Menu

ਕੋਵਿਡ-19 ਮਹਾਮਾਰੀ ਕਰਕੇ ਯੂ.ਟੀ.ਆਰ. ਸੀ. ਕਮੇਟੀ ਦੀ ਮੀਟਿੰਗ ਤਹਿਤ ਹੁਣ ਤੱਕ 836 ਹਵਾਲਾਤੀਆਂ ਨੂੰ ਜ਼ਮਾਨਤ ਮਿਲੀ: ਜਿਲ੍ਹਾ ਅਤੇ ਸੈਸ਼ਨਜ ਜੱਜ, ਫਾਜ਼ਿਲਕਾ

ਫਾਜ਼ਿਲਕਾ 22 ਦਸੰਬਰ (ਸੁਰਿੰਦਰਜੀਤ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਫਾਜ਼ਿਲਕਾ ਦੀ ਯੂ. ਟੀ. ਆਰ. ਸੀ. ਕਮੇਟੀ ਦੀ ਮੀਟਿੰਗ ਸ਼੍ਰੀ ਤਰਸੇਮ ਮੰਗਲਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਅਗੁਆਈ ਹੇਠ ਮਿਤੀ 22.12.2020 ਨੂੰ ਹੋਈ।ਇਸ ਮੀਟਿੰਗ ਵਿੱਚ ਹਵਾਲਾਤੀਆਂ ਜਿਹਨਾਂ ਨੂੰ ਜਮਾਨਤ ਮਿਲ ਚੁੱਕੀ ਹੈ ਪਰ ਰਿਹਾ ਨਹੀਂ ਹੋਏ, ਅਨੁਕੂਲ ਅਪਰਾਧ ਅਤੇ ਹਵਾਲਾਤੀਆਂ ਜਿਹਨਾਂ ਨੂੰ ਧਾਰਾ 436-ਏ ਦੇ ਲਾਭ ਮਿਲ ਸਕਦੇ ਹਨ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਇਹ ਮੀਟਿੰਗ ਸ਼੍ਰੀ ਅਰਵਿੰਦਪਾਲ ਸਿੰਘ ਸੰਧੂ, ਮਾਨਯੋਗ ਡਿਪਟੀ ਕਮਿਸ਼ਨਰ ਫਾਜ਼ਿਲਕਾ (ਵੀ ਸੀ ਰਾਹੀਂ), ਸ਼੍ਰੀ ਅਜੈ ਰਾਜ ਸਿੰਘ, ਮਾਨਯੋਗ ਸੀਨੀਅਰ ਪੁਲਿਸ ਕਪਤਾਨ (ਡੀ), ਸ਼੍ਰੀ ਰਾਜ ਪਾਲ ਰਾਵਲ, ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ, ਸ਼੍ਰੀ ਅਮਿਤ ਕੁਮਾਰ ਗਰਗ, (ਸੀ.ਜੇ.ਐਮ), ਫਾਜ਼ਿਲਕਾ ਅਤੇ ਗੁਰਪਰੀਤ ਸਿੰਘ ਸੋਢੀ, ਮਾਨਯੋਗ ਡਿਪਟੀ ਸੁਪਰਟੈਂਡੈਂਟ, ਸੱਬ ਜੇਲ੍ਹ ਨੇ ਹਿੱਸਾ ਲਿਆ।

ਸ਼੍ਰੀ ਤਰਸੇਮ ਮੰਗਲਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਜੀ ਨੇ ਜਾਣਕਾਰੀ ਦੇਂਦਿਆਂ ਹਏ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਕਰ ਕੇ ਦਿਸ਼ਾ ਨਿਰਦੇਸ਼ ਦਿੱਤੇ ਗਏ ਜਿਸ ਦੀ ਪਾਲਨਾ ਕਰਦੇ ਹੋਏ ਹਵਾਲਾਤੀਆ ਦੀ ਸਮੀਖੀਆਂ ਦੀ ਮੀਟਿੰਗ ਹਰ ਹਫਤੇ ਹੋ ਰਹੀ ਹਨ ਜਿਸ ਵਿੱਚ ਫਾਜ਼ਿਲਕਾ ਦੀਆਂ ਮਾਨਯੋਗ ਅਦਾਲਤਾਂ ਨੇ ਸੱਬ ਜੇਲ੍ਹ ਫਾਜ਼ਿਲਕਾ ਅਤੇ ਸੈਂਟਰਲ ਜੇਲ੍ਹ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਬਰਨਾਲਾ ਵਿੱਚ ਬੰਦ ਹਵਾਲਾਤੀ ਦੁਆਰਾ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਗਈ ਅਰਜ਼ੀਆਂ ਤੇ ਕਾਰਵਾਈ ਕੀਤੀ ਜਾਂਦੀ ਹੈ। ਉਹਨਾਂ ਨੇ ਦੱਸਿਆ ਕਿ ਸੱਬ ਜੇਲ੍ਹ, ਫਾਜ਼ਿਲਕਾ ਨੂੰ ਕੋਵਿਡ ਸੈਂਟਰ ਬਣਾ ਦਿੱਤਾ ਗਿਆ ਹੈ ਅਤੇ ਹੁਣ ਇਨਹਾਂ ਹਵਾਲਾਤੀਆਂ ਦੀ ਪੇਸ਼ੀ ਵੀਡੀਓ ਕਾਨਫਰੈਂਸਿੰਗ ਰਾਹੀਂ ਹੀ ਹੋਵੇਗੀ ਅਤੇ ਨਿਜੀ ਤੌਰ ਤੇ ਕੋਰਟ ਵਿੱਚ ਪੇਸ਼ੀ ਨਹੀਂ ਹੋਵੇਗੀ ਅਤੇ ਇਹ ਹਦਾਇਤਾਂ ਜ਼ਿਲ੍ਹੇ ਦੇ ਸਾਰੇ ਜੁਡੀਸ਼ੀਅਲ ਅਫਸਰਾਂ ਨੂੰ ਦਿੱਤੀ ਗਈ।

ਸ਼੍ਰੀ ਰਾਜ ਪਾਲ ਰਾਵਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਜੀ ਨੇ ਵਧੇਰੀ ਜਾਨਕਾਰੀ ਦੇਂਦਿਆਂ ਹੋਏ ਦੱਸਿਆ ਕਿ 25.03.2020 ਨੂੰ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਿਆਰਾਂ (39) ਮੀਟਿੰਗਾਂ ਹੋਈਆਂ ਜਿਸ ਵਿੱਚ ਸੱਬ ਜੇਲ੍ਹ ਫਾਜ਼ਿਲਕਾ ਅਤੇ ਕੇਂਦਰੀ ਜੇਲ੍ਹ ਫਿਰੋਜ਼ਪੁਰ, ਬਰਨਾਲਾ, ਬਠਿੰਡਾ ਅਤੇ ਫਰੀਦਕੋਟ ਵਿੱਚ ਬੰਦ ਫਾਜ਼ਿਲਕਾ ਦੇ ਕੁੱਲ ਅੱਜ ਤੱਕ 836 ਹਵਾਲਤੀਆਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ। ਉਹਨਾਂ ਨੇ ਇਹ ਵੀ ਦੱਸਿਆ ਕਿ ਕੋਵਿਡ-19 ਮਾਹਾਮਾਰੀ ਨੂੰ ਦੇਖਦੇ ਹੋਏ ਜੇਲ੍ਹ ਦੇ ਹਵਾਲਾਤੀ ਅਤੇ ਕੈਦੀਆਂ ਦੀ ਮੁਸ਼ਕਿਲਾਂ ਨੂੰ ਵੀਡੀਓ ਕਾਨਫਰੈਂਸਿੰਗ ਰਾਹੀਂ ਸੁੱਨਿਆ ਜਾਂਦਾ ਹੈ ਅਤੇ ਸੱਬ ਜੇਲ੍ਹ, ਫਾਜ਼ਿਲਕਾ ਨੂੰ ਵੀ ਸੈਨੇਟਾਈਜ਼ ਕਰਵਾਇਆ ਗਿਆ ਹੈ।
ਵਧੇਰੀ ਜਾਨਕਾਰੀ ਲਈ ਜਾਂ ਮੁਫਤ ਕਾਨੁੰਨੀ ਸਹਾਇਤਾ/ਸਲਾਹ ਲੈਣ ਲਈ 1968 ਨੰਬਰ ਜਾਂ 01638-261500 ਤੇ ਸੰਪਰਕ ਕਰ ਕੇ ਸਲਾਹ ਲੈ ਸਕਦੇ ਹੋ ਜਾਂ ਦਰਖਾਸਤ ਦਫ਼ਤਰ ਦੀ ਈ-ਮੇਲ ਆਈ.ਡੀ. [email protected]  ਤੇ ਆਪਣੀ ਦਰਖਾਸਤ ਭੇਜ ਸਕਦੇ ਹੋ।

Listen Live

Subscription Radio Punjab Today

Our Facebook

Social Counter

  • 18960 posts
  • 1 comments
  • 0 fans

Log In