Menu

ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਲਗਭਗ 150 ਗਰੀਬ ਤੇ ਲੋੜਵੰਦ ਵਿਅਕਤੀਆਂ ਨੂੰ ਵੰਡੇ ਕੰਬਲ

ਫਾਜ਼ਿਲਕਾ, 22 ਦਸੰਬਰ (ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਫਾਜ਼ਿਲਕਾ ਦੇ ਸਹਿਯੋਗ ਨਾਲ ਲਗਭਗ 150 ਗਰੀਬ ਤੇ ਲੋੜਵੰਦ ਨਾਗਰਿਕਾਂ ਨੂੰ ਕੰਬਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਗਰੀਬ ਤੇ ਲੋੜਵੰਦ ਲੋਕਾਂ ਲਈ ਹਮੇਸ਼ਾ ਹੀ ਕਾਰਜਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਾ ਸਟਾਫ ਤੇ ਸੋਸਾਇਟੀ ਦੇ ਮੈਂਬਰ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬਧ ਹਨ।
ਸਥਾਨਕ ਰੈਡ ਕਰਾਸ ਸੋਸਾਇਟੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਕੰਬਲ ਝੁਗੀ ਝੋਪੜੀਆਂ ਵਿਚ ਰਹਿੰਦੇ ਲੋਕਾਂ, ਮਜ਼ਦੂਰਾਂ, ਬੇਘਰੇ ਬਜੁਰਗਾਂ ਆਦਿ ਹੋਰ ਲੋੜਵੰਦਾਂ ਨੂੰ ਮੁਹੱਈਆ ਕਰਵਾਏ ਗਏ। ਉਨ੍ਹਾਂ ਕਿਹਾ ਕਿ ਸਰਦੀ ਦੇ ਮੌਸਮ ਵਿਚ ਲੋਕ ਠੰਡ ਵਿਚ ਸੜਕਾਂ `ਤੇ ਰਹਿਣ ਨੂੰ ਮਜ਼ਬੂਰ ਹਨ ਜਿਨਾਂ ਨੂੰ ਇਹ ਕੰਬਲ ਦੀ ਵੰਡ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਨੂੰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਹਰ ਸੰਭਵ ਸਹਾਇਤ ਕਰਨ ਲਈ ਯਤਨਸ਼ੀਲ ਹੈ।
ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਕੇਸ਼ਵ ਗੋਇਲ, ਸਹਾਇਕ ਕਮਿਸ਼ਨਰ ਸ੍ਰੀ ਕੰਵਰਜੀਤ ਸਿੰਘ, ਸ੍ਰੀ ਅਮਰੀਕ ਸਿੰਘ ਤੋਂ ਇਲਾਵਾ ਸੋਸਾਇਟੀ ਦੇ ਮੈਂਬਰ ਤੇ ਹੋਰ ਪਤਵੰਤੇ ਸਜਨ ਮੌਜੂਦ ਸਨ।

ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ,…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39883 posts
  • 0 comments
  • 0 fans