕੀਨੀ ਬਣਾ ਲਈ ਗਈ ਹੈ।ਉਨ੍ਹਾਂ ਕਿਹਾ ਕਿ ਜਿੰਨੀ ਦੇਰ ਵੈਕਸੀਨ ਨਹੀਂ ਆਉਂਦੀ ਸਾਨੂੰ ਮਾਸਕ ਜ਼ਰੂਰ ਪਾਉਣਾ ਚਾਹੀਦਾ ਹੈ ਅਤੇ ਹੋਰ ਸਾਵਧਾਨੀਆਂ ਵੀ ਵਰਤਨੀਆਂ ਚਾਹੀਦੀਆਂ ਹਨ।ਇਸ ਤੋਂ ਇਲਾਵਾ ਡਾਕਟਰਾਂ ਦੀ ਕਮੀ ਦੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਡਾਕਟਰਾਂ ਦੀ ਤਾਇਨਾਤੀ ਕੀਤੀ ਗਈ ਹੈ ਅਤੇ ਹੋਰ ਮਾਹਰ ਡਾਕਟਰਾਂ ਨੂੰ ਵੀ ਫਾਜ਼ਿਲਕਾ ਅੰਦਰ ਜਲਦ ਲਗਾਇਆ ਜਾਵੇਗਾ।
ਸਿਹਤ ਮੰਤਰੀ ਨੇ ਦੱਸਿਆ ਕਿ ਜ਼ਿਲੇ੍ਹ ਦੇ ਹਰੇਕ ਹਲਕੇ ਦੇ ਵਿਕਾਸ ਲਈ 25-25 ਕਰੋੜ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ ਤਾਂ ਜ਼ੋ ਜ਼ਿਲੇ੍ਹ ਦਾ ਵੱਧ ਤੋਂ ਵੱਧ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਵਿਧਾਨ ਸਭਾ ਹਲਕੇ ਨੂੰ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜ਼ੋ ਬਕਾਇਆ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ `ਤੇ ਕਰਵਾਇਆ ਜਾਵੇ।ਸਿਹਤ ਮੰਤਰੀ ਨੇ ਕਿਹਾ ਕਿ ਜ਼ਿਲੇ੍ਹ ਅੰਦਰ ਲੋਕਾਂ ਦੀ ਸਹੂਲਤ ਲਈ ਕੈਂਸਰ ਹਸਪਤਾਲ ਬਣਾਇਆ ਜਾ ਰਿਹਾ ਹੈ ਜ਼ੋ ਕਿ ਜਲਦ ਹੀ ਮੁਕੰਮਲ ਹੋ ਜਾਵੇਗਾ ਤੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਕ ਹੋਰ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ-ਨਾਲ ਮੋਢੇ ਨਾਲ ਮੋਢਾ ਜ਼ੋੜ ਕੇ ਖੜੀ ਹੈ ਅਤੇ ਕਿਸਾਨਾਂ ਦੀ ਖੁਸ਼ਹਾਲੀ ਤੇ ਹਮਾਇਤ ਲਈ ਹਮੇਸ਼ਾ ਉਹ ਮੁੱਢਲੀ ਕਤਾਰ `ਚ ਖੜ੍ਹੇ ਹੋਣਗੇ।
ਇਸ ਮੌਕੇ ਵਿਧਾਇਕ ਫਾਜ਼ਿਲਕਾ ਸ. ਦਵਿੰਦਰ ਸਿੰਘ ਘੁਬਾਇਆ, ਵਿਧਾਇਕ ਜਲਾਲਾਬਾਦ ਸ੍ਰੀ ਰਮਿੰਦਰ ਆਵਲਾ, ਸੀਨਿਅਰ ਆਗੂ ਸ੍ਰੀ ਸੰਦੀਪ ਜਾਖੜ, ਕਾਂਗਰਸ ਦੇ ਕਾਰਜਕਾਰੀ ਜ਼ਿਲਾ ਪ੍ਰਧਾਨ ਸ੍ਰੀ ਰੰਜਮ ਕਾਮਰਾ, ਸ: ਸ਼ੇਰਬਾਜ ਸਿੰਘ, ਸ੍ਰੀ ਸੁਖਵਿੰਦਰ ਸਿੰਘ ਕਾਕਾ ਕੰਬੋਜ਼, ਬੀਬਾ ਰਾਜਦੀਪ ਕੌਰ ਤੋਂ ਇਲਾਵਾ ਰਾਜਨੀਤਿਕ ਨੁਮਾਇੰਦੇ ਮੌਜੂਦ ਸਨ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39943 posts
  • 0 comments
  • 0 fans