Menu

ਸਿਹਤ ਮੰਤਰੀ ਦੇ ਫਾਜ਼ਿਲਕਾ ਆਉਣ `ਤੇ ਵਿਧਾਇਕ ਦਵਿੰਦਰ ਘੁਬਾਇਆ ਨੇ ਕੀਤਾ ਧੰਨਵਾਦ

ਫਾਜ਼ਿਲਕਾ, 22 ਦਸੰਬਰ (ਸੁਰਿੰਦਰਜੀਤ ਸਿੰਘ) – ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਇੰਚਾਰਜ ਤੇ ਸਿਹਤ ਮੰਤਰੀ ਪੰਜਾਬ ਸ ਬਲਬੀਰ ਸਿੰਘ ਸਿੱਧੂ ਦੇ ਫਾਜ਼ਿਲਕਾ ਵਿਖੇ ਆਉਣ `ਤੇ ਹਲਕਾ ਫਾਜ਼ਿਲਕਾ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਨੇ ਦਿਲ ਦੀਆ ਗਹਿਰਾਈ ਨਾਲ ਸਵਾਗਤ ਕੀਤਾ।ਉਨ੍ਹਾਂ ਦੱਸਿਆ ਕਿ ਸ. ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਸ਼ਕਾਇਤ ਨਿਵਾਰਨ ਕਮੇਟੀ ਤਹਿਤ ਹਲਕਾ ਵਿਧਾਇਕਾਂ, ਪ੍ਰਸ਼ਾਸਨਿਕ ਤੇ ਰਾਜਨੀਤਿਕ ਨੁਮਾਇੰਦਿਆਂ ਨਾਲ ਵੱਖ-ਵੱਖ ਮੁਦਿਆਂ `ਤੇ ਮੀਟਿੰਗ ਕੀਤੀ।
ਵਿਧਾਇਕ ਸ. ਘੁਬਾਇਆ ਨੇ ਦੱਸਿਆ ਕਿ ਇਸ ਮੌਕੇ ਹਲਕਾ ਵਿਧਾਇਕਾਂ ਅਤੇ ਆਮ ਲੋਕਾਂ ਦੀਆ ਸ਼ਿਕਾਇਤਾਂ ਸੁਣੀਆਂ ਗਈਆਂ ਤੇ ਜਾਇਜ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਗਿਆ।ਮੀਟਿੰਗ ਦੌਰਾਨ ਲੋਕਾਂ ਦੀਆ ਵੱਖ ਵੱਖ ਸ਼ਿਕਾਇਤਾਂ ਨੂੰ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਂਝੀਆਂ ਕੀਤੀਆਂ ਅਤੇ ਜਲਦ ਨਿਪਟਾਰਾ ਕਰਨ ਦੇ ਆਦੇਸ਼ ਦਿਤੇ ਗਏ।ਇਸ ਮੌਕੇ ਵਿਧਾਇਕ ਘੁਬਾਇਆ ਨੇ ਥੇਹ ਕਲੰਦਰ ਵਿਖੇ ਸਥਿਤ ਟੋਲ ਪਲਾਜ਼ਾ ਦਾ ਮੁੱਦਾ ਵੀ ਸਿਹਤ ਮੰਤਰੀ ਸਾਹਮਣੇ ਰੱਖਿਆ।
ਵਿਧਾਇਕ ਘੁਬਾਇਆ ਨੇ ਕਿਹਾ ਕਿ ਮਕਾਨਾਂ ਤੋਂ ਵਾਂਝੇ ਲੋੜਵੰਦਾਂ ਨੂੰ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਪੱਕੇ ਮਕਾਨਾਂ ਦੀ ਸਕੀਮ ਤਹਿਤ ਲਿਆਂਦੇ ਜਾਣ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁਰਾਦ ਵਾਲਾ ਭੋਮਗਾੜ੍ਹ ਸਮੇਤ ਪੰਜ ਪਿੰਡਾਂ ਦੇ ਪੀਣ ਯੋਗ ਪਾਣੀ ਵਿਖੇ ਵਾਟਰ ਵਰਕਸ ਪ੍ਰੋਜੈਕਟ ਨੂੰ ਪ੍ਰਵਾਨਗੀ ਮਿਲ ਗਈ ਹੈ ਜ਼ੋ ਕਿ ਇਲਾਕਾ ਵਾਸੀਆਂ ਲਈ ਬਹੁਤ ਹੀ ਖੁਸ਼ੀ ਦੀ ਗੱਲ ਹੈ।
ਇਸ ਮੌਕੇ ਵਿਧਾਇਕ ਜਲਾਲਾਬਾਦ ਰਮਿੰਦਰ ਸਿੰਘ ਆਵਲਾ, ਸੰਦੀਪ ਕੁਮਾਰ ਜਾਖੜ, ਹੰਸ ਰਾਜ ਜੋਸਨ ਚੇਅਰਮੈਨ, ਪ੍ਰੇਮ ਕੁਮਾਰ ਕੁਲਰੀਆਂ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਸੁਰਿੰਦਰ ਕੁਮਾਰ ਕਾਲੜਾ ਬਲਾਕ ਪ੍ਰਧਾਨ, ਗੁਰਦਿਆਲ ਸਿੰਘ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਸੁੱਖਾ ਸਿੰਘ ਵਾਇਸ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਗੁਰਪ੍ਰੀਤ ਸਿੰਘ ਮੈਂਬਰ ਪਸ਼ਕਾਇਤ ਨਿਵਾਰਨ ਕਮੇਟੀ ਫਾਜ਼ਿਲਕਾ, ਗੁਰਜੀਤ ਸਿੰਘ ਗਿੱਲ ਮੈਂਬਰ ਬਲਾਕ ਸੰਮਤੀ, ਹਰਬੰਸ ਸਿੰਘ ਪੀ ਏ, ਬਲਦੇਵ ਸਿੰਘ ਪੀ ਏ, ਸੋਨੂ ਸਲੇਮ ਸ਼ਾਹ, ਨੀਲਾ ਮਦਾਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਸੀਨੀਅਰ ਆਗੂ ਹਾਜ਼ਰ ਹੋਏ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans