Menu

ਐਸ.ਡੀ.ਐਮ. ਫਾਜ਼ਿਲਕਾ ਵੱਲੋਂ 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਬੈਠਕ

ਫਾਜ਼ਿਲਕਾ, 23 ਦਸੰਬਰ (ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾ `ਤੇ ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਕੇਸ਼ਵ ਗੋਇਲ ਦੀ ਪ੍ਰਧਾਨਗੀ ਹੇਠ 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੀਆਂ ਅਗਾਉ ਤਿਆਰੀਆਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਥਾਨਕ ਐਮ.ਆਰ. ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਆਯੋਜਿਤ ਕੀਤਾ ਜਾਵੇਗਾ।
ਐਸ.ਡੀ.ਐਮ. ਸ੍ਰੀ ਗੋਇਲ ਨੇ ਕਿਹਾ ਕਿ 26 ਜਨਵਰੀ ਨੂੰ ਮਨਾਇਆ ਜਾਣ ਵਾਲਾ ਗਣਤੰਤਰ ਦਿਵਸ ਕੋਵਿਡ-19 ਨੂੰ ਧਿਆਨ ਵਿਚ ਰੱਖ ਕੇ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹੀ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਆਪੋ-ਆਪਣੇ ਵਿਭਾਗ ਨਾਲ ਸਬੰਧਤ ਪ੍ਰਬੰਧਾਂ ਨੂੰ ਸਮੇਂ ਸਿਰ ਤੇ ਤਨਦੇਹੀ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ।
ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸੀਨੀਅਰ ਪੁਲਿਸ ਕਪਤਾਨ ਸੁਰੱਖਿਆ ਆਦਿ ਦੇ ਪ੍ਰਬੰਧ, ਸਿਵਲ ਸਰਜਨ ਨੂੰ ਸਮਾਗਮ ਵਾਲੀ ਥਾਂ `ਤੇ ਡਾਕਟਰੀ ਟੀਮ ਤਾਇਨਾਤ, ਨਗਰ ਕੌਂਸਲ ਅਤੇ ਜ਼ਿਲ੍ਹਾ ਖੇਡ ਅਫਸਰ ਨੂੰ ਸਟੇਡੀਅਮ ਦੀ ਸਾਫ-ਸਫਾਈ, ਸਕੱਤਰ ਮਾਰਕੀਟ ਕਮੇਟੀ ਨੂੰ ਪੀਣ ਵਾਲੇ ਪਾਣੀ, ਵਾਟਰ ਸਪਲਾਈ ਵਿਭਾਗ ਨੂੰ ਆਰਜੀ ਟੁਆਇਲਟ ਲਗਾਉਣ ਆਦਿ ਹੋਰਨਾ ਵਿਭਾਗਾਂ ਨੂੰ ਵੱਖ-ਵੱਖ ਡਿਉਟੀ ਸੌਂਪੀਆਂ ਤੇ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।
ਇਸ ਮੌਕੇ ਸਿਵਲ ਸਰਜਨ ਡਾ. ਕੁੰਦਨ ਕੇ ਪਾਲ, ਡਾ. ਚੰਦਰ ਮੋਹਨ ਕਟਾਰੀਆ, ਜ਼ਿਲ੍ਹਾ ਸਿਖਿਆ ਅਫਸਰ ਡਾ. ਸੁਖਵੀਰ ਸਿੰਘ ਬੱਲ, ਤਹਿਸੀਲ ਭਲਾਈ ਅਫਸਰ ਸ੍ਰੀ ਅਸ਼ੋਕ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਜੇਲ੍ਹ ‘ਚ ਮਹਿਲਾ ਕੈਦੀ ਨਾਲ ਬਲਾਤਕਾਰ

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ ਜੀਂਦ ਵਿਚ ਇੱਕ ਮਹਿਲਾ ਕੈਦੀ ਨੂੰ ਦੋ ਕੈਦੀਆਂ ਨੇ ਨਸ਼ੀਲਾ ਪਦਾਰਥ ਪਿਲਾ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

ਨੌਜਵਾਨ ਦਾ ਦਿਨ ਦਿਹਾੜੇ ਗੋ.ਲੀਆਂ…

ਹਰਿਆਣਾ, 18 ਅਪ੍ਰੈਲ 2024- ਸੋਨੀਪਤ ਦੇ ਪਿੰਡ…

ਸੀਨੀਅਰ ਵੱਲੋਂ ਅਪਮਾਨਿਤ ਕੀਤੇ ਜਾਣ…

ਆਂਧਰਾ ਪ੍ਰਦੇਸ਼ , 18 ਅਪ੍ਰੈਲ 2024- ਸਾਬਕਾ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39800 posts
  • 0 comments
  • 0 fans